05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸਰਪੰਚ ਕੁਲਦੀਪ ਦੀਪਾ ਨਿੱਘੀ ਨੇ ਸਰਕਾਰ ਤੋਂ ਕਿਸਾਨਾਂ ਲਈ ਡੀ. ਏ. ਪੀ. ਖਾਦ ਦੀ ਕੀਤੀ ਮੰਗ

ਕਾਠਗੜ੍ਹ, 4 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਕਿਸਾਨ ਸੈੱਲ ਬਲਾਚੌਰ ਦੇ ਪ੍ਰਧਾਨ ਸਰਪੰਚ ਕੁਲਦੀਪ ਦੀਪਾ ਨਿੱਘੀ ਨੇ ਸਰਕਾਰ ਤੋਂ ਕਿਸਾਨਾਂ ਲਈ ਡੀ. ਏ.

ਅਜੀਤ ਡੈਸਕ 05-10-2026
ਕਾਠਗੜ੍ਹ, 4 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਕਿਸਾਨ ਸੈੱਲ ਬਲਾਚੌਰ ਦੇ ਪ੍ਰਧਾਨ ਸਰਪੰਚ ਕੁਲਦੀਪ ਦੀਪਾ ਨਿੱਘੀ ਨੇ ਸਰਕਾਰ ਤੋਂ ਕਿਸਾਨਾਂ ਲਈ ਡੀ. ਏ. ਪੀ. ਖਾਦ ਦੀ ਤੁਰੰਤ ਵਿਵਸਥਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਕਣਕ ਤੇ ਹੋਰ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਦਾ ਸਮਾਂ ਆ ਚੁੱਕਾ ਹੈ ਪਰ ਮਾਰਕੀਟ ਵਿਚ ਡੀ. ਏ. ਪੀ. ਖਾਦ ਦੀ ਬੜੀ ਕਿੱਲਤ ਚੱਲ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਪੰਚ ਕੁਲਦੀਪ ਦੀਪਾ ਨਿੱਘੀ ਨੇ ਕਿਹਾ ਕਿ ਕਿਸਾਨ ਸਵੇਰ ਤੋਂ ਸ਼ਾਮ ਤੱਕ ਸਹਿਕਾਰੀ ਸਭਾਵਾਂ ਤੇ ਖਾਦ ਡੀਲਰਾਂ ਦੀਆਂ ਦੁਕਾਨਾਂ ਦੇ ਚੱਕਰ ਕੱਟ ਰਹੇ ਹਨ ਪਰ ਉਨ੍ਹਾਂ ਨੂੰ ਖਾਦ ਨਹੀਂ ਮਿਲ ਰਹੀ। ਜੇਕਰ ਕਿਤੇ ਖਾਦ ਮਿਲ ਵੀ ਰਹੀ ਹੈ ਤਾਂ ਬਹੁਤ ਘੱਟ ਮਾਤਰਾ ਵਿਚ ਮਿਲ ਰਹੀ ਹੈ। ਕਿਸਾਨਾਂ ਨੂੰ ਬਲੈਕ ਵਿਚ ਮਹਿੰਗੇ ਭਾਅ ’ਤੇ ਖਾਦ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਸਰਪੰਚ ਕੁਲਦੀਪ ਦੀਪਾ ਨਿੱਘੀ ਨੇ ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਤੋਂ ਮੰਗ ਕੀਤੀ ਕਿ ਪਿੰਡ ਨਿੱਘੀ ਸਮੇਤ ਆਲੇ-ਦੁਆਲੇ ਦੇ ਪਿੰਡਾਂ ਦੇ ਕਿਸਾਨਾਂ ਲਈ ਤੁਰੰਤ ਡੀ. ਏ. ਪੀ. ਖਾਦ ਦਾ ਪ੍ਰਬੰਧ ਕੀਤਾ ਜਾਵੇ।
ਪਿਛਲੀ ਖ਼ਬਰ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਉਣ ’ਤੇ ਖੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਚੇਅਰਮੈਨ ਬਣਾਉਣ ’ਤੇ ਰਣਵੀਰ ਸਿੰਘ ਧਾਲੀਵਾਲ ਨੇ ਪਾਰਟੀ ਹਾਈਕਮਾਨ ਤੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।