20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗੁ: ਸਿੰਘ ਸਭਾ ਅੱਡਾ ਲਾਰੀਆਂ ਰਾਹੋਂ ਵਿਖੇ 13ਵਾਂ ਵਿਸ਼ੇਸ਼ ਗੁਰਮਤਿ ਸਮਾਗਮ ਚੜ੍ਹਦੀ ਕਲਾ ਨਾਲ ਹੋਇਆ ਸੰਪੂਰਨ

ਰਾਹੋਂ, 19 ਅਕਤੂਬਰ (ਉਂਕਾਰ ਸਿੰਘ ਰਾਠੋਰ)-ਗੁਰੂ ਨਾਨਕ ਸਾਹਿਬ ਜੀ ਦਾ 557 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਆਰੰਭੀ ਗੁਰਮਤਿ ਸਮਾਗਮ ਦੀ ਲੜੀ ਦਾ 13ਵਾਂ ਵਿਸ਼ੇਸ਼ ਸਮਾਗਮ ਗੁਰਦੁਆਰਾ ਸਿੰਘ ਸਭਾ ਅੱਡਾ ਲਾਰੀਆਂ ਰਾਹੋਂ ਵਿਖੇ ਸੰਪੂਰਨ ਹੋਇਆ। ਮਰਿਆਦਾ ਅਨੁਸਾਰ ਸਮਾਗਮ ਦੀ ਸ਼ੁਰੂਆਤ ਸੋਦਰੁ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਹੋਈ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਆਏ ਹਜੂਰੀ ਰਾਗੀ ਭਾਈ ਗੁਰਕੀਰਤ ਸਿੰਘ ਦੇ ਜਥੇ ਨੇ ਅੰਮ੍ਰਿਤਮਈ ਬਾਣੀ ਦੇ ਮਨੋਹਰ ਕੀਰਤਨ ਦੀ ਵਰਖਾ ਕੀਤੀ।

ਗੁ: ਸਿੰਘ ਸਭਾ ਅੱਡਾ ਲਾਰੀਆਂ ਰਾਹੋਂ ਵਿਖੇ ਹੋਏ 13ਵੇਂ ਵਿਸ਼ੇਸ਼ ਗੁਰਮਤਿ ਸਮਾਗਮ ਦੀਆਂ ਤਸਵੀਰਾਂ। 20-10-2026
ਰਾਹੋਂ, 19 ਅਕਤੂਬਰ (ਉਂਕਾਰ ਸਿੰਘ ਰਾਠੋਰ)-ਗੁਰੂ ਨਾਨਕ ਸਾਹਿਬ ਜੀ ਦਾ 557 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਆਰੰਭੀ ਗੁਰਮਤਿ ਸਮਾਗਮ ਦੀ ਲੜੀ ਦਾ 13ਵਾਂ ਵਿਸ਼ੇਸ਼ ਸਮਾਗਮ ਗੁਰਦੁਆਰਾ ਸਿੰਘ ਸਭਾ ਅੱਡਾ ਲਾਰੀਆਂ ਰਾਹੋਂ ਵਿਖੇ ਸੰਪੂਰਨ ਹੋਇਆ। ਮਰਿਆਦਾ ਅਨੁਸਾਰ ਸਮਾਗਮ ਦੀ ਸ਼ੁਰੂਆਤ ਸੋਦਰੁ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਹੋਈ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਆਏ ਹਜੂਰੀ ਰਾਗੀ ਭਾਈ ਗੁਰਕੀਰਤ ਸਿੰਘ ਦੇ ਜਥੇ ਨੇ ਅੰਮ੍ਰਿਤਮਈ ਬਾਣੀ ਦੇ ਮਨੋਹਰ ਕੀਰਤਨ ਦੀ ਵਰਖਾ ਕੀਤੀ। ਉਨ੍ਹਾਂ ਤੋਂ ਬਾਅਦ ਪੰਥ ਦੇ ਪ੍ਰਸਿੱਧ ਵਿਦਵਾਨ ਤੇ ਕਥਾਵਾਚਕ ਗਿਆਨੀ ਮਨਦੀਪ ਸਿੰਘ ਮੁਰੀਦ ਸੰਗਰੂਰ ਵਾਲਿਆਂ ਵਲੋਂ ਗੁਰਮਤਿ ਵਿਚਾਰਾਂ ਅਤੇ ਗੁਰ ਇਤਿਹਾਸ ਦੀ ਸਾਂਝ ਪਾਈ ਗਈ। ਸਮਾਗਮ ਦੌਰਾਨ ਸੰਗਤਾਂ ਨਵਾਂਸ਼ਹਿਰ, ਬੰਗਾ, ਭਾਰਟਾ ਖੁਰਦ, ਭਾਰਟਾ ਕਲਾਂ, ਗੜ੍ਹਪਧਾਣਾ, ਗੋਬਿੰਦਪੁਰ, ਵਜੀਦਪੁਰ, ਮੂਸਾਪੁਰ, ਕਾਹਮਾ, ਕਰੀਹਾ ਅਤੇ ਹੋਰ ਦੂਰ ਦੂਰ ਦੇ ਪਿੰਡਾਂ ’ਚੋਂ ਬੱਸਾਂ ਤੇ ਆਪਣੇ ਸਾਧਨਾਂ ਰਾਹੀਂ ਪਹੁੰਚੀਆਂ ਸਨ। ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਇਸ ਮੌਕੇ ਦਰਬਾਰ ਸਾਹਿਬ ਦੇ ਹਜੂਰੀ ਰਾਗੀ, ਕਥਾਵਾਚਕ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੋਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਸੰਗਤਾਂ ਨੂੰ ਆਉਣ ਵਾਲੇ ਹਰ ਸਮਾਗਮ ਵਿਚ ਵੱਧ ਚੜ੍ਹ ਕੇ ਪਹੁੰਚਣ ਲਈ ਬੇਨਤੀ ਕੀਤੀ। ਇਸ ਲਈ ਉਨ੍ਹਾਂ ਨੇ ਗਿਆਨੀ ਸਤਪਾਲ ਸਿੰਘ ਗਰਚਾ ਦਾ ਵਿਸ਼ੇਸ਼ ਜ਼ਿਕਰ ਵੀ ਕੀਤਾ। ਉਨ੍ਹਾਂ ਨੇ ਸੰਗਤਾਂ ਨੂੰ 14, 15, 16 ਨਵੰਬਰ ਨੂੰ ਨਵਾਂਸ਼ਹਿਰ ਵਿਖੇ ਕਰਵਾਏ ਜਾ ਰਹੇ ਮਹਾਨ ਕੀਰਤਨ ਦਰਬਾਰ ਦੌਰਾਨ ਵਹੀਰਾਂ ਘੱਤ ਕੇ ਪਹੁੰਚਣ ਲਈ ਵੀ ਬੇਨਤੀ ਕੀਤੀ। ਇਸ ਮੌਕੇ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਹਰ ਸੁੱਖਪਾਲ ਸਿੰਘ ਗਰੇਵਾਲ, ਪ੍ਰਧਾਨ ਸੁਖਦੇਵ ਸਿੰਘ ਮਾਨ, ਚੇਅਰਮੈਨ ਮਲਕੀਤ ਸਿੰਘ ਕਾਹਲੋਂ, ਦਿਲਬਾਗ ਸਿੰਘ ਕਾਹਲੋਂ, ਸੁਰਿੰਦਰ ਸਿੰਘ, ਚੜ੍ਹਤ ਸਿੰਘ, ਬਲਵਿੰਦਰ ਸਿੰਘ, ਊਧਮ ਸਿੰਘ ਗੋਬਿੰਦਪੁਰ, ਮਨਜੀਤ ਸਿੰਘ ਛੀਨਾ, ਗੁਰਦੇਵ ਸਿੰਘ ਗਹੂੰਣ, ਸੁਖਵਿੰਦਰ ਸਿੰਘ ਗੋਬਿੰਦਪੁਰ, ਸੁਖਵਿੰਦਰ ਸਿੰਘ ਛੀਨਾ, ਨੰਬਰਦਾਰ ਸਵਰਨ ਸਿੰਘ ਕਾਹਮਾ, ਪਰਮਜੀਤ ਸਿੰਘ ਮੂਸਾਪੁਰ, ਸਤਵੀਰ ਸਿੰਘ ਗੋਨੀ, ਅਵਤਾਰ ਸਿੰਘ ਗੋਬਿੰਦਪੁਰ, ਹਰਦੀਪ ਸਿੰਘ ਸਰਪੰਚ ਗੜ੍ਹ ਪਧਾਣਾ, ਜਸਵੰਤ ਸਿੰਘ ਗੜ੍ਹ ਪ੍ਧਾਣਾ ਤੋਂ ਇਲਾਵਾ ਸੁਸਾਇਟੀ ਸਰਪ੍ਰਸਤ ਉਤਮ ਸਿੰਘ ਸੇਠੀ, ਉਪ ਮੁੱਖ ਸੇਵਾਦਾਰ ਦੀਦਾਰ ਸਿੰਘ ਗਹੂੰਣ, ਜਗਦੀਪ ਸਿੰਘ ਕੈਸ਼ੀਅਰ, ਪਲਵਿੰਦਰ ਸਿੰਘ ਕਰਿਆਮ, ਹਕੀਕਤ ਸਿੰਘ, ਮੁੱਖਵਿੰਦਰਪਾਲ ਸਿੰਘ, ਡਾ: ਭਗਵਾਨ ਸਿੰਘ, ਬਖਸ਼ੀਸ਼ ਸਿੰਘ ਸੈਣੀ, ਬਾਬਾ ਗਿਆਨ ਸਿੰਘ, ਕੁਲਜੀਤ ਸਿੰਘ ਖਾਲਸਾ, ਮਨਮੋਹਣ ਸਿੰਘ ਕੰਵਲ, ਦਲਜੀਤ ਸਿੰਘ ਬਡਵਾਲ, ਸੁਰਿੰਦਰ ਸਿੰਘ ਤੇ ਇਲਾਕੇ ਦੀਆਂ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।
ਪਿਛਲੀ ਖ਼ਬਰ ਦੂਰਦਰਸ਼ਨ ਜਲੰਧਰ ਦੇ ਪ੍ਰੋਗਰਾਮ ‘ਗੱਲਾਂ ਤੇ ਗੀਤ’ ’ਚ ਪਰਮਿੰਦਰ ਸਿੰਘ ਸੈਣੀ ਕਰਨਗੇ ਸ਼ਿਰਕਤ ਅਗਲੀ ਖ਼ਬਰ ਕਦੇ ਵੀ ਕਿਸੇ ਗਰੀਬ ਦਾ ਦਿਲ ਨਹੀਂ ਦੁਖਾਉਣਾ ਚਾਹੀਦਾ-ਪਰਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।