19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ‘ਦਿ ਗ੍ਰੋਥ ਹੱਬ’ ਸਮਾਗਮ ਕਰਵਾਇਆ

ਬੰਗਾ, 17 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਐਂਟਰਪ੍ਰਿਨਿਓਰਸ਼ਿਪ ਵਿਸ਼ੇ ਤਹਿਤ ‘ਦਿ ਗ੍ਰੋਥ ਹੱਬ’ ਸਮਾਗਮ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਰਹਿਨੁਮਾਈ ਤੇ ਸਕੂਲ ਇੰਚਾਰਜ ਪ੍ਰੋ.

ਅਜੀਤ ਡੈਸਕ 18-10-2026
ਬੰਗਾ, 17 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਐਂਟਰਪ੍ਰਿਨਿਓਰਸ਼ਿਪ ਵਿਸ਼ੇ ਤਹਿਤ ‘ਦਿ ਗ੍ਰੋਥ ਹੱਬ’ ਸਮਾਗਮ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਰਹਿਨੁਮਾਈ ਤੇ ਸਕੂਲ ਇੰਚਾਰਜ ਪ੍ਰੋ. ਤਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਇਆ। ਪ੍ਰਿੰਸੀਪਲ ਡਾ. ਇੰਦੂ ਰੱਤੀ ਵਲੋਂ ਇਸ ਇਕ ਦਿਨ ਦੀ ਵਰਕਸ਼ਾਪ ਦਾ ਉਦਘਾਟਨ ਰੀਬਨ ਕੱਟ ਕੇ ਕੀਤਾ। ਉਨ੍ਹਾਂ ਵਿਦਿਆਰਥੀਆਂ ਦੀ ਇਸ ਪਹਿਲਕਦਮੀ ਦੀ ਸ਼ਾਲਾਘਾ ਕੀਤੀ। ਇਸ ਨਾਲ ਵਿਦਿਆਰਥੀ ਆਪਣੇ ਪੇਸ਼ੇਵਰ ਜੀਵਨ ਵਿਚ ਅੱਗੇ ਵਧਣ ਦੇ ਨਾਲ-ਨਾਲ ਆਤਮ-ਨਿਰਭਰ ਵੀ ਬਣ ਸਕਣਗੇ। ਉਨ੍ਹਾਂ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਦਿਆਰਥੀਆਂ ਵਲੋਂ ਪ੍ਰਿੰਸੀਪਲ ਮੈਡਮ ਨੂੰ ਬੈਜ ਲਗਾ ਕੇ ਸਨਮਾਨਿਤ ਕੀਤਾ। ਸਕੂਲ ਇੰਚਾਰਜ ਪ੍ਰੋ. ਤਜਿੰਦਰ ਸਿੰਘ ਤੇ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਨਰਾਜ ਕੌਰ ਵਲੋਂ ਗੁਲਦਸਤਾ ਭੇਟ ਕਰਕੇ ਅਤੇ ਸ਼ਬਦਾਂ ਰਾਹੀਂ ਉਨ੍ਹਾਂ ਦਾ ਸਵਾਗਤ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਫੂਡ, ਗੇਮਜ਼ ਤੇ ਐਕਸੈਸਰੀਜ਼ ਦੇ ਵੱਖ-ਵੱਖ ਸਟਾਲ ਲਗਾਏ ਗਏ। ਫੂਡ ਸਟਾਲਾਂ ਵਿਚ ਸੈਂਡਵਿਚ, ਕੋਲਡ ਕੌਫੀ, ਆਈਸਕ੍ਰੀਮ, ਟੈਕੋਜ਼, ਸ਼ੇਕਸ, ਗੋਲਗੱਪੇ, ਲੇਜ਼, ਕੱਪਕੇਕ, ਡੋਨਟਸ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਪੇਸ਼ ਕੀਤੀਆਂ ਗਈਆਂ। ਖੇਡਾਂ ਤੇ ਐਕਸੈਸਰੀਜ਼ ਦੇ ਸਟਾਲ ਵੀ ਖਿੱਚ ਦਾ ਕੇਂਦਰ ਰਹੇ। ਵਿਦਿਆਰਥੀਆਂ ਨੇ ਆਪਣੇ ਸਟਾਲਾਂ ਰਾਹੀਂ ਨਵੇਂ ਵਿਚਾਰਾਂ ਨੂੰ ਅਮਲੀ ਰੂਪ ਦਿੱਤਾ ਅਤੇ ਆਪਣੀ ਕਾਰੋਬਾਰੀ ਤੇ ਪ੍ਰਬੰਧਕੀ ਯੋਗਤਾ ਦਾ ਪ੍ਰਦਰਸ਼ਨ ਕੀਤਾ। ਸਕੂਲ ਇੰਚਾਰਜ ਪ੍ਰੋ. ਤਜਿੰਦਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਸਿਰਜਣਾਤਮਕਤਾ ਤੇ ਉਦਮੀ ਹੁਨਰ ਵਿਕਸਿਤ ਕਰਨ ਵਿਚ ਸਹਾਇਕ ਹੁੰਦੇ ਹਨ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਨਰਾਜ ਕੌਰ ਨੇ ਪ੍ਰੋਗਰਾਮ ਦੀ ਸਫ਼ਲਤਾ ਲਈ ਵਿਦਿਆਰਥੀਆਂ ਤੇ ਸਹਿਯੋਗੀ ਅਧਿਆਪਕਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਪ੍ਰੋ. ਰੂਬੀ ਨੇ ਮੰਚ ਸੰਚਾਲਕ ਦੀ ਭੂਮਿਕਾ ਬਾਖੂਬੀ ਨਿਭਾਈ ਤੇ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਇਆ। ਸਮਾਗਮ ਨੂੰ ਸਫ਼ਲ ਬਣਾਉਣ ਵਿਚ ਕਾਲਜ ਸੁਪਰਡੈਂਟ ਪਰਮਜੀਤ ਸਿੰਘ, ਪ੍ਰੋ. ਮੋਹਨ ਸਿੰਘ, ਪ੍ਰੋ. ਚਰਨਪ੍ਰੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਮਨਮੀਤ ਕੌਰ, ਪ੍ਰੋ. ਮਨਜੀਤ ਕੌਰ, ਪ੍ਰੋ. ਪੂਜਾ ਰਾਣੀ, ਪ੍ਰੋ. ਅਨੀਤਾ ਦੇਵੀ, ਪ੍ਰੋ. ਗੁਰਿੰਦਰ ਕੌਰ, ਪ੍ਰੋ. ਹਰਮਨਦੀਪ ਕੌਰ, ਪ੍ਰੋ. ਸਵਲੀਨ, ਪ੍ਰੋ. ਚਰਨਦੀਪ ਸੈਣੀ, ਪ੍ਰੋ. ਸਿਮਰਨਪ੍ਰੀਤ ਕੌਰ, ਪ੍ਰੋ. ਪੱਲਵੀ ਦੁੱਗ ਅਤੇ ਹੋਰ ਅਧਿਆਪਕਾਂ ਨੇ ਸਹਿਯੋਗ ਦਿੱਤਾ।
ਪਿਛਲੀ ਖ਼ਬਰ ਪਿੰਡ ਨਿੱਘੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਸਤਨਾਮ ਸਿੰਘ ਜਲਵਾਹਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।