05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸ੍ਰੀ ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਦੇ ਦੰਦਾਂ ਦੇ ਵਿਭਾਗ ਦਾ ਨਵੀਨੀਕਰਨ

ਬੰਗਾ, 4 ਅਕਤੂਬਰ (ਧਰਮਵੀਰ ਪਾਲ)-ਸ੍ਰੀ ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਮਸੰਦਾਂ ਪੱਟੀ ਬੰਗਾ ਦੇ ਦੰਦਾਂ ਦੇ ਵਿਭਾਗ ਦਾ ਨਵੀਨੀਕਰਨ ਕਰਕੇ ਇਥੇ ਆਧੁਨਿਕ ਮਸ਼ੀਨਾਂ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਨ੍ਹਾਂ ਸਹੂਲਤਾਂ ਦਾ ਉਦਘਾਟਨ ਬੰਗਾ ਦੇ ਵਿਧਾਇਕ ਡਾ.

ਬੰਗਾ ਵਿਖੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਆਧੁਨਿਕ ਮਸ਼ੀਨਾਂ ਦਾ ਉਦਘਾਟਨ ਕਰਨ ਉਪਰੰਤ ਗੱਲਬਾਤ ਕਰਦੇ ਹੋਏ ਨਾਲ ਟਰੱਸਟ ਦੇ ਮੈਂਬਰ। ਤਸਵੀਰ : ਧਰਮਵੀਰ ਪਾਲ 05-10-2026
ਬੰਗਾ, 4 ਅਕਤੂਬਰ (ਧਰਮਵੀਰ ਪਾਲ)-ਸ੍ਰੀ ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਮਸੰਦਾਂ ਪੱਟੀ ਬੰਗਾ ਦੇ ਦੰਦਾਂ ਦੇ ਵਿਭਾਗ ਦਾ ਨਵੀਨੀਕਰਨ ਕਰਕੇ ਇਥੇ ਆਧੁਨਿਕ ਮਸ਼ੀਨਾਂ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਨ੍ਹਾਂ ਸਹੂਲਤਾਂ ਦਾ ਉਦਘਾਟਨ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਵਲੋਂ ਕੀਤਾ। ਇਸ ਮੌਕੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ਇਲਾਕਾ ਵਾਸੀਆਂ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਵਲੋਂ ਵੱਖ-ਵੱਖ ਬਿਮਾਰੀਆਂ ਦਾ ਇਲਾਜ ਬਿਹਤਰ ਢੰਗ ਨਾਲ ਕੀਤਾ ਜਾ ਰਿਹਾ ਹੈ। ਡਾ. ਸੁੱਖੀ ਨੇ ਦੱਸਿਆ ਕਿ ਗਾਲ ਬਲੈਡਰ ਦੀ ਸਰਜਰੀ ਦੇ ਆਪ੍ਰੇਸ਼ਨ ਸਿਹਤ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਸੇਵਾ ਹੁਣ ਬੰਗਾ ਦੇ ਸਰਕਾਰੀ ਹਸਪਤਾਲ ਵਿਚ ਵੀ ਸ਼ੁਰੂ ਹੋ ਗਈ ਹੈ। ਇਸ ਮੌਕੇ ਸ੍ਰੀ ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਟਰੱਸਟ ਮਸੰਦਾਂ ਪੱਟੀ ਬੰਗਾ ਦੇ ਪ੍ਰਧਾਨ ਸਰਦਾਰ ਅਮਰੀਕ ਸਿੰਘ ਮਾਨ, ਵਾਈਸ ਪ੍ਰਧਾਨ ਸਰਦਾਰ ਜਗਜੀਤ ਸਿੰਘ ਸੋਢੀ, ਹਰਦੀਪ ਸਿੰਘ ਮਾਨ, ਸਕੱਤਰ ਹਰਭਜਨ ਸਿੰਘ ਸੈਣੀ, ਖਜ਼ਾਨਚੀ ਸਤਬੀਰ ਸਿੰਘ ਬੈਂਸ, ਨੰਬਰਦਾਰ ਸਵਿੰਦਰ ਸਿੰਘ ਮਾਨ, ਨੰਬਰਦਾਰ ਕੁਲਵਿੰਦਰ ਸਿੰਘ, ਡਾ. ਸਤਵੰਤ ਸਿੰਘ ਪਾਵਲਾ, ਡਾ. ਰੀਆ, ਡਾ. ਨਵਨੀਤ ਅਮਲ, ਡਾ. ਮਨਿੰਦਰ ਕੌਰ, ਡਾ. ਸਾਕਸ਼ੀ, ਸੁਖਵਿੰਦਰ ਸਿੰਘ ਮਾਨ, ਗੁਰਵਿੰਦਰ ਸਿੰਘ, ਹਰਜੀਤ ਸਿੰਘ ਸੈਣੀ, ਸੋਢੀ ਸਿੰਘ, ਪਲਵਿੰਦਰ ਸਿੰਘ, ਕਪਿਲ ਡਾਬਰ, ਕੁਲਦੀਪ ਸਿੰਘ, ਕੁਲਜੀਤ ਸਿੰਘ, ਬਲਿਹਾਰ ਸਿੰਘ, ਜਸਬੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਸਕੋਹਪੁਰ ’ਚ ਸੀ. ਆਰ. ਐੱਮ. ਸਕੀਮ ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।