14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ

ਮੁਕੰਦਪੁਰ, 13 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਹਦਾਇਤਾਂ ਅਨੁਸਾਰ, ਕੇਂਦਰ ਦੀ ਭਾਜਪਾ ਸਰਕਾਰ ਦਾ ਵਿਰੋਧ ਕਰਦੀਆਂ ਪਾਰਟੀਆਂ ਦੇ ਸਮਰਥਕਾਂ ਤੇ ਇਕ ਖਾਸ ਧਰਮ ਨਾਲ ਸੰਬੰਧਿਤ ਲੋਕਾਂ ਨੂੰ ਵੱਡੀ ਸਾਜਿਸ਼ ਰਾਹੀਂ ਲਗਪਗ 13-14 ਕਰੋੜ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਵਾਂਝੇ ਕਰ ਦਿੱਤਾ ਗਿਆ ਹੈ, ਜਿਸ ਖ਼ਿਲਾਫ਼ ਚਲਾਏ ਜਾ ਰਹੇ ਦੇਸ਼ ਵਿਆਪੀ ਸੰਘਰਸ਼ ਦੀ ਹਮਾਇਤ ਵਿਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ.

ਅਜੀਤ ਡੈਸਕ 14-10-2026
ਮੁਕੰਦਪੁਰ, 13 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਹਦਾਇਤਾਂ ਅਨੁਸਾਰ, ਕੇਂਦਰ ਦੀ ਭਾਜਪਾ ਸਰਕਾਰ ਦਾ ਵਿਰੋਧ ਕਰਦੀਆਂ ਪਾਰਟੀਆਂ ਦੇ ਸਮਰਥਕਾਂ ਤੇ ਇਕ ਖਾਸ ਧਰਮ ਨਾਲ ਸੰਬੰਧਿਤ ਲੋਕਾਂ ਨੂੰ ਵੱਡੀ ਸਾਜਿਸ਼ ਰਾਹੀਂ ਲਗਪਗ 13-14 ਕਰੋੜ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਵਾਂਝੇ ਕਰ ਦਿੱਤਾ ਗਿਆ ਹੈ, ਜਿਸ ਖ਼ਿਲਾਫ਼ ਚਲਾਏ ਜਾ ਰਹੇ ਦੇਸ਼ ਵਿਆਪੀ ਸੰਘਰਸ਼ ਦੀ ਹਮਾਇਤ ਵਿਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.), ਦਿਹਾਤੀ ਮਜ਼ਦੂਰ ਸਭਾ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਦੌਰਾਨ ਆਰ. ਐਮ. ਪੀ. ਆਈ. ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਜਗਤਪੁਰ ਤੇ ਸਕੱਤਰ ਕੁਲਦੀਪ ਸਿੰਘ ਦੌੜਕਾ ਦੀ ਅਗਵਾਈ ਵਿਚ ਜਗਤਪੁਰ ਬਘੌਰਾਂ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ। ਆਗੂਆਂ ਨੇ ਗਿਆਨੇਸ਼ ਕੁਮਾਰ ਦਾ ਤਰੁੰਤ ਅਸਤੀਫਾ ਲੈਣ ਤੇ ਉਸ ਨੂੰ ਦੇਸ਼ ਧਰੋਹ ਦੇ ਦੋਸ਼ ਵਿਚ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ। ਪਾਰਟੀ ਦੇ ਜ਼ਿਲ੍ਹਾ ਸਕੱਤਰ ਕੁਲਦੀਪ ਸਿੰਘ ਦੌੜਕਾ ਨੇ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਵੋਟਾਂ ਦੀ ਕਥਿਤ ਚੋਰੀ ਤੇ ਐੱਸ. ਆਈ. ਆਰ. ਪ੍ਰਕਿਰਿਆ ਰਾਹੀਂ ਭਾਰਤੀ ਜਨਤਾ ਪਾਰਟੀ ਨੂੰ ਫਾਇਦਾ ਪਹੁੰਚਾਉਣ ਲਈ ਵੱਡੀ ਗਿਣਤੀ ਵਿਚ ਭਾਜਪਾ ਵਿਰੋਧੀ ਵੋਟਰਾਂ ਦੇ ਨਾਮ ਵੋਟਰ ਸੂਚੀਆਂ ਵਿਚੋਂ ਕੱਟੇ ਜਾਣ ਦੇ ਵਿਰੋਧ ਵਿਚ ਕੀਤਾ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਵਿਚੋਂ ਨਾਂਅ ਕੱਟਣ ਦੀ ਪ੍ਰਕਿਰਿਆ ਪਾਰਦਰਸ਼ੀ ਹੋਣੀ ਚਾਹੀਦੀ ਹੈ ਅਤੇ ਕਿਸੇ ਵੀ ਯੋਗ ਵੋਟਰ ਨੂੰ ਉਸ ਦੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ। ਪਾਰਟੀ ਆਗੂਆਂ ਨੇ ਮੰਗ ਕੀਤੀ ਕਿ ਚੋਣ ਪ੍ਰਕਿਰਿਆ ਨੂੰ ਨਿਰਪੱਖ ਤੇ ਪਾਰਦਰਸ਼ੀ ਬਣਾਉਣ ਲਈ ਚੋਣਾਂ ਈ. ਵੀ. ਐਮ. ਦੀ ਬਜਾਏ ਬੈਲਟ ਪੇਪਰ ਰਾਹੀਂ ਕਰਵਾਉਣ ਅਤੇ ਵੋਟਰ ਸੂਚੀਆਂ ਵਿਚੋਂ ਨਾਂਅ ਕੱਟੇ ਜਾਣ ਸੰਬੰਧੀ ਉਠਾਏ ਜਾ ਰਹੇ ਸਵਾਲਾਂ ਦਾ ਸਰਕਾਰ ਵਲੋਂ ਢੁੱਕਵਾਂ ਜਵਾਬ ਦਿੱਤਾ ਜਾਵੇ। ਇਸ ਸਮੇਂ ਸੋਢੀ ਰਾਮ, ਬਲਿਹਾਰ ਰਾਮ, ਸੋਹਣ ਲਾਲ, ਅਸ਼ਨੀ ਕੁਮਾਰ, ਕਿਰਨਾ, ਰੇਸ਼ਮ ਸਿੰਘ, ਦੇਵ ਰਾਜ , ਪਰਮਜੀਤ, ਵਿਜੇ ਦੀਪਕ, ਪਰਮਜੀਤ ਕੌਰ, ਪੁਸ਼ਪਾ ਰਾਣੀ, ਰਾਜੀਵ ਰਾਣੀ, ਜਸਵਿੰਦਰ ਕੌਰ, ਹਰਮੇਸ਼ ਸਿੰਘ, ਅਮਰੀਕ ਰਾਮ, ਅਮਰਜੀਤ, ਸੁਖਵਿੰਦਰ ਰਾਮ, ਕੇਵਲ ਸਿੰਘ, ਭੁਪਿੰਦਰ ਕੁਮਾਰ, ਲਵਪ੍ਰੀਤ, ਮਨਜੀਤ ਰਾਮ, ਸੁਖਵਿੰਦਰ ਕੌਰ, ਪ੍ਰਿਅੰਕਾ, ਸੁਖਜੀਤ ਕੌਰ, ਬਰਿੰਦਰ, ਮਨਜਿੰਦਰ, ਕਿਰਨ ਬਾਲਾ, ਬੰਸੋ, ਸੀਲੋ, ਕਸ਼ਮੀਰ ਕੌਰ ਪੰਚ, ਭੁਪਿੰਦਰ ਕੁਮਾਰ, ਨਰੇਸ਼ ਕੁਮਾਰ ਠੇਕੇਦਾਰ, ਬੂਟਾ ਰਾਮ ਆਦਿ ਹਾਜ਼ਰ ਸਨ। ਇਸ ਪ੍ਰਦਰਸ਼ਨ ਦੌਰਾਨ ਦਿੱਲੀ ਦੇ ਜੰਤਰ ਮੰਤਰ ਵਿਖੇ ਨੌਜਵਾਨ ਲੜਕੇ-ਲੜਕੀਆਂ ਤੇ ਪ੍ਰਦਰਸ਼ਨਕਾਰੀਆਂ ਨਾਲ ਕੀਤੇ ਗਏ ਜ਼ਬਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਅੰਤ ਵਿਚ ਹਰਪਾਲ ਸਿੰਘ ਜਗਤਪੁਰ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਖੰਡ ਮਿੱਲ ਦੇ ਬਿਜਲੀ ਕੁਨੈਕਸ਼ਨ ਸੰਬੰਧੀ ਡੀ. ਸੀ. ਨੂੰ ਮਿਲਿਆ ਭਾਜਪਾ ਦਾ ਵਫਦ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੋਲੇਵਾਲ ਦੇ ਮੁੱਖ ਰਸਤੇ ’ਚ ਗੰਦੇ ਪਾਣੀ ਦੀ ਭਰਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।