11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਨਵਾਂਸ਼ਹਿਰ ਵਿਖੇ ਮੁਜਾਹਰਾ

ਨਵਾਂਸ਼ਹਿਰ, 10 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਫਾਸ਼ੀ ਹਮਲਿਆਂ ਵਿਰੋਧੀ ਫਰੰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ, ਚੋਣ ਕਮਿਸ਼ਨਰ ਨਿਯੁਕਤੀ ਕਾਨੂੰਨ 2023 ਰੱਦ ਕਰਨ, ਐਸ. ਆਈ.

ਅਜੀਤ ਡੈਸਕ 11-10-2026
ਨਵਾਂਸ਼ਹਿਰ, 10 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਫਾਸ਼ੀ ਹਮਲਿਆਂ ਵਿਰੋਧੀ ਫਰੰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ, ਚੋਣ ਕਮਿਸ਼ਨਰ ਨਿਯੁਕਤੀ ਕਾਨੂੰਨ 2023 ਰੱਦ ਕਰਨ, ਐਸ. ਆਈ. ਆਰ. ਰੱਦ ਕਰਕੇ 2025 ਦੀ ਵੋਟਰ ਸੂਚੀ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਨਵਾਂਸ਼ਹਿਰ ਵਿਖੇ ਰੈਲੀ ਤੇ ਮੁਜਾਹਰਾ ਕੀਤਾ। ਮੁਜਾਹਰੇ ਤੋਂ ਪਹਿਲਾਂ ਸਥਾਨਕ ਬੱਸ ਅੱਡੇ ‘ਤੇ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਸੀ. ਪੀ. ਆਈ. (ਐਮ. ਐਲ.) ਨਿਊ ਡੈਮੋਕ੍ਰੇਸੀ ਦੇ ਆਗੂ ਐਡਵੋਕੇਟ ਦਲਜੀਤ ਸਿੰਘ ਨੇ ਕਿਹਾ ਕਿ ਐਸ. ਆਈ. ਆਰ. ਰਾਹੀਂ ਕੀਤੀਆਂ ਵੋਟ ਧਾਂਦਲੀਆਂ, ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੇ ਭਾਜਪਾ ਦੇ ਕਰਿੰਦੇ ਵਜੋਂ ਵਿਚਰਨ ਦੇ ਤੱਥ ਜਗ ਜਾਹਿਰ ਹਨ। ਭਾਜਪਾ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਲਈ ਹਰ ਹਰਬਾ ਵਰਤ ਰਹੀ ਹੈ ਜੋ ਦੇਸ਼ ਦੀ ਜਮਹੂਰੀਅਤ ਤੇ ਸੰਵਿਧਾਨ ਲਈ ਬਹੁਤ ਵੱਡਾ ਖਤਰਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਫੌਰੀ ਤੌਰ ’ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਮੌਜੂਦਾ ਸੰਵਿਧਾਨਕ ਵਿਧਾਨਿਕ ਢਾਂਚੇ ਮੁਤਾਬਕ ਵੋਟ ਦਾ ਅਧਿਕਾਰ ਹਰ ਨਾਗਰਿਕ ਦਾ ਮੁੱਢਲਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਨੇ ਭਾਰਤ ਦੀ ਜਨਤਾ ਨਾਲ ਧ੍ਰੋਹ ਕਮਾਇਆ ਹੈ, ਜਿਸ ਦੀ ਸਜ਼ਾ ਉਸ ਨੂੰ ਮਿਲਣੀ ਹੀ ਚਾਹੀਦੀ ਹੈ। ਇਸ ਮੌਕੇ ਸੀ. ਪੀ. ਆਈ. (ਐਮ. ਐਲ.) ਨਿਊ ਡੈਮੋਕ੍ਰੇਸੀ ਦੇ ਆਗੂ ਅਵਤਾਰ ਸਿੰਘ ਤਾਰੀ, ਸੀ. ਪੀ. ਆਈ. ਦੇ ਆਗੂ ਜਸਵਿੰਦਰ ਲਾਲ, ਗੁਰਵਿੰਦਰ ਲਾਲ, ਮੁਸਲਿਮ ਸੰਗਠਨ ਦੇ ਆਗੂ ਮੁਹੰਮਦ ਸ਼ਾਹਿਦ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਜੰਤਰ-ਮੰਤਰ ਦਿੱਲੀ ਵਿਖੇ ਲੋਕਾਂ ਦੇ ਪ੍ਰਦਰਸ਼ਨ ’ਤੇ ਪਾਬੰਦੀ ਲਾ ਕੇ ਜਮਹੂਰੀਅਤ ਦਾ ਗਲਾ ਘੁੱਟ ਕੇ ਆਪਣਾ ਤਾਨਾਸ਼ਾਹੀ ਚਿਹਰਾ ਨੰਗਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਬਰ ਦੇ ਨਾਲ ਲੋਕ ਰੋਹ ਨੂੰ ਦਬਾਇਆ ਨਹੀਂ ਜਾ ਸਕਦਾ। ਮੰਚ ਸੰਚਾਲਨ ਹਰੀ ਰਾਮ ਰਸੂਲਪੁਰੀ ਨੇ ਕੀਤਾ। ਰੈਲੀ ਵਿਚ ਮਤੇ ਪਾਸ ਕਰਕੇ ਜੰਤਰ-ਮੰਤਰ ਦਿੱਲੀ ਵਿਖੇ ਇਕੱਠ ‘ਤੇ ਪਾਬੰਦੀ ਲਾਉਣ, ਲੀਡਰਾਂ ਤੇ ਕਾਰਕੁੰਨਾਂ ਨੂੰ ਗ੍ਰਿਫਤਾਰ ਕਰਨ, ਮੈਟਰੋ ਬੰਦ ਕਰਨ ਅਤੇ ਰੇਲ ਗੱਡੀਆਂ ਰੱਦ ਕਰਨ ਦੀ ਸਖ਼ਤ ਨਿੰਦਾ ਕੀਤੀ ਗਈ।
ਪਿਛਲੀ ਖ਼ਬਰ ਨਵਾਂਸ਼ਹਿਰ ਦੇ ਸੀਨੀਅਰ ‘ਆਪ’ ਆਗੂ ਨਿਸ਼ਾਨਵੀਰ ਸਿੰਘ ਅਕਾਲੀ ਦਲ ’ਚ ਸ਼ਾਮਿਲ ਅਗਲੀ ਖ਼ਬਰ ਮਾਨਸਿਕ ਬਿਮਾਰੀ ਕੋਈ ਕਲੰਕ ਨਹੀਂ , ਸਹੀ ਇਲਾਜ ਨਾਲ ਸੰਭਵ ਹੈ ਸਿਹਤਮੰਦ ਜੀਵਨ - ਡਾ . ਅਮਨ ਸੂਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।