17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ‘ਇੱਕ ਰੁੱਖ ਮਾਂ ਦੇੇ ਨਾਮ’ ਮੁਹਿੰਮ ਤਹਿਤ ਫੁੱਲਾਂ ਦੇ ਬੂਟੇ ਲਗਾਏ

ਬੰਗਾ, 16 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਅਗਵਾਈ ਹੇਠ ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਤਹਿਤ ਰਾਜਨੀਤੀ ਸ਼ਾਸਤਰ ਅਤੇ ਇਤਿਹਾਸ ਵਿਭਾਗ ਵਲੋਂ ਫੁੱਲਾਂ ਦੇ ਬੂਟੇ ਲਗਾਏ ਗਏ।

ਅਜੀਤ ਡੈਸਕ 17-10-2026
ਬੰਗਾ, 16 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਅਗਵਾਈ ਹੇਠ ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਤਹਿਤ ਰਾਜਨੀਤੀ ਸ਼ਾਸਤਰ ਅਤੇ ਇਤਿਹਾਸ ਵਿਭਾਗ ਵਲੋਂ ਫੁੱਲਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਕਾਲਜ ਕੈਂਪਸ ਨੂੰ ਹਰਿਆ-ਭਰਿਆ ਤੇ ਸੁੰਦਰ ਬਣਾਉਣ ਲਈ ਵੱਖ-ਵੱਖ ਕਿਸਮਾਂ ਦੇ ਫੁੱਲਦਾਰ ਬੂਟੇ ਲਗਾਏ। ਇਸ ਮੌਕੇ ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜੀਵਨ ਵਿਚ ਰੁੱਖਾਂ ਤੇ ਬੂਟਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਰੁੱਖ ਸਾਡੇ ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਨਾਲ-ਨਾਲ ਮਨੁੱਖੀ ਜੀਵਨ ਲਈ ਆਕਸੀਜਨ, ਛਾਂ ਅਤੇ ਸੁੰਦਰਤਾ ਦਾ ਮਹੱਤਵਪੂਰਨ ਸਰੋਤ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਲਗਾਏ ਗਏ ਬੂਟਿਆਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਕੇਵਲ ਸਰਕਾਰੀ ਜਾਂ ਸੰਸਥਾਗਤ ਜ਼ਿੰਮੇਵਾਰੀ ਨਹੀਂ ਸਗੋਂ ਹਰੇਕ ਨਾਗਰਿਕ ਦਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕੁਦਰਤ ਨਾਲ ਪਿਆਰ ਕਰਨ ਅਤੇ ਆਪਣੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ. ਨਵਨੀਤ ਕੌਰ ਨੇ ਇਸ ਮੁਹਿੰਮ ਵਿਚ ਉਤਸ਼ਾਹ ਨਾਲ ਸ਼ਾਮਿਲ ਹੋਣ ਵਾਲੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਅਤੇ ਕੁਦਰਤ ਦੀ ਸੰਭਾਲ ਦੀ ਭਾਵਨਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
ਪਿਛਲੀ ਖ਼ਬਰ ਦੋ ਬੱਚਿਆਂ ਦੀ ਮਾਂ ਵਲੋਂ ਖੁਦਕੁਸ਼ੀ ਅਗਲੀ ਖ਼ਬਰ ਡਾ. ਅੰਬੇਡਕਰ ਦੀ ਯਾਦ ’ਚ ਇਨਾਮ ਵੰਡ ਸਮਾਗਮ 1 ਨੂੰ-ਡਾ. ਕਸ਼ਮੀਰ ਚੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।