ਮਕਸੂਦਪੁਰ-ਸੂੰਢ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ-ਜਗਜੀਤ ਸਿੰਘ, ਹਰਕਮਲਪ੍ਰੀਤ ਸਿੰਘ
ਕਟਾਰੀਆਂ, 8 ਅਕਤੂਬਰ (ਪ੍ਰੇਮੀ ਸੰਧਵਾਂ)-ਮਕਸੂਦਪੁਰ-ਸੂੰਢ ਦੀ ਦਾਣਾ ਮੰਡੀ ਵਿਚ ਪਿਛਲੇ ਕਰੀਬ ਦੋ-ਤਿੰਨ ਦਿਨਾਂ ਤੋਂ ਕਿਸਾਨ ਮੰਡੀ ਵਿਚ ਝੋਨਾ ਲਿਆ ਕੇ ਬੈਠੇ ਸਨ ਪਰ ਸਰਕਾਰੀ ਖਰੀਦ ਸ਼ੁਰੂ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਆ ਰਹੀਆਂ ਸਨ। ਕਿਸਾਨਾਂ ਨੇ ਕਿਹਾ ਕਿ ਮੰਡੀ ਦੇ ਆਲੇ-ਦੁਆਲੇ ਚਾਰੀ ਦੀਵਾਰੀ ਨਾ ਹੋਣ ਕਾਰਨ ਉਨ੍ਹਾਂ ਨੂੰ ਰਾਤ ਦੇ ਹਨੇਰੇ ਵਿਚ ਝੋਨੇ ਦੇ ਚੋਰੀ ਹੋਣ ਦਾ ਡਰ ਵੀ ਵੱਢ- ਵੱਢ ਖਾ ਰਿਹਾ ਸੀ, ਜਿਸ ਕਾਰਨ ਕਿਸਾਨ ਉਦਾਸੀ ਦੇ ਆਲਮ ਵਿਚੋਂ ਗੁਜਰ ਰਿਹਾ ਸੀ।
ਕਟਾਰੀਆਂ, 8 ਅਕਤੂਬਰ (ਪ੍ਰੇਮੀ ਸੰਧਵਾਂ)-ਮਕਸੂਦਪੁਰ-ਸੂੰਢ ਦੀ ਦਾਣਾ ਮੰਡੀ ਵਿਚ ਪਿਛਲੇ ਕਰੀਬ ਦੋ-ਤਿੰਨ ਦਿਨਾਂ ਤੋਂ ਕਿਸਾਨ ਮੰਡੀ ਵਿਚ ਝੋਨਾ ਲਿਆ ਕੇ ਬੈਠੇ ਸਨ ਪਰ ਸਰਕਾਰੀ ਖਰੀਦ ਸ਼ੁਰੂ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਆ ਰਹੀਆਂ ਸਨ। ਕਿਸਾਨਾਂ ਨੇ ਕਿਹਾ ਕਿ ਮੰਡੀ ਦੇ ਆਲੇ-ਦੁਆਲੇ ਚਾਰੀ ਦੀਵਾਰੀ ਨਾ ਹੋਣ ਕਾਰਨ ਉਨ੍ਹਾਂ ਨੂੰ ਰਾਤ ਦੇ ਹਨੇਰੇ ਵਿਚ ਝੋਨੇ ਦੇ ਚੋਰੀ ਹੋਣ ਦਾ ਡਰ ਵੀ ਵੱਢ- ਵੱਢ ਖਾ ਰਿਹਾ ਸੀ, ਜਿਸ ਕਾਰਨ ਕਿਸਾਨ ਉਦਾਸੀ ਦੇ ਆਲਮ ਵਿਚੋਂ ਗੁਜਰ ਰਿਹਾ ਸੀ। ਮੰਡੀ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਨਾਲ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ। ਕਿਸਾਨ ਆਗੂ ਤੇ ‘ਆਪ’ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਯੂਥ ਕਿਸਾਨ ਆਗੂ ਹਰਕੰਵਲਪ੍ਰੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਝੋਨੇ ਦੇ ਇਕ-ਇਕ ਦਾਣੇ ਦੀ ਖਰੀਦ ਕਰੇਗੀ ਤੇ ਝੋਨੇ ਦੀ ਅਦਾਇਗੀ ਵੀ ਸਰਕਾਰੀ ਹਦਾਇਤਾਂ ਅਨੁਸਾਰ ਕੀਤੀ ਜਾਵੇਗੀ। ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਤੇ ਹਰਕੰਵਲਪ੍ਰੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਚ ਝੋਨਾ ਵੇਚਣ ਸਮੇਂ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਪਰ ਕਿਸਾਨ ਝੋਨਾ ਸੁਕਾ ਕੇ ਤੇ ਸਾਫ ਸੁਥਰਾ ਮੰਡੀ ਵਿਚ ਲਿਆਉਣ। ਇਸ ਮੌਕੇ ਪਰਮਿੰਦਰ ਸਿੰਘ ਬੋਇਲ, ਸਾਬਕਾ ਸਰਪੰਚ ਮਕਸੂਦਪੁਰ, ਪ੍ਰਧਾਨ ਸੁਲੱਖਣ ਸਿੰਘ ਬੋਇਲ, ਜਸਪ੍ਰੀਤ ਸਿੰਘ ਅਟਵਾਲ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।