19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਉਸਮਾਨਪੁਰ ਵਿਖੇ ਅਕਾਲੀ ਆਗੂ ਨਿਸ਼ਾਨਬੀਰ ਸਿੰਘ ਢਿੱਲੋਂ ਦਾ ਵਿਸ਼ੇਸ਼ ਸਨਮਾਨ

ਉਸਮਾਨਪੁਰ, 18 ਅਕਤੂਬਰ (ਸੰਦੀਪ ਮਝੂਰ)-ਪਿੰਡ ਉਸਮਾਨਪੁਰ ਵਿਖੇ ਅਕਾਲੀ ਆਗੂ ਯੂਥ ਕੋਰ ਕਮੇਟੀ ਮੈਂਬਰ ਨਿਸ਼ਾਨਬੀਰ ਸਿੰਘ ਦਾ ਪਤਵੰਤਿਆਂ ਦੀ ਅਗਵਾਈ ਵਿਚ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਨਿਸ਼ਾਨਬੀਰ ਸਿੰਘ ਨੇ ਕਿਹਾ ਕਿ ਅੱਜ ਲੋਕ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਵਿਚ ਵੇਖਣਾ ਚਾਹੁੰਦੇ ਹਨ ਕਿਉਂਕਿ ਜਿਹੜੀਆਂ ਵੀ ਲੋਕ ਭਲਾਈ ਸਕੀਮਾਂ ਅਕਾਲੀ ਦਲ ਦੀ ਸਰਕਾਰ ਸਮੇਂ ਸ਼ੁਰੂ ਕੀਤੀਆਂ ਹੋਇਆਂ ਸਨ।

ਅਜੀਤ ਡੈਸਕ 19-10-2026
ਉਸਮਾਨਪੁਰ, 18 ਅਕਤੂਬਰ (ਸੰਦੀਪ ਮਝੂਰ)-ਪਿੰਡ ਉਸਮਾਨਪੁਰ ਵਿਖੇ ਅਕਾਲੀ ਆਗੂ ਯੂਥ ਕੋਰ ਕਮੇਟੀ ਮੈਂਬਰ ਨਿਸ਼ਾਨਬੀਰ ਸਿੰਘ ਦਾ ਪਤਵੰਤਿਆਂ ਦੀ ਅਗਵਾਈ ਵਿਚ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਨਿਸ਼ਾਨਬੀਰ ਸਿੰਘ ਨੇ ਕਿਹਾ ਕਿ ਅੱਜ ਲੋਕ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਵਿਚ ਵੇਖਣਾ ਚਾਹੁੰਦੇ ਹਨ ਕਿਉਂਕਿ ਜਿਹੜੀਆਂ ਵੀ ਲੋਕ ਭਲਾਈ ਸਕੀਮਾਂ ਅਕਾਲੀ ਦਲ ਦੀ ਸਰਕਾਰ ਸਮੇਂ ਸ਼ੁਰੂ ਕੀਤੀਆਂ ਹੋਇਆਂ ਸਨ। ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਵਿਕਾਸ ਨੂੰ ਅੱਜ ਵੀ ਲੋਕ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਹੋਰ ਵੀ ਲੋਕ ਭਲਾਈ ਸਕੀਮਾਂ ਚਲਾਈਆਂ ਜਾਣਗੀਆਂ। ਇਸ ਮੌਕੇ ਬਲਜਿੰਦਰ ਸਿੰਘ ਸਰਪੰਚ ਪੱਲੀ ਉੱਚੀ ਜਨਰਲ ਸਕੱਤਰ ਓ. ਬੀ. ਸੀ. ਵਿੰਗ ਪੰਜਾਬ, ਲਾਡੀ ਪੰਚ, ਬਲਵਿੰਦਰ ਸਿੰਘ ਪੰਚ, ਕੁਲਦੀਪ ਰਾਮ ਮੀਟਾ, ਲਵਪ੍ਰੀਤ ਸਿੰਘ, ਹਰਮਿੰਦਰ ਸਿੰਘ, ਮੋਹਣ ਸਿੰਘ ਸੋਢੀ, ਮਨਜੀਤ ਸਿੰਘ, ਅਮਰਜੀਤ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰੱਤੇਵਾਲ ਨਿਵਾਸੀ ਭਗਤ ਰਾਮ ਚੋਪੜਾ ਦਾ ਦਿਹਾਂਤ ਅਗਲੀ ਖ਼ਬਰ ਬਿੱਲਾ ਰਾਣੇਵਾਲ ਦੇ ਲਿਖੇ ਗੀਤ ‘ਹਰ ਜਨਮ ’ਚ ਪੁੱਤ’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।