07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

ਨਵਾਂਸ਼ਹਿਰ, 6 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਬੀਤੇ ਕੱਲ੍ਹ ਸਦਰ ਨਵਾਂਸ਼ਹਿਰ ਦੇ ਐਸ. ਐਚ.

ਅਜੀਤ ਡੈਸਕ 07-10-2026
ਨਵਾਂਸ਼ਹਿਰ, 6 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਬੀਤੇ ਕੱਲ੍ਹ ਸਦਰ ਨਵਾਂਸ਼ਹਿਰ ਦੇ ਐਸ. ਐਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਨੇ 20 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਨ੍ਹਾਂ ਆਖਿਆ ਕਿ ਪੁਲਿਸ ਪਾਰਟੀ ਜਦੋਂ ਜੀ. ਟੀ. ਰੋਡ ਤੋਂ ਹੋਕੇ ਪਿੰਡ ਜੱਬੋਵਾਲ ਵੱਲ ਜਾ ਰਹੀ ਸੀ, ਜਦੋਂ ਪੁਲਿਸ ਪਿੰਡ ਜੱਬੋਵਾਲ ਪਿੰਡ ਤੇ ਗੇਟ ਤੋਂ ਥੋੜਾ ਪਿੱਛੇ ਸੀ ਤੇ ਉੱਥੇ ਉਨ੍ਹਾਂ ਨੂੰ ਇਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ, ਸ਼ੱਕ ਦੇ ਆਧਾਰ ’ਤੇ ਉਸ ਤੋਂ ਪੁੱਛ-ਗਿੱਛ ਕਰਨ ਤੇ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਬੁੱਧ ਪੁੱਤਰ ਦੇਸ ਰਾਜ ਵਾਸੀ ਪਿੰਡ ਕੁੱਕੜ, ਥਾਣਾ ਸਦਰ ਜਲੰਧਰ ਵਜੋਂ ਹੋਈ, ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਸ ਮੌਕੇ ਪੁਲਿਸ ਪਾਰਟੀ ਮੌਜੂਦ ਸੀ।
ਪਿਛਲੀ ਖ਼ਬਰ ਨੂਰਪੁਰ ਸਕੂਲ ’ਚ ਜਸਵਿੰਦਰ ਕੌਰ ਦੇ ਪਰਿਵਾਰ ਨੇ ਸਟੇਸ਼ਨਰੀ ਵੰਡੀ ਅਗਲੀ ਖ਼ਬਰ ਸੰਦੀਪ ਹਨੀ ਟੌਂਸਾ ਵਲੋਂ ਸਹੂੰਗੜਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਘਰ-ਘਰ ਸੰਪਰਕ ਮੁਹਿੰਮ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।