17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨ ’ਤੇ ਬੰਗਾ ’ਚ ਪ੍ਰੈੱਸ ਕਲੱਬ ਬਣਾਇਆ ਜਾਵੇਗਾ-ਡਾ. ਬਿੱਟੂ

ਬੰਗਾ, 16 ਅਕਤੂਬਰ (ਧਰਮਵੀਰ ਪਾਲ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਬੰਗਾ ਹਲਕੇ ਦੇ ਨਵ-ਨਿਯੁਕਤ ਇੰਚਾਰਜ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਬੰਗਾ ਵਿਖੇ ਸਬ-ਡਵੀਜ਼ਨ ਦੇ ਪੱਤਰਕਾਰਾਂ ਦੇ ਰੂਬਰੂ ਹੋਏ।

ਅਜੀਤ ਡੈਸਕ 17-10-2026
ਬੰਗਾ, 16 ਅਕਤੂਬਰ (ਧਰਮਵੀਰ ਪਾਲ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਬੰਗਾ ਹਲਕੇ ਦੇ ਨਵ-ਨਿਯੁਕਤ ਇੰਚਾਰਜ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਬੰਗਾ ਵਿਖੇ ਸਬ-ਡਵੀਜ਼ਨ ਦੇ ਪੱਤਰਕਾਰਾਂ ਦੇ ਰੂਬਰੂ ਹੋਏ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਸਰਗਰਮੀਆਂ, ਪਾਰਟੀ ਦੀ ਜਿੱਤ ਲਈ ਬਣਾਈ ਜਾ ਰਹੀ ਰਣਨੀਤੀ ਤੇ ਹਲਕੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ, ਸਬ-ਡਿਵੀਜ਼ਨ ਬੰਗਾ ਦੇ ਪ੍ਰਧਾਨ ਮਨਜਿੰਦਰ ਸਿੰਘ ਨੇ ਬੰਗਾ ਦੇ ਪੱਤਰਕਾਰਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਉਠਾਉਂਦਿਆਂ ਕਿਹਾ ਕਿ ਬੰਗਾ ਵਿਚ ਪੱਤਰਕਾਰਾਂ ਲਈ ਸਰਕਾਰ ਵਲੋਂ ਇਕ ਪ੍ਰੈੱਸ ਕਲੱਬ ਦੀ ਸਥਾਪਨਾ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਪੱਤਰਕਾਰ ਭਾਈਚਾਰੇ ਨੂੰ ਆਪਣੇ ਪੇਸ਼ੇਵਰ ਕੰਮਕਾਜ, ਮੀਟਿੰਗਾਂ ਅਤੇ ਹੋਰ ਪੱਤਰਕਾਰੀ ਗਤੀਵਿਧੀਆਂ ਲਈ ਢੁੱਕਵੀਂ ਜਗ੍ਹਾ ਮਿਲ ਸਕੇ। ਮਨਜਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਲਗਪਗ 15 ਸਾਲਾਂ ਦੌਰਾਨ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਸੱਤਾ ਵਿਚ ਰਹੀਆਂ ਹਨ ਪਰ ਬੰਗਾ ਦੇ ਪੱਤਰਕਾਰਾਂ ਵਲੋਂ ਪ੍ਰੈੱਸ ਕਲੱਬ ਬਣਾਉਣ ਦੀ ਮੰਗ ਅੱਜ ਤੱਕ ਪੂਰੀ ਨਹੀਂ ਹੋ ਸਕੀ।ਪੱਤਰਕਾਰਾਂ ਦੀ ਇਸ ਮੰਗ ’ਤੇ ਭਰੋਸਾ ਦਿਵਾਉਂਦਿਆਂ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਬੰਗਾ ਵਿਚ ਪ੍ਰੈੱਸ ਕਲੱਬ ਬਣਾਉਣ ਦੀ ਮੰਗ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਹਾਜ਼ਰ ਪੱਤਰਕਾਰਾਂ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਜ਼ਿਲ੍ਹਾ ਜਨਰਲ ਸਕੱਤਰ ਨਵਕਾਂਤ ਭਰੋਮਜਾਰਾ, ਸਬ-ਡਿਵੀਜ਼ਨ ਬੰਗਾ ਦੇ ਚੇਅਰਮੈਨ ਰਾਕੇਸ਼ ਅਰੋੜਾ, ਵਾਈਸ ਪ੍ਰਧਾਨ ਨਰਿੰਦਰ ਮਾਹੀ, ਜਨਰਲ ਸਕੱਤਰ ਧਰਮਵੀਰ ਪਾਲ ਅਤੇ ਪੱਤਰਕਾਰ ਜਗਦੀਸ਼ ਕਲਸੀ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁਖਦੀਪ ਸਿੰਘ ਸ਼ੁਕਾਰ, ਕੌਂਸਲਰ ਜਸਵਿੰਦਰ ਸਿੰਘ ਮਾਨ, ਜਤਿੰਦਰ ਸਿੰਘ ਮਾਨ, ਉਂਕਾਰ ਸਿੰਘ ਕਾਰੀ ਝਿੱਕਾ, ਨਰਿੰਦਰ ਸਿੰਘ, ਨਵਯੁਵਰਾਜ ਅਤੇ ਹੋਰ ਅਕਾਲੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸੁਖਦੇਵ ਜਨਾਗਲ ਦੇ ਗ੍ਰਹਿ ਵਿਖੇ ਕਰਵਾਇਆ ਮਾਤਾ ਦਾ ਜਾਗਰਣ ਅਗਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਰਨ ਉਪਰੰਤ ਸਰੀਰ ਦਾਨ ਕਰਨ ਵਾਲੇ ਪਰਿਵਾਰ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।