ਬਾਬਾ ਭਾਈ ਸਿੱਖ ਦੀ ਯਾਦ ’ਚ ਸਾਲਾਨਾ ਜੋੜ ਮੇਲਾ 20 ਨੂੰ
ਨਵਾਂਸ਼ਹਿਰ, 13 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਪਿੰਡ ਹਿਆਲਾ ਵਿਖੇ ਬਾਬਾ ਭਾਈ ਸਿੱਖ ਜੀ ਦੀ ਪਾਵਨ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 20 ਅਕਤੂਬਰ ਨੂੰ ਗੁਰਦੁਆਰਾ ਬਾਬਾ ਭਾਈ ਸਿੱਖ ਜੀ ਵਿਖੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਜੋੜ ਮੇਲੇ ਨੂੰ ਲੈ ਕੇ ਪ੍ਰਬੰਧਕਾਂ ਵਲੋਂ ਤਿਆਰੀਆਂ ਜ਼ੋਰਾਂ ’ਤੇ ਕੀਤੀਆਂ ਜਾ ਰਹੀਆਂ ਹਨ ਅਤੇ ਇਲਾਕੇ ਦੀਆਂ ਸੰਗਤਾਂ ਵਿਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਅਜੀਤ ਡੈਸਕ
14-10-2026