15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਲੰਬੇ ਸਮੇਂ ਤੋਂ ਘਰੇਲੂ ਰਸੋਈ ਗੈਸ ਦੇ ਨਵੇਂ ਕੁਨੈਕਸ਼ਨ ਨਾ ਮਿਲਣ ਕਾਰਨ ਲੋਕ ਹੋ ਰਹੇ ਖੱਜਲ-ਖੁਆਰ

ਬਲਾਚੌਰ, 14 ਅਕਤੂਬਰ (ਨਰੇਸ਼ ਧੌਲ)-ਘਰੇਲੂ ਰਸੋਈ ਗੈਸ ਦੇ ਨਵੇਂ ਕੁਨੈਕਸ਼ਨ ਨਾ ਮਿਲਣ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਕਰੀਬ 6-7 ਮਹੀਨਿਆਂ ਤੋਂ ਉਨ੍ਹਾਂ ਨੂੰ ਘਰੇਲੂ ਰਸੋਈ ਗੈਸ ਦੇ ਨਵੇਂ ਕੁਨੈਕਸ਼ਨ ਨਹੀਂ ਮਿਲ ਰਹੇ, ਜਿਸ ਕਾਰਨ ਉਹ ਗੈਸ ਏਜੰਸੀਆਂ ਦੇ ਵਾਰ-ਵਾਰ ਚੱਕਰ ਲਗਾਉਣ ਲਈ ਮਜਬੂਰ ਹਨ।

ਅਜੀਤ ਡੈਸਕ 15-10-2026
ਬਲਾਚੌਰ, 14 ਅਕਤੂਬਰ (ਨਰੇਸ਼ ਧੌਲ)-ਘਰੇਲੂ ਰਸੋਈ ਗੈਸ ਦੇ ਨਵੇਂ ਕੁਨੈਕਸ਼ਨ ਨਾ ਮਿਲਣ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਕਰੀਬ 6-7 ਮਹੀਨਿਆਂ ਤੋਂ ਉਨ੍ਹਾਂ ਨੂੰ ਘਰੇਲੂ ਰਸੋਈ ਗੈਸ ਦੇ ਨਵੇਂ ਕੁਨੈਕਸ਼ਨ ਨਹੀਂ ਮਿਲ ਰਹੇ, ਜਿਸ ਕਾਰਨ ਉਹ ਗੈਸ ਏਜੰਸੀਆਂ ਦੇ ਵਾਰ-ਵਾਰ ਚੱਕਰ ਲਗਾਉਣ ਲਈ ਮਜਬੂਰ ਹਨ। ਜਾਣਕਾਰੀ ਅਨੁਸਾਰ ਪਿਛਲੇ ਸਮੇਂ ਜਦੋਂ ਰਸੋਈ ਗੈਸ ਦੀ ਕਿੱਲਤ ਆ ਗਈ ਸੀ ਤਾਂ ਉਸ ਸਮੇਂ ਤੋਂ ਹੀ ਨਵੇਂ ਘਰੇਲੂ ਗੈਸ ਕੁਨੈਕਸ਼ਨ ਬੰਦ ਹੋ ਗਏ ਸਨ। ਉਦੋਂ ਤੋਂ ਹੀ ਰਸੋਈ ਗੈਸ ਲੈਣ ਦੇ ਚਾਹਵਾਨ ਲੋਕ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਹਨ, ਪਰ ਉਨ੍ਹਾਂ ਦੀ ਸਮੱਸਿਆ ਦਾ ਕੋਈ ਠੋਸ ਹੱਲ ਨਹੀਂ ਨਿਕਲ ਰਿਹਾ। ਇਸ ਕਾਰਨ ਖਾਸ ਕਰਕੇ ਨਵੇਂ ਵਿਆਹੇ ਜੋੜਿਆਂ, ਵੱਖਰੇ ਘਰਾਂ ਵਿੱਚ ਰਹਿਣ ਵਾਲੇ ਪਰਿਵਾਰਾਂ ਅਤੇ ਨਵੇਂ ਕੁਨੈਕਸ਼ਨ ਦੀ ਲੋੜ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਅੱਜ ਦੇ ਸਮੇਂ ਵਿੱਚ ਰਸੋਈ ਗੈਸ ਹਰ ਘਰ ਦੀ ਮੁੱਢਲੀ ਜ਼ਰੂਰਤ ਬਣ ਚੁੱਕੀ ਹੈ। ਅਜਿਹੇ ਵਿੱਚ ਮਹੀਨਿਆਂ ਤੱਕ ਨਵਾਂ ਕੁਨੈਕਸ਼ਨ ਨਾ ਮਿਲਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਗੈਸ ਕੁਨੈਕਸ਼ਨ ਲਈ ਵਾਰ-ਵਾਰ ਏਜੰਸੀਆਂ ਦੇ ਚੱਕਰ ਲਗਾਉਣ ਨਾਲ ਜਿੱਥੇ ਉਨ੍ਹਾਂ ਦਾ ਕੀਮਤੀ ਸਮਾਂ ਬਰਬਾਦ ਹੋ ਰਿਹਾ ਹੈ, ਉੱਥੇ ਹੀ ਆਰਥਿਕ ਪ੍ਰੇਸ਼ਾਨੀ ਵੀ ਝੱਲਣੀ ਪੈ ਰਹੀ ਹੈ। ਪ੍ਰਭਾਵਿਤ ਲੋਕਾਂ ਨੇ ਸਵਾਲ ਉਠਾਇਆ ਕਿ ਆਖ਼ਰ ਕਈ ਮਹੀਨਿਆਂ ਤੋਂ ਨਵੇਂ ਘਰੇਲੂ ਗੈਸ ਕੁਨੈਕਸ਼ਨ ਕਿਉਂ ਨਹੀਂ ਦਿੱਤੇ ਜਾ ਰਹੇ ਅਤੇ ਇਸ ਸਮੱਸਿਆ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਵੱਲੋਂ ਕੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ, ਪੈਟਰੋਲੀਅਮ ਮੰਤਰਾਲੇ ਅਤੇ ਸਬੰਧਿਤ ਗੈਸ ਕੰਪਨੀਆਂ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਨਵੇਂ ਘਰੇਲੂ ਰਸੋਈ ਗੈਸ ਕੁਨੈਕਸ਼ਨ ਜਾਰੀ ਕਰਨ ਦੀ ਪ੍ਰਕਿਰਿਆ ਸੁਚਾਰੂ ਬਣਾਈ ਜਾਵੇ, ਤਾਂ ਜੋ ਲੰਬੇ ਸਮੇਂ ਤੋਂ ਪ੍ਰੇਸ਼ਾਨ ਹੋ ਰਹੇ ਲੋਕਾਂ ਨੂੰ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਰਾਜਾ ਸਾਹਿਬ ਦੀ ਬਰਸੀ ਨੂੰ ਸਮਰਪਿਤ ਪਹਿਲਾ ਸਪੀਚ ਤੇ ਹੇਅਰਿੰਗ ਕੈਂਪ ਲਗਾਇਆ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਭਾਜਪਾ ਵਲੋਂ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।