06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਚੱਕਦਾਨਾ ਵਿਖੇ ਮੀਟਿੰਗ

ਉੜਾਪੜ/ਲਸਾੜਾ, 5 ਅਕਤੂਬਰ (ਲਖਵੀਰ ਸਿੰਘ ਖੁਰਦ)-ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਪ੍ਰਭਜੋਤ ਸਿੰਘ ਭਾਰਟਾ ਵਲੋਂ ਪਿੰਡ ਚੱਕਦਾਨਾ ਵਿਖੇ ਲੋਕਾਂ ਨਾਲ ਰਾਬਤਾ ਬਨਾਉਣ ਲਈ ਕੀਤੀ ਗਈ ਪਹਿਲੀ ਮੀਟਿੰਗ ਵਿਚ ਲੋਕਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ। ਪਿੰਡ ਪਹੁੰਚਣ ’ਤੇ ਇਲਾਕਾ ਵਾਸੀਆਂ ਵਲੋਂ ਪ੍ਰਭਜੋਤ ਸਿੰਘ ਦਾ ਨਿੱਘਾ ਸਵਾਗਤ ਕੀਤਾ।

ਚੱਕਦਾਨਾ ਵਿਖੇ ਪਾਰਟੀ ਨਾਲ ਜੁੜੇ ਨੌਜਵਾਨਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਭਜੋਤ ਸਿੰਘ ਭਾਰਟਾ। 06-10-2026
ਉੜਾਪੜ/ਲਸਾੜਾ, 5 ਅਕਤੂਬਰ (ਲਖਵੀਰ ਸਿੰਘ ਖੁਰਦ)-ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਪ੍ਰਭਜੋਤ ਸਿੰਘ ਭਾਰਟਾ ਵਲੋਂ ਪਿੰਡ ਚੱਕਦਾਨਾ ਵਿਖੇ ਲੋਕਾਂ ਨਾਲ ਰਾਬਤਾ ਬਨਾਉਣ ਲਈ ਕੀਤੀ ਗਈ ਪਹਿਲੀ ਮੀਟਿੰਗ ਵਿਚ ਲੋਕਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ। ਪਿੰਡ ਪਹੁੰਚਣ ’ਤੇ ਇਲਾਕਾ ਵਾਸੀਆਂ ਵਲੋਂ ਪ੍ਰਭਜੋਤ ਸਿੰਘ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਕੇਂਦਰ ਵਿਚ ਬੈਠੀਆਂ ਪੰਜਾਬ ਵਿਰੋਧੀ ਤਾਕਤਾਂ ਅਤੇ ਪੰਜਾਬ ਦੀਆਂ ਰਿਵਾੲਤੀ ਪਾਰਟੀਆਂ ਦਾ ਪੂਰਾ ਜ਼ੋਰ ਲਗਾ ਹੋਇਆ ਹੈ ਕਿ ਕਿਸੇ ਵੀ ਤਰ੍ਹਾਂ ਵਾਰਿਸ ਪੰਜਾਬ ਨੂੰ ਚੋਣ ਮੈਦਾਨ ਵਿਚੋਂ ਬਾਹਰ ਰੱਖਿਆ ਜਾਵੇ। ਇਸ ਲਈ ਚੋਣ ਕਮਿਸ਼ਨਰ ਵਲੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਪਾਰਟੀ ਦੀ ਰਜਿਸਟ੍ਰੇਸ਼ਨ ਰੋਕਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਾਰਟੀ ਕੋਲ ਦੋ ਲੋਕ ਸਭਾ ਮੈਂਬਰ ਤੇ ਇਕ ਵਿਧਾਇਕ ਹੋਣ ਦੇ ਬਾਵਜੂਦ ਪਾਰਟੀ ਨੂੰ ਰਜਿਸਟਰਡ ਕਰਨ ਲਈ ਬਹਾਨੇ ਘੜੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦਾ ਸਰਬਪੱਖੀ ਵਿਕਾਸ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਤੋਂ ਇਲਾਵਾ ਬਹਾਦਰ ਸਿੰਘ ਭਾਰਟਾ ਤੇ ਗੁਰਚਰਨ ਸਿੰਘ ਨਾਰਵੇ ਵਲੋਂ ਵੀ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ ਗਏ। ਪਾਰਟੀ ਵਿਚ ਸ਼ਾਮਿਲ ਹੋਏ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ ਤੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਪਿੰਡ ਦੀਆਂ ਮੋਹਤਵਾਰ ਸ਼ਖ਼ਸੀਅਤਾਂ ਵਲੋਂ ਪ੍ਰਭਜੋਤ ਸਿੰਘ ਭਾਰਟਾ ਤੇ ਬਹਾਦਰ ਸਿੰਘ ਭਾਰਟਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ। ਇਸ ਮੌਕੇ ਪਾਖਰ ਸਿੰਘ, ਮਨਪ੍ਰੀਤ ਸਿੰਘ, ਗੁਰਦੀਪ ਸਿੰਘ ਛੀਨਾ, ਸੁਖਵੀਰ ਸਿੰਘ, ਦਾਰਾ ਸਿੰਘ, ਰਵਿੰਦਰ ਸਿੰਘ, ਕੇਵਲ ਸਿੰਘ, ਮਨਜੋਤ ਸਿੰਘ, ਵਰਿੰਦਰ ਸਿੰਘ, ਨੀਰਕੰਵਲ ਸਿੰਘ, ਬਲਬੀਰ ਸਿੰਘ (ਸਾਰੇ ਚੱਕਦਾਨਾ) ਗੁਰਦੇਵ ਸਿੰਘ ਬੌਬੀ, ਸੁਖਦੇਵ ਸਿੰਘ, ਬਿਕਰ ਸਿੰਘ, ਪਰਮਜੀਤ ਸਿੰਘ, ਸੁਰਿੰਦਰ ਸਿੰਘ, ਸਰਬਜੋਤ ਸਿੰਘ (ਸਾਰੇ ਖੁਰਦ) ਮੰਗਲ ਸਿੰਘ, ਸੁਰਿੰਦਰ ਸਿੰਘ ਬਣਵੈਤ, ਬਚਨ ਸਿੰਘ, ਕੁਲਵੰਤ ਸਿੰਘ ਉੜਾਪੜ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਭਾਜਪਾ ਦੇ ਓ. ਬੀ. ਸੀ. ਮੋਰਚਾ ਪੰਜਾਬ ਦੇ ਕਾਰਜਕਾਰੀ ਮੈਂਬਰ ਨਿਯੁਕਤ ਅਗਲੀ ਖ਼ਬਰ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ-ਬਿੱਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।