ਮਜਾਰਾ ਮੋਜੋਵਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 21 ਨੂੰ
ਬਲਾਚੌਰ, 18 ਅਕਤੂਬਰ (ਨਰੇਸ਼ ਧੌਲ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਜਵਾਹਰ ਸਿੰਘ ਜੀ ਪਿੰਡ ਮਜਾਰਾ ਮੋਜੋਵਾਲ ਵਿਖੇ ਸ਼ਰਧਾ ਸਹਿਤ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਤੇ ਸੇਵਾਦਾਰਾਂ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ 21 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਕੀਰਤਨ ਦਰਬਾਰ ਸਜਾਏ ਜਾਣਗੇ।
ਅਜੀਤ ਡੈਸਕ
19-10-2026