06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕਿਸਾਨ ਦੀ ਲਾਗਤ ਅਸਮਾਨੀਂ, ਐੱਮ. ਐੱਸ. ਪੀ. ’ਚ ਸਿਰਫ਼ 25 ਰੁਪਏ-ਜਾਡਲੀ

ਜਾਡਲਾ, 5 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਕਣਕ ਦੀ ਘੱਟੋ-ਘੱਟ ਸਮਰਥਨ ਕੀਮਤ (ਐੱਮ. ਐੱਸ.

ਅਜੀਤ ਡੈਸਕ 06-10-2026
ਜਾਡਲਾ, 5 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਕਣਕ ਦੀ ਘੱਟੋ-ਘੱਟ ਸਮਰਥਨ ਕੀਮਤ (ਐੱਮ. ਐੱਸ. ਪੀ.) ਵਿਚ ਕੇਵਲ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਭਾਰਤੀ ਕਿਸਾਨ ਯੂਨੀਅਨ ਨੇ ਕਿਸਾਨਾਂ ਦੀਆਂ ਆਸਾਂ ’ਤੇ ਪਾਣੀ ਫੇਰਨ ਵਾਲਾ ਕਰਾਰ ਦਿੱਤਾ ਹੈ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਜਾਡਲੀ ਨੇ ਬੱਬਰ ਕਰਮ ਸਿੰਘ ਯਾਦਗਾਰੀ ਟਰੱਸਟ/ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਵਿਖੇ ਇਹ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਡੀਜ਼ਲ, ਬੀਜ, ਖਾਦਾਂ, ਕੀਟਨਾਸ਼ਕਾਂ, ਖੇਤੀ ਮਸ਼ੀਨਰੀ, ਮਜ਼ਦੂਰੀ ਤੇ ਸਿੰਚਾਈ ਤੋਂ ਲੈ ਕੇ ਜ਼ਮੀਨ ਦੇ ਠੇਕੇ ਤੱਕ ਖੇਤੀ ਦੀ ਲਾਗਤ ਲਗਾਤਾਰ ਵਧ ਰਹੀ ਹੈ। ਇਸ ਦੇ ਬਾਵਜੂਦ ਕਣਕ ਦੀ ਐੱਮ. ਐੱਸ. ਪੀ. ਵਿਚ ਸਿਰਫ਼ 25 ਰੁਪਏ ਦਾ ਵਾਧਾ ਕਿਸਾਨ ਦੀ ਵਧਦੀ ਲਾਗਤ ਨਾਲ ਕੋਈ ਮੇਲ ਨਹੀਂ ਖਾਂਦਾ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਖੇਤੀ ਨਾਲ ਜੁੜੇ ਹਰੇਕ ਖਰਚੇ ਵਿਚ ਵਾਧਾ ਹੋ ਰਿਹਾ ਹੈ ਤਾਂ ਕਿਸਾਨ ਦੀ ਉਪਜ ਦੇ ਭਾਅ ਵਿਚ ਉਸ ਅਨੁਪਾਤ ਅਨੁਸਾਰ ਵਾਧਾ ਕਿਉਂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਣਕ ਦੀ ਐੱਮ. ਐੱਸ. ਪੀ. ਵਿਚ ਘੱਟੋ-ਘੱਟ 700 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਜਾਵੇ।
ਪਿਛਲੀ ਖ਼ਬਰ ਕਿਤਾਬਾਂ ਦਾ ਲੰਗਰ ਪ੍ਰਾਜੈਕਟ ਤਹਿਤ “ਸਾਹਿਤ ਸੰਜੀਵਨੀ” ਪਹੁੰਚੀ ਬੱਬਰਾਂ ਦੀ ਧਰਤੀ ਦੌਲਤਪੁਰ ਅਗਲੀ ਖ਼ਬਰ ਬਾਗੋਵਾਲ ਵਿਖੇ ਵਾਲੀਬਾਲ ਟੂਰਨਾਮੈਂਟ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।