07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਲਾਪਤਾ ਨੌਜਵਾਨ ਗੁਰਮੇਲ ਸਿੰਘ ਦੀ ਸੱਤ ਦਿਨਾਂ ਬਾਅਦ ਮਿਲੀ ਲਾਸ਼

ਨਵਾਂਸ਼ਹਿਰ, 6 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਸੋਨਾ ਦੇ 27 ਸਾਲਾਂ ਗੁਰਮੇਲ ਸਿੰਘ ਦੀ ਭੇਦ ਭਰੇ ਹਾਲਾਤਾਂ ਵਿਚ ਪਿੰਡ ਭਾਨ ਮਜਾਰਾ ਦੇ ਖੇਤਾਂ ’ਚੋਂ ਮ੍ਰਿਤਕ ਦੇਹ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਮੇਲ ਸਿੰਘ ਪਿਛਲੇ 7 ਦਿਨਾਂ ਤੋਂ ਲਾਪਤਾ ਸੀ, ਜਿਸ ਦੀ ਪਰਿਵਾਰ ਵਲੋਂ ਭਾਲ ਕੀਤੀ ਜਾ ਰਹੀ ਸੀ ਅਤੇ ਉਸ ਬਾਰੇ ਕੁੱਝ ਵੀ ਪਤਾ ਨਹੀਂ ਸੀ ਲੱਗ ਰਿਹਾ।

ਅਜੀਤ ਡੈਸਕ 07-10-2026
ਨਵਾਂਸ਼ਹਿਰ, 6 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਸੋਨਾ ਦੇ 27 ਸਾਲਾਂ ਗੁਰਮੇਲ ਸਿੰਘ ਦੀ ਭੇਦ ਭਰੇ ਹਾਲਾਤਾਂ ਵਿਚ ਪਿੰਡ ਭਾਨ ਮਜਾਰਾ ਦੇ ਖੇਤਾਂ ’ਚੋਂ ਮ੍ਰਿਤਕ ਦੇਹ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਮੇਲ ਸਿੰਘ ਪਿਛਲੇ 7 ਦਿਨਾਂ ਤੋਂ ਲਾਪਤਾ ਸੀ, ਜਿਸ ਦੀ ਪਰਿਵਾਰ ਵਲੋਂ ਭਾਲ ਕੀਤੀ ਜਾ ਰਹੀ ਸੀ ਅਤੇ ਉਸ ਬਾਰੇ ਕੁੱਝ ਵੀ ਪਤਾ ਨਹੀਂ ਸੀ ਲੱਗ ਰਿਹਾ। ਇਸ ਸੰਬੰਧੀ ਸਥਾਨਕ ਪੁਲਿਸ ਨੂੰ ਵੀ ਸੂਚਨਾ ਦਿੱਤੀ ਗਈ, ਪਰ ਗੁਰਮੇਲ ਸਿੰਘ ਬਾਰੇ ਕੋਈ ਵੀ ਜਾਣਕਾਰੀ ਨਹੀਂ ਮਿਲ ਸਕੀ। ਉਸ ਦੀ ਲਾਸ਼ ਭਾਨ ਮਜਾਰਾ ਦੇ ਖੇਤਾਂ ’ਚੋਂ ਮਿਲਣ ਕਾਰਨ ਇਕ ਵਾਰ ਪਿੰਡ ‘ਚ ਸਹਿਮ ਦਾ ਮਾਹੌਲ ਬਣ ਗਿਆ। ਪੁਲਿਸ ਦੀ ਹਾਜ਼ਰੀ ‘ਚ ਲਾਸ਼ ਨੂੰ ਬਰਾਮਦ ਕੀਤਾ ਤੇ ਪੁਲਿਸ ਵਲੋਂ ਇਸ ਸੰਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਰਣਬੀਰ ਸਿੰਘ ਧਾਲੀਵਾਲ ਦੀ ਬਤੌਰ ਚੇਅਰਮੈਨ ਬਲਾਕ ਸੰਮਤੀ ਬਲਾਚੌਰ ਹੋਈ ਤਾਜਪੋਸ਼ੀ ਅਗਲੀ ਖ਼ਬਰ ਕੇ. ਸੀ. ਹੋਟਲ ਮੈਨੇਜਮੈਂਟ ਦੇ ਦੂਜੇ, ਚੌਥੇ ਤੇ ਛੇਵੇਂ ਸਮੈਸਟਰ ਦੇ ਨਤੀਜੇ ਰਹੇ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।