ਦੋਆਬਾ ਗਰੁੱਪ ਆਫ਼ ਕਾਲਜਿਜ਼ ਰਾਹੋਂ ਵਿਖੇ ਡੀ. ਐਲ. ਐਸ. ਏ. ਵਲੋਂ ਜਾਗਰੂਕਤਾ ਸੈਮੀਨਾਰ
ਰਾਹੋਂ, 5 ਅਕਤੂਬਰ (ਉਂਕਾਰ ਸਿੰਘ ਰਾਠੋਰ)-ਦੋਆਬਾ ਗਰੁੱਪ ਆਫ਼ ਕਾਲਜਿਜ਼ ਰਾਹੋਂ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨਵਾਂਸ਼ਹਿਰ ਦੇ ਸਹਿਯੋਗ ਨਾਲ ਸਾਈਬਰ ਕ੍ਰਾਈਮ ਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਸੰਬੰਧੀ ਕਾਨੂੰਨ ਪੋਕਸੋ ਐਕਟ ਬਾਰੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ, ਕਾਨੂੰਨੀ ਅਧਿਕਾਰਾਂ, ਬੱਚਿਆਂ ਦੀ ਸੁਰੱਖਿਆ ਅਤੇ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨਾ ਸੀ।
ਰਾਹੋਂ, 5 ਅਕਤੂਬਰ (ਉਂਕਾਰ ਸਿੰਘ ਰਾਠੋਰ)-ਦੋਆਬਾ ਗਰੁੱਪ ਆਫ਼ ਕਾਲਜਿਜ਼ ਰਾਹੋਂ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨਵਾਂਸ਼ਹਿਰ ਦੇ ਸਹਿਯੋਗ ਨਾਲ ਸਾਈਬਰ ਕ੍ਰਾਈਮ ਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਸੰਬੰਧੀ ਕਾਨੂੰਨ ਪੋਕਸੋ ਐਕਟ ਬਾਰੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ, ਕਾਨੂੰਨੀ ਅਧਿਕਾਰਾਂ, ਬੱਚਿਆਂ ਦੀ ਸੁਰੱਖਿਆ ਅਤੇ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨਾ ਸੀ। ਸੈਮੀਨਾਰ ਦੌਰਾਨ ਕੁਲਵੰਤ ਰਾਮ ਤੇ ਜਸਵਿੰਦਰ ਸਿੰਘ ਨੇ ਸਾਈਬਰ ਕ੍ਰਾਈਮ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਸੰਬੰਧੀ ਜਾਣਕਾਰੀ ਭਰਪੂਰ ਲੈਕਚਰ ਦਿੱਤੇ। ਉਨ੍ਹਾਂ ਸਾਈਬਰ ਅਪਰਾਧਾਂ ਦੇ ਵੱਖ-ਵੱਖ ਰੂਪਾਂ, ਜਿਵੇਂ ਕਿ ਆਨਲਾਈਨ ਧੋਖਾਧੜੀ, ਫਿਸ਼ਿੰਗ, ਪਛਾਣ ਦੀ ਚੋਰੀ, ਸੋਸ਼ਲ ਮੀਡੀਆ ਦੀ ਦੁਰਵਰਤੋਂ ਅਤੇ ਹੋਰ ਆਨਲਾਈਨ ਖ਼ਤਰਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਨਿੱਜੀ ਜਾਣਕਾਰੀ, ਪਾਸਵਰਡ, ਓ. ਟੀ. ਪੀ. ਤੇ ਵਿੱਤੀ ਵੇਰਵੇ ਆਨਲਾਈਨ ਸਾਂਝੇ ਕਰਦੇ ਸਮੇਂ ਸਾਵਧਾਨ ਰਹਿਣ ਅਤੇ ਕਿਸੇ ਵੀ ਸ਼ੱਕੀ ਸਾਈਬਰ ਗਤੀਵਿਧੀ ਦੀ ਤੁਰੰਤ ਸੰਬੰਧਤ ਅਧਿਕਾਰੀਆਂ ਨੂੰ ਸੂਚਨਾ ਦੇਣ ਲਈ ਪ੍ਰੇਰਿਤ ਕੀਤਾ ਗਿਆ। ਬੁਲਾਰਿਆਂ ਵਲੋਂ ਪੋਕਸੋ ਐਕਟ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ’ਤੇ ਟੋਲ-ਫ੍ਰੀ ਹੈਲਪਲਾਈਨ ਨੰਬਰਾਂ, ਕਾਨੂੰਨੀ ਸਹਾਇਤਾ ਅਤੇ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ ਸੰਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਗਈ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਸਰਕਾਰੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਲੋੜ ਪੈਣ ’ਤੇ ਸਹਾਇਤਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ। ਸੈਮੀਨਾਰ ਵਿਚ ਕਾਲਜ ਦੇ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਦੇ ਨਾਲ-ਨਾਲ ਵਿਦਿਆਰਥੀਆਂ ਨੇ ਵੀ ਭਾਗ ਲਿਆ। ਡਾਇਰੈਕਟਰ ਡਾ. ਰਾਜੇਸ਼ਵਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਦੋਆਬਾ ਗਰੁੱਪ ਆਫ਼ ਕਾਲਜਿਜ਼, ਰਾਹੋਂ ਦੇ ਪ੍ਰਬੰਧਕਾਂ ਨੇ ਇਸ ਜਾਣਕਾਰੀ ਭਰਪੂਰ ਸੈਸ਼ਨ ਦਾ ਪ੍ਰਬੰਧ ਕਰਨ ਤੇ ਵਿਦਿਆਰਥੀਆਂ ਨੂੰ ਕੀਮਤੀ ਮਾਰਗਦਰਸ਼ਨ ਪ੍ਰਦਾਨ ਕਰਨ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਨਵਾਂਸ਼ਹਿਰ ਦਾ ਧੰਨਵਾਦ ਤੇ ਵਿਸ਼ੇਸ਼ ਤੌਰ ’ਤੇ ਪ੍ਰਸ਼ੰਸਾ ਕੀਤੀ।