ਦਿਨੇਸ਼ ਭਾਰਦਵਾਜ, ਡਾ. ਅਸ਼ਵਨੀ ਧੀਰ ਤੇ ਸੰਜੀਵ ਭਾਰਦਵਾਜ ਦੀਆਂ ਨਿਯੁਕਤੀਆਂ ਨਾਲ ਭਾਜਪਾ ਪੰਜਾਬ ਨੂੰ ਮਿਲੇਗੀ ਨਵੀਂ ਮਜ਼ਬੂਤੀ -ਰਾਜਵਿੰਦਰ ਸਿੰਘ ਲੱਕੀ
ਨਵਾਂਸ਼ਹਿਰ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਐਡਵੋਕੇਟ ਦਿਨੇਸ਼ ਭਾਰਦਵਾਜ, ਡਾ. ਅਸ਼ਵਨੀ ਧੀਰ ਅਤੇ ਸੰਜੀਵ ਭਾਰਦਵਾਜ ਨੂੰ ਪੰਜਾਬ ਦੀ ਸਟੇਟ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਭਾਜਪਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਤਿੰਨਾਂ ਆਗੂਆਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ।
ਨਵਾਂਸ਼ਹਿਰ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਐਡਵੋਕੇਟ ਦਿਨੇਸ਼ ਭਾਰਦਵਾਜ, ਡਾ. ਅਸ਼ਵਨੀ ਧੀਰ ਅਤੇ ਸੰਜੀਵ ਭਾਰਦਵਾਜ ਨੂੰ ਪੰਜਾਬ ਦੀ ਸਟੇਟ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਭਾਜਪਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਤਿੰਨਾਂ ਆਗੂਆਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਇਨ੍ਹਾਂ ਨਿਯੁਕਤੀਆਂ ਲਈ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਭਾਜਪਾ ਪੰਜਾਬ ਦੇ ਪ੍ਰਭਾਰੀ ਸਤੀਸ਼ ਪੂਨੀਆ, ਸਹਿ-ਪ੍ਰਭਾਰੀ ਡਾ. ਅਲਕਾ ਗੁੱਜਰ ਅਤੇ ਸਹਿ-ਪ੍ਰਭਾਰੀ ਵੀਰੇਂਦਰ ਸਚਦੇਵਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਪਾਰਟੀ ਦੀ ਸੂਬਾਈ ਲੀਡਰਸ਼ਿਪ ਵੱਲੋਂ ਯੋਗ ਆਗੂਆਂ ਨੂੰ ਸੰਗਠਨ ਵਿੱਚ ਅਹਿਮ ਜ਼ਿੰਮੇਵਾਰੀਆਂ ਸੌਂਪਣਾ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਤਿੰਨਾਂ ਆਗੂਆਂ ਦੀ ਮਿਹਨਤ, ਸਮਰਪਣ ਅਤੇ ਪਾਰਟੀ ਪ੍ਰਤੀ ਵਚਨਬੱਧਤਾ ’ਤੇ ਭਰੋਸੇ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਤਿੰਨੇ ਆਗੂ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।