11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੁੱਜੋ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ’ ਚ ਜੋੜ ਮੇਲੇ ਦਾ ਪੋਸਟਰ ਜਾਰੀ

ਪੱਲੀ ਝਿੱਕੀ, 10 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ 35ਵੇਂ ਸਲਾਨਾ ਜੋੜ ਮੇਲੇ ਸੰਬੰਧੀ ਪਿੰਡ ਸੁੱਜੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪ੍ਰਧਾਨ ਬਲਵੀਰ ਸਿੰਘ ਯੂ. ਕੇ.

ਗੁ: ਨਾਭ ਕੰਵਲ ਰਾਜਾ ਸਾਹਿਬ ਪਿੰਡ ਸੁੱਜੋਂ ਵਿਖੇ ਜੋੜ ਮੇਲੇ ਦਾ ਪੋਸਟਰ ਜਾਰੀ ਕਰਦੇ ਹੋਏ ਪ੍ਰਧਾਨ ਬਲਵੀਰ ਸਿੰਘ ਯੂ. ਕੇ., ਤਰਨਜੀਤ ਸਿੰਘ ਵਾਈਸ ਪ੍ਰਧਾਨ, ਗੁਰਦੇਵ ਸਿੰਘ ਚੌਹੜ, ਸਮੂਹ ਕਮੇਟੀ ਮੈਂਬਰ ਤੇ ਸਮੂਹ ਨਗਰ ਨਿਵਾਸੀ ਆਦਿ। 11-10-2026
ਪੱਲੀ ਝਿੱਕੀ, 10 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ 35ਵੇਂ ਸਲਾਨਾ ਜੋੜ ਮੇਲੇ ਸੰਬੰਧੀ ਪਿੰਡ ਸੁੱਜੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪ੍ਰਧਾਨ ਬਲਵੀਰ ਸਿੰਘ ਯੂ. ਕੇ., ਤਰਸੇਮ ਸਿੰਘ ਕੈਨੇਡਾ ਸਮੂਹ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਸਮੂਹ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀ, ਐਨ. ਆਰ. ਆਈ. ਵੀਰਾਂ ਤੇ ਸਮੂਹ ਨੌਜਵਾਨ ਸਭਾ ਦੇ ਸਹਿਯੋਗ ਨਾਲ ਜੋੜ ਮੇਲੇ ਦਾ ਪੋਸਟਰ ਜਾਰੀ ਕੀਤਾ। ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਵੀਰ ਸਿੰਘ ਯੂ. ਕੇ., ਸਰਪੰਚ ਅੰਮ੍ਰਿਤਪਾਲ ਕੌਰ, ਵਾਈਸ ਪ੍ਰਧਾਨ ਤਰਨਜੀਤ ਸਿੰਘ ਤੇ ਗੁਰਦੇਵ ਸਿੰਘ ਚੌਹੜ ਨੇ ਦੱਸਿਆ ਕਿ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਗੁਰਦੁਆਰਾ ਪਿੰਡ ਸੁੱਜੋਂ ਵਿਖੇ 21 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਤੇ 23 ਅਕਤੂਬਰ ਨੂੰ ਭੋਗ ਪਾਏ ਜਾਣਗੇ। ਉਪਰੰਤ ਬਾਅਦ ਦੁਪਹਿਰ ਕਬੱਡੀ ਇੰਟਰਨੈਸ਼ਨਲ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਦੌਰਾਨ ਦੂਜੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾਣਗੇ 24 ਅਕਤੂਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ ਤੇ 25 ਅਕਤੂਬਰ ਨੂੰ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸਮਾਗਮ ਦੌਰਾਨ ਇੰਟਰਨੈਸ਼ਨਲ ਰਾਗੀ ਤੇ ਢਾਡੀ ਜਥੇ ਆਪਣੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। 26 ਅਕਤੂਬਰ ਨੂੰ ਛਿੰਝ ਮੇਲਾ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਇਸ ਅਖਾੜੇ ਵਿਚ ਚੋਟੀ ਦੇ ਪਹਿਲਵਾਨ ਹਿੱਸਾ ਲੈਣਗੇ। ਇਸ ਮੌਕੇ ਬਲਵੀਰ ਸਿੰਘ ਯੂ. ਕੇ., ਸੀਨੀਅਰ ਮੀਤ ਪ੍ਰਧਾਨ ਤਰਸੇਮ ਸਿੰਘ ਯੂ. ਕੇ., ਵਾਈਸ ਪ੍ਰਧਾਨ ਤਰਨਜੀਤ ਸਿੰਘ, ਪ੍ਰਧਾਨ ਗੁਰਦੇਵ ਸਿੰਘ ਚੌਹੜ ਵਾਈਸ ਪ੍ਰਧਾਨ, ਸੈਕਟਰੀ ਪਰਮਜੀਤ ਸਿੰਘ ਦਾਨੀ, ਸੈਕਟਰੀ ਕਮਲਜੀਤ ਸਿੰਘ ਹੈਪੀ, ਕੈਸ਼ੀਅਰ ਰੇਸ਼ਮ ਸਿੰਘ, ਕੈਸ਼ੀਅਰ ਰਘਬੀਰ ਸਿੰਘ, ਸਤਨਾਮ ਸਿੰਘ ਪੰਚ, ਜਸਵਿੰਦਰ ਸਿੰਘ ਪੰਚ, ਕੁਲਬੀਰ ਸਿੰਘ, ਮੋਹਨ ਸਿੰਘ, ਗੁਰਬਚਨ ਦਾਸ ਪੰਚ, ਜਤਿੰਦਰ ਸਿੰਘ, ਦੀਦਾਰ ਸਿੰਘ, ਕਰਮਜੀਤ ਸਿੰਘ ਯੂ. ਕੇ., ਹਰਮਿੰਦਰ ਸਿੰਘ, ਵਰਜਿੰਦਰ ਸਿੰਘ, ਪਰਮਜੀਤ ਸਿੰਘ, ਸਤਨਾਮ ਸਿੰਘ, ਹਰਮੇਸ਼ ਸਿੰਘ ਪਾਬਲਾ, ਗੁਰਦੇਵ ਸਿੰਘ ਗਹੂਣੀਆਂ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਗੁਰਮੇਲ ਸਿੰਘ, ਅਜੈਬ ਸਿੰਘ, ਸੋਹਣ ਸਿੰਘ, ਹਰਜਾਪ ਸਿੰਘ, ਸਾਧੂ ਸਿੰਘ, ਰੇਸ਼ਮ ਸਿੰਘ ਬੈਰਾਗੀ, ਜਰਨੈਲ ਸਿੰਘ, ਪਿਆਰਾ ਸਿੰਘ ਤੇ ਸਮੂਹ ਨਗਰ ਨਿਵਾਸੀ ਪਤਵੰਤੇ ਸੱਜਣ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵੈਲਫੇਅਰ ਸੁਸਾਇਟੀ ਵਲੋਂ ਲਗਾਏ ਅੱਖਾਂ ਦੇ ਕੈਂਪ ’ਚ ਆਪ੍ਰੇਸ਼ਨ ਕਰਵਾਉਣ ਉਪਰੰਤ ਮਰੀਜ਼ਾਂ ਨੂੰ ਕੀਤਾ ਘਰੋ-ਘਰੀ ਰਵਾਨਾ ਅਗਲੀ ਖ਼ਬਰ ਸੜੋਆ ਖਰੀਦ ਮੰਡੀ ਦੇ ਪ੍ਰਬੰਧਾਂ ਦਾ ਬੀ. ਡੀ. ਪੀ. ਓ. ਨੇ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।