12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕਮੇਟੀ ਦੀ ਪਹਿਲੀ ਮੀਟਿੰਗ 17 ਨੂੰ

ਬੰਗਾ, 11 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਾਰਾ ਸਾਲ ਉਡੀਕੇ ਜਾਂਦੇ ਪੰਜਾਬ ਭਰ ’ਚ ਮਸ਼ਹੂਰ ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੀਆਂ ਤਿਆਰੀਆਂ ਸੰਬੰਧੀ ਪਹਿਲੀ ਮੀਟਿੰਗ ਅਨਮੋਲ ਪੈਲੇਸ ਬੰਗਾ ਵਿਖੇ 17 ਅਕਤੂਬਰ ਨੂੰ ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ ਕਮੇਟੀ ਦੇ ਸਰਪ੍ਰਸਤ ਸ.

ਅਜੀਤ ਡੈਸਕ 12-10-2026
ਬੰਗਾ, 11 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਾਰਾ ਸਾਲ ਉਡੀਕੇ ਜਾਂਦੇ ਪੰਜਾਬ ਭਰ ’ਚ ਮਸ਼ਹੂਰ ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੀਆਂ ਤਿਆਰੀਆਂ ਸੰਬੰਧੀ ਪਹਿਲੀ ਮੀਟਿੰਗ ਅਨਮੋਲ ਪੈਲੇਸ ਬੰਗਾ ਵਿਖੇ 17 ਅਕਤੂਬਰ ਨੂੰ ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ ਕਮੇਟੀ ਦੇ ਸਰਪ੍ਰਸਤ ਸ. ਹਰਦੇਵ ਸਿੰਘ ਕਾਹਮਾ ਦੀ ਪ੍ਰਧਾਨਗੀ ਹੇਠ ਕਰਵਾਈ ਜਾ ਰਹੀ ਹੈ। ਟੂਰਨਾਮੈਂਟ 5 ਤੋਂ 10 ਦਸੰਬਰ ਦੌਰਾਨ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਗਰਾਊਂਡ ਵਿਖੇ ਖੇਡਿਆ ਜਾਵੇਗਾ। ਇਹ ਜਾਣਕਾਰੀ ਸਾਂਝੀ ਕਰਦਿਆਂ ਕਮੇਟੀ ਦੇ ਪ੍ਰਬੰਧਕੀ ਸਕੱਤਰ ਸ. ਹਰਜੀਤ ਸਿੰਘ ਮਾਹਲ ਤੇ ਪ੍ਰੈੱਸ ਸਕੱਤਰ ਤਲਵਿੰਦਰ ਸ਼ੇਰਗਿੱਲ ਨੇ ਕਿਹਾ ਕਿ ਇਸ ਵਾਰ ਦਾ ਟੂਰਨਾਮੈਂਟ ਖਾਸ ਹੋਵੇਗਾ। ਉਨ੍ਹਾਂ ਕਿਹਾ ਕਿ ਇਨਾਮਾਂ ਅਤੇ ਟੀਮਾਂ ਦੇ ਵੇਰਵੇ ਮੀਟਿੰਗ ਉਪਰੰਤ ਸਭ ਮੈਂਬਰਾਂ ਦੇ ਸਲਾਹ ਮਸ਼ਵਰੇ ਉਪਰੰਤ ਨਸ਼ਰ ਕੀਤੇ ਜਾਣਗੇ।
ਪਿਛਲੀ ਖ਼ਬਰ ਕੌਮਾਂਤਰੀ ਬਾਲੜੀ ਦਿਵਸ ਮੌਕੇ ਲੜਕੀਆਂ ਦੇ ਸਿਹਤਮੰਦ ਭਵਿੱਖ ਪ੍ਰਤੀ ਜਾਗਰੂਕਤਾ ਦਾ ਦਿੱਤਾ ਸੱਦਾ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਸਾਹਨੇਵਾਲ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।