07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਰੋਟਰੀ ਕਲੱਬ ਬੰਗਾ ਵਲੋਂ ਖੂਨਦਾਨ ਕੈਂਪ

ਬੰਗਾ, 6 ਅਕਤੂਬਰ (ਧਰਮਵੀਰ ਪਾਲ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਰੋਟਰੀ ਕਲੱਬ ਬੰਗਾ ਵਲੋਂ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਸਿਵਲ ਹਸਪਤਾਲ ਬੰਗਾ ਤੇ ਕਾਲਜ ਦੇ ਐਨ.

ਖਾਲਸਾ ਕਾਲਜ ਵਿਖੇ ਲਗਾਏ ਕੈਂਪ ਮੌਕੇ ਖੂਨ ਦਾਨੀਆਂ ਦਾ ਸਨਮਾਨ ਕਰਦੇ ਹੋਏ ਸ਼ਰਨਜੀਤ ਸਿੰਘ, ਪ੍ਰਿੰਸੀਪਲ ਰਣਜੀਤ ਸਿੰਘ, ਰਾਜ ਕੁਮਾਰ ਤੇ ਹੋਰ। ਤਸਵੀਰ : ਧਰਮਵੀਰ ਪਾਲ 07-10-2026
ਬੰਗਾ, 6 ਅਕਤੂਬਰ (ਧਰਮਵੀਰ ਪਾਲ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਰੋਟਰੀ ਕਲੱਬ ਬੰਗਾ ਵਲੋਂ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਸਿਵਲ ਹਸਪਤਾਲ ਬੰਗਾ ਤੇ ਕਾਲਜ ਦੇ ਐਨ. ਐੱਸ. ਐੱਸ. ਯੂਨਿਟ ਦੇ ਸਹਿਯੋਗ ਨਾਲ ਸਵੈਇੱਛਕ ਖੂਨਦਾਨ ਕੈਂਪ ਲਗਾਇਆ। ਕੈਂਪ ਦਾ ਉਦੇਸ਼ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਤੇ ਸਮਾਜ ਨੂੰ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਰੋਟਰੀ ਕਲੱਬ ਬੰਗਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਸਭ ਤੋਂ ਵਧੀਆ ਢੰਗ ਮਨੁੱਖਤਾ ਦੀ ਸੇਵਾ ਕਰਨਾ ਹੈ। ਖੂਨਦਾਨ ਇਕ ਅਜਿਹੀ ਸੇਵਾ ਹੈ ਜਿਸ ਰਾਹੀਂ ਅਸੀਂ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਵਿਚ ਆਪਣਾ ਯੋਗਦਾਨ ਪਾ ਸਕਦੇ ਹਾਂ। ਪ੍ਰਾਜੈਕਟ ਚੇਅਰਮੈਨ ਰੋਟੋ. ਰਾਜ ਕੁਮਾਰ ਭੰਵਰਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ’ਤੇ ਲਗਾਇਆ ਗਿਆ ਇਹ ਕੈਂਪ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤੀ ਦੇ ਨਾਲ-ਨਾਲ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ। ਕਾਲਜ ਦੇ ਪ੍ਰਿੰਸੀਪਲ ਡਾਕਟਰ ਰਣਜੀਤ ਸਿੰਘ ਨੇ ਰੋਟਰੀ ਕਲੱਬ ਬੰਗਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।ਕੈਂਪ ਦੌਰਾਨ ਰਾਜ ਕੁਮਾਰ ਭੰਵਰਾ, ਲਖਵਿੰਦਰ ਕੁਮਾਰ, ਸੰਦੀਪ ਕੁਮਾਰ, ਸੁਖਵਿੰਦਰ ਸਿੰਘ, ਗੁਰਚਰਨ ਸਿੰਘ, ਰਵਿੰਦਰ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ, ਸੁਸ਼ੀਲ ਸ਼ਰਮਾ, ਸੰਦੀਪ ਸਿੰਘ, ਕੁਲਵੀਰ ਸਿੰਘ, ਜਤਿੰਦਰ ਕੁਮਾਰ, ਹਰਦੀਪ ਸਿੰਘ, ਅੰਮ੍ਰਿਤ ਕੁਸ਼ਵਾਹਾ ਅਤੇ ਉਮਰਾਓ ਸਿੰਘ ਨੇ ਸਵੈਇੱਛਕ ਤੌਰ ਤੇ ਖੂਨਦਾਨ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾਕਟਰ ਰਣਜੀਤ ਸਿੰਘ, ਪ੍ਰੋ. ਗੁਲਬਹਾਰ ਸਿੰਘ, ਸਰਨਜੀਤ ਸਿੰਘ, ਰੋਟੋ. ਰਾਜ ਕੁਮਾਰ ਬਜ਼ਾੜ, ਨਿਤਿਨ ਦੁੱਗਲ, ਇਕਬਾਲ ਸਿੰਘ ਬਾਜਵਾ ਤੋਂ ਇਲਾਵਾ ਬਲੱਡ ਬੈਂਕ ਦੀ ਟੀਮ ਵਿਚ ਗੁਲਵਿੰਦਰ ਕੌਰ, ਦਿਨੇਸ਼ ਕੁਮਾਰ, ਮਨਪ੍ਰੀਤ ਕੌਰ, ਸ਼ਿਵਾਨੀ ਤੇ ਕੁਲਵਿੰਦਰ ਸਿੰਘ ਹਾਜ਼ਰ ਸਨ। ਰੋਟਰੀ ਕਲੱਬ ਬੰਗਾ ਵਲੋਂ ਕੈਂਪ ਨੂੰ ਸਫਲ ਬਣਾਉਣ ਲਈ ਕਾਲਜ ਪ੍ਰਬੰਧਕਾਂ, ਬਲੱਡ ਬੈਂਕ ਦੀ ਟੀਮ ਅਤੇ ਸਾਰੇ ਖੂਨਦਾਨੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਨਾਭ ਕੰਵਲ ਰਾਜਾ ਸਾਹਿਬ, ਮਹਾਰਾਜ ਪ੍ਰੀਤਮ ਦਾਸ ਤੇ ਮਾਤਾ ਮਹਾਂ ਕੌਰ ਦੀ ਯਾਦ ਨੂੰ ਸਮਰਪਿਤ ਕੱਢਿਆ ਵਿਸ਼ੇਸ਼ ਸਪਲੀਮੈਂਟ ਪਰਿਵਾ... ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਫੁੱਟਬਾਲ ਅੰਡਰ 14-ਸਾਲਾ ’ਚ ਬੰਗਾ ਬਲਾਕ ਦੀ ਟੀਮ ਬਣੀ ਜ਼ਿਲ੍ਹੇ ਦੀ ਜੁਆਇੰਟ ਵਿਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।