16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦੇ ਬੋਰਡ ਦੇ ਕਾਰਜਕਾਲ ਖਤਮ ਹੋਣ ’ਤੇ ਵਿਦਾਇਗੀ ਦਿੱਤੀ-ਤੂਰ ਛੋਕਰਾਂ

ਨਵਾਂਸ਼ਹਿਰ, 15 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲ ਦੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਮਿੱਲ ਦੇ ਦਫ਼ਤਰ ਵਿਖੇ ਹੋਈ। ਇਸ ਸੰਬੰਧ ’ਚ ਮਿੱਲ ਦੇ ਜਨਰਲ ਮੈਨੇਜਰ ਸੁਖਵਿੰਦਰ ਸਿੰਘ ਤੂਰ ਛੋਕਰਾਂ ਨੇ ਦੱਸਿਆ ਕਿ ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲ ਦੇ ਬੋਰਡ ਆਫ ਡਾਇਰੈਕਟਰਜ਼ ਦਾ ਕਾਰਜਕਾਲ ਪੂਰਾ ਹੋ ਰਿਹਾ ਸੀ, ਜਿਸ ਕਰਕੇ ਇਸ ਮੀਟਿੰਗ ਦੌਰਾਨ ਮਿੱਲ ਦੇ ਕੰਮਕਾਜ ਨਾਲ ਸੰਬੰਧਤ ਕੁਝ ਅਹਿਮ ਮੁੱਦਿਆਂ ’ਤੇ ਬੋਰਡ ਆਫ ਡਾਇਰੈਕਟਰਜ਼ ਵਲੋਂ ਮਿੱਲ ਦੇ ਹਿੱਤ ਵਿਚ ਸਰਬਸੰਮਤੀ ਨਾਲ ਫੈਸਲੇ ਲਏ ਗਏ।

ਅਜੀਤ ਡੈਸਕ 16-10-2026
ਨਵਾਂਸ਼ਹਿਰ, 15 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲ ਦੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਮਿੱਲ ਦੇ ਦਫ਼ਤਰ ਵਿਖੇ ਹੋਈ। ਇਸ ਸੰਬੰਧ ’ਚ ਮਿੱਲ ਦੇ ਜਨਰਲ ਮੈਨੇਜਰ ਸੁਖਵਿੰਦਰ ਸਿੰਘ ਤੂਰ ਛੋਕਰਾਂ ਨੇ ਦੱਸਿਆ ਕਿ ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲ ਦੇ ਬੋਰਡ ਆਫ ਡਾਇਰੈਕਟਰਜ਼ ਦਾ ਕਾਰਜਕਾਲ ਪੂਰਾ ਹੋ ਰਿਹਾ ਸੀ, ਜਿਸ ਕਰਕੇ ਇਸ ਮੀਟਿੰਗ ਦੌਰਾਨ ਮਿੱਲ ਦੇ ਕੰਮਕਾਜ ਨਾਲ ਸੰਬੰਧਤ ਕੁਝ ਅਹਿਮ ਮੁੱਦਿਆਂ ’ਤੇ ਬੋਰਡ ਆਫ ਡਾਇਰੈਕਟਰਜ਼ ਵਲੋਂ ਮਿੱਲ ਦੇ ਹਿੱਤ ਵਿਚ ਸਰਬਸੰਮਤੀ ਨਾਲ ਫੈਸਲੇ ਲਏ ਗਏ। ਇਸ ਮੌਕੇ ਜਨਰਲ ਮੈਨੇਜਰ ਸੁਖਵਿੰਦਰ ਸਿੰਘ ਤੂਰ ਨੇ ਮਿੱਲ ਮੈਨੇਜਮੈਂਟ ਨੇ ਸਮੂਹ ਬੋਰਡ ਆਫ ਡਾਇਰੈਕਟਰਜ਼ ਵਲੋਂ ਆਪਣੇ ਕਾਰਜਕਾਲ ਦੌਰਾਨ ਦਿੱਤੇ ਗਏ ਸਹਿਯੋਗ ਲਈ ਸਮੂਹ ਬੋਰਡ ਆਫ ਡਾਇਰੈਕਟਰਜ਼ ਦਾ ਧੰਨਵਾਦ ਕੀਤਾ ਗਿਆ। ਮੀਟਿੰਗ ਦੌਰਾਨ ਪ੍ਰਬੰਧ ਨਿਰਦੇਸ਼ਕ, ਸ਼ੂਗਰਫੈੱਡ ਪੰਜਾਬ ਦੇ ਨੁਮਾਇੰਦੇ ਵਜੋਂ ਗੁਰਵਿੰਦਰ ਸਿੰਘ, ਜਨਰਲ ਮੈਨੇਜਰ, ਸਹਿਕਾਰੀ ਖੰਡ ਮਿੱਲ ਬੁੱਢੇਵਾਲ ਤੇ ਸ੍ਰੀਮਤੀ ਅੰਜੂ ਬਾਲਾ, ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ ਦੀਆਂ ਹਦਾਇਤਾਂ ਅਨੁਸਾਰ ਹਰਪ੍ਰੀਤ ਸਿੰਘ, ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਨਵਾਂਸ਼ਹਿਰ ਵਲੋਂ ਭਾਗ ਲਿਆ ਗਿਆ। ਇਸ ਮੌਕੇ ਮਿੱਲ ਦੇ ਸਮੂਹ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰਾਂ ਸੋਹਣ ਸਿੰਘ ਉੱਪਲ, ਸਰਤਾਜ ਸਿੰਘ, ਹਰੀਪਾਲ ਸਿੰਘ ਜਾਡਲੀ, ਚਰਨਜੀਤ ਸਿੰਘ, ਮੋਹਿੰਦਰ ਸਿੰਘ ਰਾਏ ਲੰਗੜੋਆ, ਗੁਰਸੇਵਕ ਸਿੰਘ, ਕਸ਼ਮੀਰ ਸਿੰਘ, ਜਗਤਾਰ ਸਿੰਘ, ਬੀਬੀ ਸੁਰਿੰਦਰ ਕੌਰ, ਸ੍ਰੀਮਤੀ ਹਰਿੰਦਰ ਕੌਰ ਪਤਨੀ ਦਲਜੀਤ ਸਿੰਘ ਜੀਤਾ (ਅਗਾਂਹਵਧੂ ਗੰਨਾ ਕਾਸ਼ਤਕਾਰ) ਆਦਿ ਹਾਜ਼ਰ ਸਨ। ਇਸ ਮੌਕੇ ਸ. ਸੁਖਵਿੰਦਰ ਸਿੰਘ ਤੂਰ ਜਨਰਲ ਮੈਨੇਜਰ ਵਲੋਂ ਸਮੂਹ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰਾਂ ਨੂੰ ਸ਼ੂਗਰਫੈਡ ਪੰਜਾਬ ਦੇ ਨੁਮਾਇੰਦੇ ਵਜੋਂ ਗੁਰਵਿੰਦਰ ਸਿੰਘ ਤੇ ਹਰਪ੍ਰੀਤ ਸਿੰਘ, ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਨਵਾਂਸ਼ਹਿਰ ਆਦਿ ਸਾਰਿਆਂ ਨੂੰ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਸ਼ੇਰੇ ਪੰਜਾਬ ਟੋਲ ਪਲਾਜ਼ਾ ਵਰਕਰ ਯੂਨੀਅਨ ਵਲੋਂ ਪੰਜਾਬ ਬੰਦ ਦਾ ਸਮਰਥਨ ਅਗਲੀ ਖ਼ਬਰ ਗੁ: ਟਾਹਲੀ ਸਾਹਿਬ ਸੁੱਧਾ ਮਾਜਰਾ ਵਿਖੇ ਕੱਲ੍ਹ ਹੋਣਗੇ ਵਿਸ਼ੇਸ਼ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।