ਦੁਪਾਲਪੁਰ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੀਟਿੰਗ
ਉਸਮਾਨਪੁਰ, 8 ਅਕਤੂਬਰ (ਸੰਦੀਪ ਮਝੂਰ)-ਪਿੰਡ ਦੁਪਾਲਪੁਰ ਵਿਖੇ ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ ਭਰਵੀਂ ਮੀਟਿੰਗ ਸਰਪੰਚ ਕੁਲਦੀਪ ਰਾਮ ਤੇ ਬਲਾਕ ਪ੍ਰਧਾਨ ਹਰਜਿੰਦਰ ਸਿੰਘ ਜਿੰਦੀ ਦੀ ਅਗਵਾਈ ਅਤੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਇੰਚਾਰਜ ਦਿਨੇਸ਼ ਸੂਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੂਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਉਕਤ ਮੁਹਿੰਮ ਤਹਿਤ 551 ਦਿਨਾਂ ਵਿਚ 76992 ਦੇ ਕਰੀਬ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿਚ ਡੱਕਿਆ ਗਿਆ ਹੈ।
ਪਿੰਡ ਦੁਪਾਲਪੁਰ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੰਬੋਧਨ ਕਰਦੇ ਹੋਏ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਇੰਚਾਰਜ ਅਤੇ ਹਾਜ਼ਰ ਪਤਵੰਤੇ।
09-10-2026