12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਸੰਬੰਧੀ ਜਾਗਰੂਕਤਾ ਸਮਾਗਮ ਕਰਵਾਇਆ

ਨਵਾਂਸ਼ਹਿਰ, 11 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਸੰਬੰਧੀ ਜਾਗਰੂਕਤਾ ਸਮਾਗਮ ਕਰਵਾਇਆ, ਜਿਸ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਸਿਹਤ ਸੰਭਾਲ, ਬਿਮਾਰੀਆਂ ਦੀ ਸਮੇਂ ਸਿਰ ਪਛਾਣ ਤੇ ਸਿਹਤਮੰਦ ਤੇ ਸਨਮਾਨਜਨਕ ਜੀਵਨ ਜਿਊਣ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਸਿਵਲ ਸਰਜਨ ਡਾ.

ਅਜੀਤ ਡੈਸਕ 12-10-2026
ਨਵਾਂਸ਼ਹਿਰ, 11 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਸੰਬੰਧੀ ਜਾਗਰੂਕਤਾ ਸਮਾਗਮ ਕਰਵਾਇਆ, ਜਿਸ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਸਿਹਤ ਸੰਭਾਲ, ਬਿਮਾਰੀਆਂ ਦੀ ਸਮੇਂ ਸਿਰ ਪਛਾਣ ਤੇ ਸਿਹਤਮੰਦ ਤੇ ਸਨਮਾਨਜਨਕ ਜੀਵਨ ਜਿਊਣ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਸਿਵਲ ਸਰਜਨ ਡਾ. ਅਮਨ ਸੂਦ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਪੂੰਜੀ ਹਨ ਅਤੇ ਉਨ੍ਹਾਂ ਦਾ ਤਜ਼ਰਬਾ, ਸੂਝ-ਬੂਝ ਤੇ ਮਾਰਗਦਰਸ਼ਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਸਿਹਤ ਦੀ ਰੱਖਿਆ, ਉਨ੍ਹਾਂ ਦੀਆਂ ਲੋੜਾਂ ਪ੍ਰਤੀ ਸੰਵੇਦਨਸ਼ੀਲਤਾ ਅਤੇ ਉਨ੍ਹਾਂ ਨੂੰ ਸਤਿਕਾਰਜਨਕ ਜੀਵਨ ਪ੍ਰਦਾਨ ਕਰਨਾ ਸਾਡੀ ਸਾਂਝੀ ਸਮਾਜਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਧਦੀ ਉਮਰ ਦੇ ਨਾਲ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ, ਜੋੜਾਂ ਦੇ ਦਰਦ, ਨਜ਼ਰ ਤੇ ਸੁਣਨ ਸੰਬੰਧੀ ਸਮੱਸਿਆਵਾਂ ਦੇ ਨਾਲ-ਨਾਲ ਮਾਨਸਿਕ ਸਿਹਤ ਨਾਲ ਜੁੜੀਆਂ ਚੁਣੌਤੀਆਂ ਵੀ ਸਾਹਮਣੇ ਆ ਸਕਦੀਆਂ ਹਨ। ਇਸ ਲਈ ਬਜ਼ੁਰਗਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ ਤੇ ਕਿਸੇ ਵੀ ਸਿਹਤ ਸਮੱਸਿਆ ਨੂੰ ਅਣਗੌਲਿਆ ਕਰਨ ਦੀ ਬਜਾਏ ਸਮੇਂ ਸਿਰ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਨੂੰ ਵੀ ਬਜ਼ੁਰਗਾਂ ਦੀਆਂ ਭਾਵਨਾਤਮਕ ਲੋੜਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਇਕੱਲੇਪਣ ਤੋਂ ਬਚਾਉਣ ਲਈ ਸਮਾਂ ਦੇਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਬਿਰਧ ਅਵਸਥਾ ਨਾਲ ਸੰਬੰਧਤ ਬਿਮਾਰੀਆਂ ਦੀ ਜਾਂਚ ਵੀ ਕੀਤੀ ਗਈ ਤੇ ਬਜ਼ੁਰਗਾਂ ਨੂੰ ਲੋੜ ਅਨੁਸਾਰ ਸਿਹਤ ਸਲਾਹ ਦਿੱਤੀ ਗਈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਕੁਮਾਰ ਬਸਰਾ, ਡਾ. ਸੰਦੀਪ ਬਾਂਗੜ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਪਿਛਲੀ ਖ਼ਬਰ ਨਵਾਂਸ਼ਹਿਰ ’ਚ ਅੰਤਰਰਾਸ਼ਟਰੀ ਬਾਲੜੀ ਦਿਵਸ ਤਹਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਅਮਰਦੀਪ ਸਕੂਲ ’ਚ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।