23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਜ਼ਿਲ੍ਹਾ ਪ੍ਰਧਾਨ ਜਸਵੰਤ ਵਰਿਆਮ ਵਲੋਂ ਪੰਜਾਬ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਨਾਲ ਵਿਸ਼ੇਸ਼ ਮੁਲਾਕਾਤ

ਬਲਾਚੌਰ, 22 ਅਕਤੂਬਰ (ਨਰੇਸ਼ ਧੌਲ)-ਜਸਵੰਤ ਵਰਿਆਮ ਜ਼ਿਲ੍ਹਾ ਪ੍ਰਧਾਨ ਕਿਸਾਨ ਮੋਰਚਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਰਦਾਰ ਲਖਵਿੰਦਰ ਸਿੰਘ ਮੋਮੀ ਪ੍ਰਧਾਨ ਕਿਸਾਨ ਮੋਰਚਾ ਪੰਜਾਬ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਜਸਵੰਤ ਵਰਿਆਮ ਨੇ ਦੱਸਿਆ ਕਿ ਸ.

ਜ਼ਿਲ੍ਹਾ ਪ੍ਰਧਾਨ ਜਸਵੰਤ ਵਰਿਆਮ ਪੰਜਾਬ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ। 23-10-2026
ਬਲਾਚੌਰ, 22 ਅਕਤੂਬਰ (ਨਰੇਸ਼ ਧੌਲ)-ਜਸਵੰਤ ਵਰਿਆਮ ਜ਼ਿਲ੍ਹਾ ਪ੍ਰਧਾਨ ਕਿਸਾਨ ਮੋਰਚਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਰਦਾਰ ਲਖਵਿੰਦਰ ਸਿੰਘ ਮੋਮੀ ਪ੍ਰਧਾਨ ਕਿਸਾਨ ਮੋਰਚਾ ਪੰਜਾਬ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਜਸਵੰਤ ਵਰਿਆਮ ਨੇ ਦੱਸਿਆ ਕਿ ਸ. ਮੋਮੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਵਾਰ ਕਿਸਾਨਾਂ ਨੂੰ ਝੋਨੇ ’ਤੇ ਮੁਆਵਜ਼ਾ ਦੇਵੇ ਜੋ ਸਮੇਂ ਦੀ ਲੋੜ ਤੇ ਕਿਸਾਨਾਂ ਦੀ ਜਾਇਜ਼ ਮੰਗ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਮੌਨਸੂਨ ਦੇ ਸੀਜ਼ਨ ਵਿਚ ਸਾਰੇ ਭਾਰਤ ਵਿਚ ਤਕਰੀਬਨ 13 ਫੀਸਦੀ ਬਾਰਿਸ਼ ਘੱਟ ਹੋਈ ਹੈ ਇਸੇ ਤਰ੍ਹਾਂ ਸਾਡੇ ਪੰਜਾਬ ਵਿਚ ਕਰੀਬ 39 ਫੀਸਦੀ ਵਰਖਾ ਘੱਟ ਹੋਈ ਹੈ, ਜਿਸ ਦਾ ਅਸਰ ਇਹ ਹੋਇਆ ਕਿ ਝੋਨੇ ਦੀ ਫਸਲ ਦਾ ਝਾੜ ਚਿੰਤਾਜਨਕ ਹੱਦ ਤੱਕ ਘਟਿਆ ਤੇ ਫਸਲ ਨੂੰ ਪਾਲਣ ਲਈ ਰਵਾਇਤੀ ਖਰਚੇ ਨਾਲੋਂ ਕਰੀਬ 30 ਫੀਸਦੀ ਖਰਚਾ ਕਿਸਾਨਾਂ ਦਾ ਵੱਧ ਹੋਇਆ ਇਸ ਤਰ੍ਹਾਂ ਝੋਨੇ ਦੀ ਫਸਲ ਦੀ ਖੇਤੀ ਘਾਟੇ ਦਾ ਸੌਦਾ ਹੋ ਨਿਬੜੀ, ਜਿਸ ਨਾਲ ਛੋਟਾ ਕਿਸਾਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਪੰਜਾਬ ਦੀ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਦੀ ਬਜਾਏ ਦਿੱਲੀ ਦੇ ਆਦਮੀਆਂ ਦੀ ਪਾਰਟੀ ਦੀ ਸਰਕਾਰ ਬਣ ਕੇ ਰਹਿ ਗਈ ਹੈ। ਇਸ ਸਰਕਾਰ ਦੀਆਂ ਗਲਤ ਨੀਤੀਆਂ ਨੇ ਇਕੱਲੇ ਕਿਸਾਨ ਵਰਗ ਦਾ ਹੀ ਨਹੀਂ ਪੂਰੇ ਪੰਜਾਬ ਦਾ ਸੱਤਿਆਨਾਸ਼ ਕਰਕੇ ਰੱਖ ਦਿੱਤਾ ਹੈ।
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ 28 ਦੇ ਪ੍ਰੋਗਰਾਮ ਸੰਬੰਧੀ ਲਿਆ ਜਾਇਜ਼ਾ ਅਗਲੀ ਖ਼ਬਰ ਵਿਜੇ ਭਾਟੀਆ ਸੰਡਰੇਵਾਲ ਵਲੋਂ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।