06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਧਾਰਮਿਕ ਸਮਾਗਮ ਕਰਾਇਆ

ਬਹਿਰਾਮ, 5 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਬੰਗੜ ਜਠੇਰਿਆਂ ਨੂੰ ਸਮਰਪਿਤ ਧਾਰਮਿਕ ਸਮਾਗਮ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ, ਸੰਤ ਡਾ. ਲਛਮਣ ਦਾਸ ਭਰੋਮਜਾਰਾ ਦੀ ਸਰਪ੍ਰਸਤੀ ਵਿਚ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ।

ਅਜੀਤ ਡੈਸਕ 06-10-2026
ਬਹਿਰਾਮ, 5 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਬੰਗੜ ਜਠੇਰਿਆਂ ਨੂੰ ਸਮਰਪਿਤ ਧਾਰਮਿਕ ਸਮਾਗਮ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ, ਸੰਤ ਡਾ. ਲਛਮਣ ਦਾਸ ਭਰੋਮਜਾਰਾ ਦੀ ਸਰਪ੍ਰਸਤੀ ਵਿਚ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਸੰਤ ਕੁਲਵੰਤ ਰਾਮ ਭਰੋਮਜਾਰਾ ਨੇ ਕੀਤਾ। ਸੰਤਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਲਈ ਉਪਦੇਸ਼ ਦਿੱਤਾ ਤੇ ਬੱਚਿਆਂ ਨੂੰ ਪੜ੍ਹਾਈ ਲਈ ਪ੍ਰੇਰਿਤ ਕੀਤਾ ਤਾਂ ਜੋ ਸਮਾਜ ਤੇ ਦੇਸ਼ ਤਰੱਕੀ ਵੱਲ ਵਧੇ। ਸਮਾਗਮ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ। ਇਸ ਮੌਕੇ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ, ਬਾਬਾ ਹਰਜਿੰਦਰ ਪਾਲ, ਬੁੱਧ ਪ੍ਰਕਾਸ਼, ਏ. ਐਸ. ਆਈ. ਸੁਰਿੰਦਰ ਪਾਲ, ਐਸ. ਡੀ. ਓ. ਸੋਮ ਨਾਥ ਗੜ੍ਹਸ਼ੰਕਰ, ਲੈਕ: ਰਾਮ ਲੁਭਾਇਆ ਕਲਸੀ, ਦੀਪਾ ਬੰਗੜ, ਬਲਵੀਰ ਰਾਮ, ਨਵਜੋਤ ਬੰਗੜ, ਹਰਭਜ ਰਾਮ, ਡਾ. ਕ੍ਰਿਪਾਲ ਸਿੰਘ, ਗਿਆਨ ਚੰਦ ਸੀਂਵਾਂ, ਸਮੂਹ ਚੱਕਰਾਮੂੰ ਦੀਆਂ ਸੰਗਤਾਂ, ਸਮੂਹ ਭਰੋਮਜਾਰਾ ਦੀਆਂ ਸੰਗਤਾਂ ਹਾਜਰ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਨਾਂਅ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਸੋਨੂੰ ਭਾਟੀਆ ਨੂੰ ਭਾਜਪਾ ਓ. ਬੀ. ਸੀ. ਮੋਰਚਾ ਦਾ ਉੱਪ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।