12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੀਂਹ ਨੇ ਝੋਨੇ ਦੀ ਖਰੀਦ ਤੇ ਕਟਾਈ ਦੇ ਕੰਮ ’ਚ ਵਿਘਨ ਪਾਇਆ

ਮਜਾਰੀ/ਸਾਹਿਬਾ, 11 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਬੇਮੌਸਮੇ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਮੌਸਮ ਦੇ ਅਚਾਨਕ ਬਦਲੇ ਮਿਜ਼ਾਜ਼ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ।

ਅਜੀਤ ਡੈਸਕ 12-10-2026
ਮਜਾਰੀ/ਸਾਹਿਬਾ, 11 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਬੇਮੌਸਮੇ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਮੌਸਮ ਦੇ ਅਚਾਨਕ ਬਦਲੇ ਮਿਜ਼ਾਜ਼ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ। ਮੀਂਹ ਕਾਰਨ ਜਿਥੇ ਖੇਤਾਂ ਵਿਚ ਖੜ੍ਹੀ ਫ਼ਸਲ ਦੀ ਕਟਾਈ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ, ਉਥੇ ਹੀ ਮੰਡੀਆਂ ਵਿਚ ਪਈ ਫ਼ਸਲ ਦੇ ਭਿੱਜਣ ਤੇ ਨੁਕਸਾਨੇ ਜਾਣ ਦਾ ਡਰ ਵੀ ਕਿਸਾਨਾਂ ਨੂੰ ਡਰ ਸਤਾ ਰਿਹਾ ਹੈ। ਕਿਸਾਨਾਂ ਨੂੰ ਝੋਨੇ ਦੀ ਫ਼ਸਲ ਪਾਲਣ ਵਾਸਤੇ ਪਹਿਲਾਂ ਹੀ ਬੀਜਾਂ, ਖਾਦਾਂ, ਕੀਟਨਾਸ਼ਕਾਂ, ਡੀਜ਼ਲ ਅਤੇ ਮਜ਼ਦੂਰੀ ’ਤੇ ਭਾਰੀ ਖ਼ਰਚਾ ਕਰਨਾ ਪੈਂਦਾ ਹੈ। ਅਜਿਹੇ ਵਿਚ ਜੇਕਰ ਵਾਢੀ ਦੇ ਸਮੇਂ ਮੀਂਹ ਪੈ ਜਾਵੇ ਤਾਂ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵਧ ਜਾਂਦੀਆਂ ਹਨ। ਗਿੱਲੇ ਮੌਸਮ ਕਾਰਨ ਕੰਬਾਈਨਾਂ ਨਾਲ ਕਟਾਈ ਦਾ ਕੰਮ ਰੁਕਣ ਜਾਂ ਹੌਲੀ ਪੈਣ ਦੀ ਸੰਭਾਵਨਾ ਬਣ ਜਾਂਦੀ ਹੈ, ਜਿਸ ਨਾਲ ਕਿਸਾਨਾਂ ਨੂੰ ਫ਼ਸਲ ਦੀ ਸੰਭਾਲ ਲਈ ਵਾਧੂ ਪ੍ਰਬੰਧ ਕਰਨੇ ਪੈਂਦੇ ਹਨ। ਦੂਜੇ ਪਾਸੇ, ਮੰਡੀਆਂ ਵਿਚ ਪਈ ਝੋਨੇ ਦੀ ਫ਼ਸਲ ਤੇ ਖਰੀਦਦੇ ਹੋਏ ਝੋਨੇ ਨੂੰ ਮੀਂਹ ਤੋਂ ਬਚਾਉਣਾ ਵੀ ਆੜਤੀਆਂ ਵਾਸਤੇ ਵੀ ਵੱਡੀ ਚੁਣੌਤੀ ਬਣ ਜਾਂਦਾ ਹੈ। ਜੇਕਰ ਫ਼ਸਲ ਭਿੱਜ ਜਾਂਦੀ ਹੈ ਤਾਂ ਉਸ ਨੂੰ ਸੁਕਾਉਣ ਵਿਚ ਦੇਰੀ ਹੋ ਸਕਦੀ ਹੈ ਅਤੇ ਖ਼ਰੀਦ ਸਮੇਂ ਨਮੀ ਸੰਬੰਧੀ ਮੁਸ਼ਕਿਲਾਂ ਪੈਦਾ ਹੋਣ ਦਾ ਖ਼ਦਸ਼ਾ ਰਹਿੰਦਾ ਹੈ। ਇਸ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਹੋਰ ਉਡੀਕ ਕਰਨੀ ਪੈ ਸਕਦੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਫ਼ਸਲ ਤਿਆਰ ਹੋਣ ਤੋਂ ਲੈ ਕੇ ਮੰਡੀਆਂ ਵਿਚ ਵੇਚਣ ਤੱਕ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਸਮੇਂ ਮੌਸਮ ਦੀ ਮਾਰ ਉਨ੍ਹਾਂ ਦੀ ਚਿੰਤਾ ਹੋਰ ਵਧਾ ਦਿੰਦੀ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਮੰਡੀਆਂ ਵਿਚ ਫ਼ਸਲ ਦੀ ਸੁਰੱਖਿਆ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ ਅਤੇ ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਸਮੇਂ ਸਿਰ ਕਰਵਾਇਆ ਜਾਵੇ। ਹੁਣ ਕਿਸਾਨਾਂ ਦੀਆਂ ਨਜ਼ਰਾਂ ਮੌਸਮ ਦੇ ਅਗਲੇ ਮਿਜ਼ਾਜ਼ ’ਤੇ ਟਿਕੀਆਂ ਹੋਈਆਂ ਹਨ। ਕਿਸਾਨਾਂ ਨੂੰ ਉਮੀਦ ਹੈ ਕਿ ਮੌਸਮ ਸਾਫ਼ ਹੋਣ ਨਾਲ ਝੋਨੇ ਦੀ ਕਟਾਈ ਮੁੜ ਰਫ਼ਤਾਰ ਫੜੇਗੀ ਅਤੇ ਮੰਡੀਆਂ ਵਿਚ ਪਈ ਫ਼ਸਲ ਦੀ ਸੰਭਾਲ ਵੀ ਸੁਚੱਜੇ ਢੰਗ ਨਾਲ ਹੋ ਸਕੇਗੀ।
ਪਿਛਲੀ ਖ਼ਬਰ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਬਲਾਚੌਰ ਵਿਖੇ ਸ਼ਰੇਆਮ ਹੋ ਰਹੀ ਮਿੱਟੀ ਦੀ ਕਥਿਤ ਨਾਜਾਇਜ਼ ਮਾਈਨਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।