ਜ਼ਿਲ੍ਹਾ ਪੁਲਿਸ ਵਲੋਂ ਗਾਂਜਾ ਅਤੇ ਹੈਰੋਇਨ ਸਮੇਤ 3 ਕਾਬੂ
ਨਵਾਂਸ਼ਹਿਰ, 20 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਤੁਸ਼ਾਰ ਗੁਪਤਾ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਾ ਤਸੱਕਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ `ਯੁੱਧ ਨਸ਼ਿਆਂ ਵਿਰੁੱਧ’ ਤਹਿਤ ਰੋਜ਼ਾਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ‘ਤੇ ਰੇਡ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ 3 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 2 ਕਿੱਲੋ 500 ਗ੍ਰਾਮ ਗਾਂਜਾ ਅਤੇ 35 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਕਾਬੂ ਕੀਤਾ ਕਥਿਤ ਦੋਸ਼ੀ ਪੁਲਿਸ ਕਰਮੀਆਂ ਨਾਲ।
21-10-2026