ਸੂਬਾ ਪੱਧਰੀ ਖੇਡਾਂ ਲਈ ਜ਼ਿਲ੍ਹੇ ਦੇ ਖਿਡਾਰੀਆਂ ਦੇ ਟਰਾਇਲ 10 ਨੂੰ
ਹੁਸ਼ਿਆਰਪੁਰ, 7 ਅਕਤੂਬਰ (ਬਲਜਿੰਦਰਪਾਲ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ-2026 (ਸੀਜ਼ਨ-04) ਤਹਿਤ ਸੂਬਾ ਪੱਧਰੀ ਖੇਡਾਂ 17 ਤੋਂ 23 ਅਕਤੂਬਰ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਹੋ ਰਹੀਆਂ ਹਨ। ਜ਼ਿਲ੍ਹਾ ਖੇਡ ਅਫ਼ਸਰ ਹੁਸ਼ਿਆਰਪੁਰ ਸੁਰਜੀਤ ਸਿੰਘ ਨੇ ਦੱਸਿਆ ਕਿ ਰਗਬੀ, ਤਾਇਕਵਾਂਡੋ ਅਤੇ ਜਿਮਨਾਸਟਿਕਸ ਖੇਡਾਂ ‘ ਚ ਭਾਗ ਲੈਣ ਵਾਲੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਖਿਡਾਰੀਆਂ ਦੇ ਟਰਾਇਲ ਲਾਜਵੰਤੀ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ 10 ਅਕਤੂਬਰ ਨੂੰ ਸਵੇਰੇ 9:30 ਵਜੇ ਲਏ ਜਾਣਗੇ।
ਅਜੀਤ ਡੈਸਕ
08-10-2026