ਮੁਕੰਦਪੁਰ, 16 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਸਾਂਝ ਕੇਂਦਰ ਬੰਗਾ ਤੋਂ ਪਹੁੰਚੇ ਰਮੇਸ਼ ਕੁਮਾਰ ਤੇ ਮਨੋਜ ਕੁਮਾਰ ਵਲੋਂ ਅੱਠਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਟੀ-ਸ਼ਰਟਾਂ ਵੰਡੀਆਂ ਗਈਆਂ। ਇਸ ਉਪਰਾਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਪੁਲਿਸ ਪ੍ਰਣਾਲੀ, ਅਨੁਸ਼ਾਸਨ, ਸਮਾਜਿਕ ਜ਼ਿੰਮੇਵਾਰੀਆਂ ਅਤੇ ਨਾਗਰਿਕ ਫਰਜ਼ਾਂ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਪ੍ਰੋਗਰਾਮ ਦੇ ਇੰਚਾਰਜ ਸੁਰਜੀਤ ਸਿੰਘ ਨੇ ਕਿਹਾ ਕਿ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਯੋਗ ਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਇਕ ਚੰਗਾ ਨਾਗਰਿਕ ਬਣਨ ਤੇ ਸਮਾਜ ਵਿਚ ਸਕਾਰਾਤਮਕ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੇ ਹਨ। ਸਕੂਲ ਦੇ ਪ੍ਰਿੰਸੀਪਲ ਕਿਸ਼ਨ ਖਟਕੜ ਨੇ ਸਾਂਝ ਕੇਂਦਰ ਬੰਗਾ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਜਿਹੇ ਉਪਰਾਲੇ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਅਨੁਸ਼ਾਸਨ, ਨੈਤਿਕ ਕਦਰਾਂ-ਕੀਮਤਾਂ ਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਵੀ ਜਾਗਰੂਕ ਕਰਨਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਾਂਝ ਕੇਂਦਰ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਪਰਵੀਨ ਕੌਰ, ਰਾਮ ਲੁਭਾਇਆ, ਸੁਰਜੀਤ ਸਿੰਘ, ਡਾ. ਇੰਦਰਜੀਤ ਪਾਲ, ਮੀਨਾਕਸ਼ੀ, ਜਸਵਿੰਦਰ, ਕੁਲਬੀਰ ਸਿੰਘ, ਗੁਰਪ੍ਰੀਤ ਕੌਰ, ਜਸਵਿੰਦਰ ਸਿੰਘ, ਸੰਜੀਵ ਕੁਮਾਰ, ਸਤਿੰਦਰ ਸੋਢੀ, ਮਨਦੀਪ ਸਿੰਘ, ਦਲਜੀਤ ਸਿੰਘ, ਵਿਜੈ ਕੁਮਾਰ, ਰਣ ਬਹਾਦਰ, ਸਤਵੀਰ ਸਿੰਘ , ਭੁਪਿੰਦਰ ਸਿੰਘ, ਹਰਪ੍ਰੀਤ ਕੌਰ, ਰਮਨਦੀਪ, ਅਮਨਦੀਪ ਕੌਰ, ਮਮਤਾ, ਸਰਬਜੀਤ ਕੌਰ, ਕ੍ਰਿਸ਼ਮਾ, ਜਸਵਿੰਦਰ ਕੌਰ, ਰੀਨਾ ਰਾਣੀ, ਰਕੇਸ਼ ਕੁਮਾਰ, ਨੀਰੂ ਸ਼ਰਮਾ, ਸੁਨਾਰੀਕਾ ਕੌਲ, ਕੈਂਪਸ ਮੈਨੇਜਰ ਪਰਮਜੀਤ ਸਿੰਘ, ਸੰਤੋਖ ਸਿੰਘ, ਮਨਦੀਪ ਕੌਰ, ਗੁਰਦੀਪ ਸਿੰਘ, ਬਲਰਾਜ, ਕੰਚਨ, ਨਿਰਮਲ ਕੌਰ, ਵਿਜੈ ਕੁਮਾਰ, ਬਿੱਕਰ ਸਿੰਘ, ਪੂਜਾ, ਮੋਤਾ ਸਿੰਘ, ਤੀਰਥ ਰਾਮ ਆਦਿ ਮੌਜੂਦ ਸਨ।