11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮੁਕੰਦਪੁਰ ਜ਼ੋਨ-3 ਮੁੰਡੇ ਕੁੜੀਆਂ ਦੀਆਂ ਖੇਡਾਂ ਕਰਵਾਈਆਂ

ਮੁਕੰਦਪੁਰ, 10 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਪੀ. ਐਮ.

ਅਜੀਤ ਡੈਸਕ 11-10-2026
ਮੁਕੰਦਪੁਰ, 10 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਮੁਕੰਦਪੁਰ ਜ਼ੋਨ ਨੰਬਰ-3 ਦੀਆਂ 70ਵੀਆਂ ਐਥਲੈਟਿਕ ਮੀਟ ਖੇਡਾਂ ਦਾ ਉਦਘਾਟਨ ਜ਼ੋਨ ਪ੍ਰਧਾਨ ਕ੍ਰਿਸ਼ਨ ਖਟਕੜ ਵਲੋਂ ਕੀਤਾ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਵਲੋਂ ਭਾਗ ਲਿਆ ਅਤੇ ਆਪਣੀ-ਆਪਣੀ ਪ੍ਰਤਿਭਾ ਦੇ ਜੌਹਰ ਦਿਖਾਉਂਦੇ ਹੋਏ ਪੁਜੀਸ਼ਨਾਂ ਪ੍ਰਾਪਤ ਕੀਤੀਆਂ ਗਈਆਂ। ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਕਿਸ਼ਨ ਖਟਕੜ ਨੇ ਕਿਹਾ ਕਿ ਇਕ ਵਿਦਿਆਰਥੀ ਦੇ ਜੀਵਨ ਵਿਚ ਖੇਡਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ, ਜਿਸ ਨਾਲ ਉਨ੍ਹਾਂ ਦਾ ਸਰੀਰ ਤੰਦਰੁਸਤ ਰਹਿੰਦਾ ਹੈ। ਅਖੀਰ ਵਿਚ ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਕ੍ਰਿਸ਼ਨ ਖੜਕੜ, ਜ਼ੋਨ ਸਕੱਤਰ ਅਵਤਾਰ ਸਿੰਘ ਅਤੇ ਹਾਜ਼ਰ ਅਧਿਆਪਕਾਂ ਵਲੋਂ ਤਗਮੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜ਼ੋਨ ਦੇ ਸਕੱਤਰ ਅਵਤਾਰ ਸਿੰਘ, ਅਮਨਦੀਪ ਕੌਰ ਡੀ. ਪੀ. ਈ., ਧੀਰਜ ਰਾਣਾ ਪੀ. ਟੀ. ਆਈ., ਰੇਸ਼ਮ ਰਾਣੀ ਪੀ. ਟੀ. ਆਈ., ਪਰਮਜੀਤ ਕੌਰ, ਸਕੰਲਪ ਪਾਲ, ਸੋਨੀਆ ਰਾਣੀ, ਪਰਵੀਨ ਕੌਰ, ਰਾਮ ਲੁਭਾਇਆ, ਸੁਰਜੀਤ ਸਿੰਘ, ਡਾ. ਇੰਦਰਜੀਤ ਪਾਲ, ਮੀਨਾਕਸ਼ੀ, ਜਸਵਿੰਦਰ, ਕੁਲਬੀਰ ਸਿੰਘ, ਗੁਰਪ੍ਰੀਤ ਕੌਰ, ਜਸਵਿੰਦਰ ਸਿੰਘ, ਸੰਜੀਵ ਕੁਮਾਰ, ਸਤਿੰਦਰ ਸੋਢੀ, ਮਨਦੀਪ ਸਿੰਘ, ਦਲਜੀਤ ਸਿੰਘ, ਵਿਜੈ ਕੁਮਾਰ, ਰਣ ਬਹਾਦਰ, ਸਤਵੀਰ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਕੌਰ, ਰਮਨਦੀਪ, ਅਮਨਦੀਪ ਕੌਰ, ਮਮਤਾ, ਸਰਬਜੀਤ ਕੌਰ, ਕ੍ਰਿਸ਼ਮਾ, ਜਸਵਿੰਦਰ ਕੌਰ, ਰੀਨਾ ਰਾਣੀ, ਰਕੇਸ਼ ਕੁਮਾਰ, ਨੀਰੂ ਸ਼ਰਮਾ, ਸੁਨਾਰੀਕਾ ਕੌਲ, ਕੈਂਪਸ ਮੈਨੇਜਰ ਪਰਮਜੀਤ ਸਿੰਘ, ਸੰਤੋਖ ਸਿੰਘ, ਮਨਦੀਪ ਕੌਰ, ਗੁਰਦੀਪ ਸਿੰਘ, ਬਲਰਾਜ, ਕੰਚਨ, ਨਿਰਮਲ ਕੌਰ, ਵਿਜੈ ਕੁਮਾਰ, ਬਿੱਕਰ ਸਿੰਘ, ਪੂਜਾ, ਮੋਤਾ ਸਿੰਘ, ਤੀਰਥ ਰਾਮ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸਰਕਾਰੀ ਮਿਡਲ ਸਮਾਰਟ ਸਕੂਲ ਸਿਆਣਾ ਵਿਖੇ ਕਰਵਾਈ ਮੈਗਾ ਮਾਪੇ-ਅਧਿਆਪਕ ਮਿਲਣੀ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਸੰਬੰਧੀ ਵੱਖ-ਵੱਖ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।