05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਹਰੀਸ਼ ਸੱਦੀ

ਬੰਗਾ, 4 ਅਕਤੂਬਰ (ਧਰਮਵੀਰ ਪਾਲ)-ਕਾਂਗਰਸ ਹਾਈਕਮਾਨ ਵਲੋਂ ਸ. ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ ਦਾ ਜੋ ਫੈਸਲਾ ਲਿਆ ਗਿਆ ਹੈ, ਉਸ ਦਾ ਅਸੀਂ ਦਿਲ ਦੀਆਂ ਗਹਿਰਾਈਆਂ ਤੋਂ ਸਵਾਗਤ ਕਰਦੇ ਹਾਂ।

ਅਜੀਤ ਡੈਸਕ 05-10-2026
ਬੰਗਾ, 4 ਅਕਤੂਬਰ (ਧਰਮਵੀਰ ਪਾਲ)-ਕਾਂਗਰਸ ਹਾਈਕਮਾਨ ਵਲੋਂ ਸ. ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ ਦਾ ਜੋ ਫੈਸਲਾ ਲਿਆ ਗਿਆ ਹੈ, ਉਸ ਦਾ ਅਸੀਂ ਦਿਲ ਦੀਆਂ ਗਹਿਰਾਈਆਂ ਤੋਂ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਇਸ ਸੰਬੰਧੀ ਸੀਨੀਅਰ ਕਾਂਗਰਸੀ ਆਗੂ ਹਰੀਸ਼ ਕੁਮਾਰ ਸੱਦੀ ਸਾਬਕਾ ਪੀ. ਪੀ. ਸੀ. ਸੀ. ਸਕੱਤਰ ਬੰਗਾ ਨੇ ਕਿਹਾ ਕਿ ਸ. ਪਰਗਟ ਸਿੰਘ ਇਕ ਜੁਝਾਰੂ, ਇਮਾਨਦਾਰ ਤੇ ਜ਼ਮੀਨ ਨਾਲ ਜੁੜੇ ਹੋਏ ਨੇਤਾ ਹਨ। ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿਚ ਕਾਂਗਰਸ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ ਅਤੇ ਵਰਕਰਾਂ ਵਿਚ ਨਵਾਂ ਜੋਸ਼ ਭਰਿਆ ਜਾਵੇਗਾ। ਸੱਦੀ ਨੇ ਕਿਹਾ ਕਿ ਸ. ਪਰਗਟ ਸਿੰਘ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਅਤ ਦੀ ਗੱਲ ਕੀਤੀ ਹੈ। ਅੰਤ ਵਿਚ ਉਨ੍ਹਾਂ ਨੇ ਕਾਂਗਰਸ ਹਾਈਕਮਾਨ, ਖਾਸ ਕਰਕੇ ਰਾਹੁਲ ਗਾਂਧੀ ਤੇ ਸਚਿਨ ਪਾਇਲਟ ਦਾ ਧੰਨਵਾਦ ਕੀਤਾ ਤੇ ਸ. ਪਰਗਟ ਸਿੰਘ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਸੇਵਾ ਮੁਕਤ ਡੀ. ਐਸ. ਪੀ. ਸਤਨਾਮ ਸਿੰਘ ਰਾਜੂ ਮਾਜਰਾ ਅਕਾਲੀ ਦਲ ਬਾਦਲ ਬੀ. ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ ਪੰਜਾਬ ਨਿਯੁ... ਅਗਲੀ ਖ਼ਬਰ ਮਾਸਟਰ ਕੁਲਦੀਪ ਸਿੰਘ ਮਿਨਹਾਸ ਸੜੋਆ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।