03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਔੜ ਸੜਕ ਹਾਦਸੇ ’ਚ ਜ਼ਖ਼ਮੀ ਦੂਜੀ ਔਰਤ ਨੇ ਵੀ ਤੋੜਿਆ ਦਮ

ਔੜ, 2 ਅਕਤੂਬਰ (ਗੁਰਨਾਮ ਸਿੰਘ ਸੈਣੀ)-ਔੜ ਵਿਖੇ ਬੀਤੇ ਦਿਨ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਈ ਦੂਜੀ ਔਰਤ ਦਰਸ਼ਨਾ (40) ਸਾਲ ਪਤਨੀ ਜਸਵੀਰ ਸਿੰਘ ਪਿੰਡ ਰਸੂਲਪੁਰ ਹਾਲ ਵਾਸੀ ਲੁਧਿਆਣਾ ਨੇ ਵੀ ਇਲਾਜ ਦੌਰਾਨ ਦਮ ਤੋੜ ਦਿੱਤਾ। ਜਾਣਕਾਰੀ ਅਨੁਸਾਰ ਹਾਦਸੇ ਤੋਂ ਬਾਅਦ ਦਰਸ਼ਨਾ ਨੂੰ ਗੰਭੀਰ ਹਾਲਤ ਵਿਚ ਇਲਾਜ ਲਈ ਨਵਾਂਸ਼ਹਿਰ ਦੇ ਹਸਪਤਾਲ ਲਿਜਾਇਆ ਗਿਆ ਸੀ, ਜਿਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਚੰਡੀਗੜ੍ਹ ਦੇ ਹਸਪਤਾਲ-32 ਲਈ ਰੈਫਰ ਕਰ ਦਿੱਤਾ ਗਿਆ ਸੀ।

ਅਜੀਤ ਡੈਸਕ 03-10-2026
ਔੜ, 2 ਅਕਤੂਬਰ (ਗੁਰਨਾਮ ਸਿੰਘ ਸੈਣੀ)-ਔੜ ਵਿਖੇ ਬੀਤੇ ਦਿਨ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਈ ਦੂਜੀ ਔਰਤ ਦਰਸ਼ਨਾ (40) ਸਾਲ ਪਤਨੀ ਜਸਵੀਰ ਸਿੰਘ ਪਿੰਡ ਰਸੂਲਪੁਰ ਹਾਲ ਵਾਸੀ ਲੁਧਿਆਣਾ ਨੇ ਵੀ ਇਲਾਜ ਦੌਰਾਨ ਦਮ ਤੋੜ ਦਿੱਤਾ। ਜਾਣਕਾਰੀ ਅਨੁਸਾਰ ਹਾਦਸੇ ਤੋਂ ਬਾਅਦ ਦਰਸ਼ਨਾ ਨੂੰ ਗੰਭੀਰ ਹਾਲਤ ਵਿਚ ਇਲਾਜ ਲਈ ਨਵਾਂਸ਼ਹਿਰ ਦੇ ਹਸਪਤਾਲ ਲਿਜਾਇਆ ਗਿਆ ਸੀ, ਜਿਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਚੰਡੀਗੜ੍ਹ ਦੇ ਹਸਪਤਾਲ-32 ਲਈ ਰੈਫਰ ਕਰ ਦਿੱਤਾ ਗਿਆ ਸੀ। ਜਿਥੇ ਰਾਤ ਕਰੀਬ 1 ਵਜੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੇ ਪੇਕੇ ਪਿੰਡ ਸਰਹਾਲ ਕਾਜੀਆਂ ਵਿਖੇ ਦੱਸੇ ਜਾ ਰਹੇ ਹਨ । ਦਰਸ਼ਨਾ ਆਪਣੇ ਪਿੱਛੇ ਤਿੰਨ ਧੀਆਂ ਛੱਡ ਗਈ ਹੈ। ਮਾਂ ਦੀ ਮੌਤ ਨਾਲ ਤਿੰਨੋਂ ਧੀਆਂ ਦੇ ਸਿਰ ਤੋਂ ਮਾਂ ਦਾ ਸਾਇਆ ਉੱਠ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਦਾ ਪਤੀ ਜਸਵੀਰ ਸਿੰਘ ਵਿਦੇਸ਼ ਵਿਚ ਰਹਿੰਦਾ ਹੈ ਅਤੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਿਹਾ ਹੈ।
ਪਿਛਲੀ ਖ਼ਬਰ ਰੈਲ ਮਾਜਰਾ ਯੂਨੀਵਰਸਿਟੀ ’ਚ ਮਹਿਲਾ ਡੀਨ ਦੇ ਸੋਸ਼ਣ ਤੇ ਧੱਕੇਸ਼ਾਹੀ ਖ਼ਿਲਾਫ਼ ਭੜਕਿਆ ਰੋਸ ਅਗਲੀ ਖ਼ਬਰ ਕੰਪਿਊਟਰ ਟੀਚਰਾਂ ਵਲੋਂ ਸੁਨਾਮ ਵਿਖੇ ਰੋਸ ਪ੍ਰਦਰਸ਼ਨ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।