07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਨਵਾਂਸ਼ਹਿਰ ਵਿਚ ਸਿਹਤ ਟੀਮ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ

ਨਵਾਂਸ਼ਹਿਰ, 6 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਸਿਹਤ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ ਤੇ ਲੋਕਾਂ ਨੂੰ ਇਸ ਤੋਂ ਬਚਾਅ ਸੰਬੰਧੀ ਜਾਗਰੂਕ ਕਰਨ ਲਈ ਜ਼ਿਲ੍ਹੇ ਭਰ ਵਿਚ ਲਗਾਤਾਰ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਗੁਰੂ ਤੇਗ ਬਹਾਦਰ ਨਗਰ, ਨਵਾਂਸ਼ਹਿਰ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਘਰਾਂ ਤੇ ਆਲੇ-ਦੁਆਲੇ ਦੇ ਇਲਾਕਿਆਂ ਦਾ ਸਰਵੇਖਣ ਕਰਕੇ ਡੇਂਗੂ ਦੇ ਲਾਰਵੇ ਦੀ ਸੰਭਾਵਨਾ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਗਈ।

ਅਜੀਤ ਡੈਸਕ 07-10-2026
ਨਵਾਂਸ਼ਹਿਰ, 6 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਸਿਹਤ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ ਤੇ ਲੋਕਾਂ ਨੂੰ ਇਸ ਤੋਂ ਬਚਾਅ ਸੰਬੰਧੀ ਜਾਗਰੂਕ ਕਰਨ ਲਈ ਜ਼ਿਲ੍ਹੇ ਭਰ ਵਿਚ ਲਗਾਤਾਰ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਗੁਰੂ ਤੇਗ ਬਹਾਦਰ ਨਗਰ, ਨਵਾਂਸ਼ਹਿਰ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਘਰਾਂ ਤੇ ਆਲੇ-ਦੁਆਲੇ ਦੇ ਇਲਾਕਿਆਂ ਦਾ ਸਰਵੇਖਣ ਕਰਕੇ ਡੇਂਗੂ ਦੇ ਲਾਰਵੇ ਦੀ ਸੰਭਾਵਨਾ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਗਈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਦੀ ਅਗਵਾਈ ਹੇਠ ਸਿਹਤ ਕਰਮਚਾਰੀਆਂ ਤੇ ਨਰਸਿੰਗ ਵਿਦਿਆਰਥਣਾਂ ਵਲੋਂ ਕੂਲਰਾਂ, ਪਾਣੀ ਦੀਆਂ ਟੈਂਕੀਆਂ, ਗਮਲਿਆਂ, ਪੁਰਾਣੇ ਟਾਇਰਾਂ, ਟੁੱਟੇ ਬਰਤਨਾਂ ਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਵਸਤੂਆਂ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਇਨ੍ਹਾਂ ਵਿਚ ਖੜ੍ਹਾ ਪਾਣੀ ਤੁਰੰਤ ਖਾਲੀ ਕਰਨ ਲਈ ਪ੍ਰੇਰਿਤ ਕੀਤਾ। ਡਾ. ਰਾਕੇਸ਼ ਪਾਲ ਨੇ ਲੋਕਾਂ ਨੂੰ ਸਮਝਾਇਆ ਕਿ ਡੇਂਗੂ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਮੱਛਰ ਦੇ ਪੈਦਾ ਹੋਣ ਵਾਲੇ ਸਰੋਤਾਂ ਨੂੰ ਖਤਮ ਕਰਨਾ ਹੈ। ਉਨ੍ਹ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ ਦੇ ਸੰਦੇਸ਼ ਨੂੰ ਅਪਣਾਉਂਦਿਆਂ ਹਫ਼ਤੇ ਵਿਚ ਇਕ ਦਿਨ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀਆਂ ਥਾਵਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਵੇ ਤੇ ਕਿਸੇ ਵੀ ਥਾਂ ’ਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।
ਪਿਛਲੀ ਖ਼ਬਰ ਭਗਵਾਨ ਮਹਾਂਵੀਰ ਸਕੂਲ ਬੰਗਾ ’ਚ ਇਨਾਮ ਵੰਡ ਸਮਾਗਮ ਅਗਲੀ ਖ਼ਬਰ ਪਿੰਡ ਜਲਾਲਪੁਰ ਵਿਖੇ 22ਵਾਂ ਕਬੱਡੀ ਮਹਾਂਕੁੰਭ ਤੇ ਵਾਲੀਵਾਲ ਟੂਰਨਾਮੈਂਟ 16 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।