ਭੇਡੀਆਂ ਮੰਡ ਤੋਂ ਤੀਰਥ ਯਾਤਰਾ ਬੱਸ ਨੂੰ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਰੱਤੇਵਾਲ, 4 ਅਕਤੂਬਰ (ਅਸ਼ੋਕ ਕੁਮਾਰ ਲੀਲ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਪਿੰਡ ਭੇਡੀਆਂ ਮੰਡ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਸੰਗਤਾ ਨੂੰ ਰਵਾਨਾ ਕੀਤਾ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਤੇ ‘ਆਪ’ ਵਰਕਰ ਨੰਬਰਦਾਰ ਜਸਵੀਰ ਸਿੰਘ ਘੁੰਮਣ ਬਲਾਕ ਪ੍ਰਧਾਨ ਨੇ ਵਿਸ਼ੇਸ਼ ਤੌਰ ’ਤੇ ਪਿੰਡ ਪਹੁੰਚ ਕੇ ਢੋਲ ਦੀ ਥਾਪ ’ਤੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਅਜੀਤ ਡੈਸਕ
05-10-2026