24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ 116ਵੀਂ ਸਾਲਾਨਾ ਮੀਟ ਕਰਵਾਈ

ਨਵਾਂਸ਼ਹਿਰ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਦੀਦਾਰ ਸਿੰਘ ਸ਼ੇਤਰਾ)-ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ’ਚ ਦੋ ਰੋਜ਼ਾ ਸਾਲਾਨਾ ਖੇਡ ਮੇਲਾ ਧੂਮਧਾਮ ਨਾਲ ਸ਼ੁਰੂ ਹੋਇਆ। ਸਮਾਗਮ ਵਿਚ ਸਕੂਲ ਦੇ ਪ੍ਰਧਾਨ ਜੀਆ ਲਾਲ ਸ਼ਰਮਾ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਾਜ਼ਰੀ ਨੇ ਵਿਦਿਆਰਥੀਆਂ ਦਾ ਉਤਸ਼ਾਹ ਹੋਰ ਵਧਾਇਆ ਹੈ।

ਅਜੀਤ ਡੈਸਕ 24-10-2026
ਨਵਾਂਸ਼ਹਿਰ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਦੀਦਾਰ ਸਿੰਘ ਸ਼ੇਤਰਾ)-ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ’ਚ ਦੋ ਰੋਜ਼ਾ ਸਾਲਾਨਾ ਖੇਡ ਮੇਲਾ ਧੂਮਧਾਮ ਨਾਲ ਸ਼ੁਰੂ ਹੋਇਆ। ਸਮਾਗਮ ਵਿਚ ਸਕੂਲ ਦੇ ਪ੍ਰਧਾਨ ਜੀਆ ਲਾਲ ਸ਼ਰਮਾ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਾਜ਼ਰੀ ਨੇ ਵਿਦਿਆਰਥੀਆਂ ਦਾ ਉਤਸ਼ਾਹ ਹੋਰ ਵਧਾਇਆ ਹੈ। ਖੇਡ ਮੇਲੇ ਦੇ ਕਨਵੀਨਰ ਤੇ ਵਾਈਸ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਦੱਸਿਆ ਕਿ ਇਹ ਖੇਡ ਸਮਾਗਮ ਦੋ ਦਿਨ ਚੱਲਿਆ। ਸ੍ਰੀਮਤੀ ਗੁਰਪ੍ਰੀਤ ਕੌਰ ਨੇ ਸਕੂਲ ਦੇ ਚਾਰ ਸਦਨਾਂ-ਪੰਡਿਤ ਦੇਵਿੰਦਰ ਹਾਊਸ, ਸ਼ਹੀਦ ਭਗਤ ਸਿੰਘ ਹਾਊਸ, ਸ. ਗਗਨ ਅਜੀਤ ਹਾਊਸ ਤੇ ਸਵਾਮੀ ਦਯਾਨੰਦ ਹਾਊਸ ਬਾਰੇ ਜਾਣਕਾਰੀ ਦਿੱਤੀ। 100 ਮੀਟਰ ਦੌੜ ਮੁਕਾਬਲਿਆਂ ਵਿਚ ਲੜਕੀਆਂ ਦੇ ਵਰਗ ਵਿਚ ਪਲਕ ਨੇ ਸੋਨ ਤਗਮਾ, ਖੁਸ਼ੀ ਨੇ ਚਾਂਦੀ ਦਾ ਤਗਮਾ ਤੇ ਗੁਰਮੀਤ ਕੌਰ ਨੇ ਕਾਂਸੀ ਦਾ ਤਗਮਾ ਜਿੱਤਿਆ। ਲੜਕਿਆਂ ਦੇ ਵਰਗ ਵਿਚ ਮਹਿੰਦਰ ਪਾਲ ਨੇ ਸੋਨ ਤਗਮਾ, ਰੋਹਿਤ ਸਿੰਘ ਨੇ ਚਾਂਦੀ ਦਾ ਤਗਮਾ ਤੇ ਬਲਬੀਰ ਸਿੰਘ ਨੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ। ਇਸ ਮੌਕੇ ਆਰੀਆ ਸਮਾਜ ਨਵਾਂਸ਼ਹਿਰ ਦੇ ਕਾਰਜਕਾਰੀ ਪ੍ਰਧਾਨ ਵਿਨੋਦ ਕੁਮਾਰ ਭਾਰਦਵਾਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੇ ਪ੍ਰਿੰਸੀਪਲ ਰਾਜਿੰਦਰ ਸਿੰਘ ਗਿੱਲ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਨੋਦ ਕੁਮਾਰ ਭਾਰਦਵਾਜ ਇਕ ਦੂਰਅੰਦੇਸ਼ੀ ਸੋਚ ਵਾਲੀ ਸ਼ਖ਼ਸੀਅਤ ਹਨ, ਜਿਨ੍ਹਾਂ ਦੀ ਅਗਵਾਈ ਤੇ ਸਹਿਯੋਗ ਸਦਕਾ ਛੇ ਵਿੱਦਿਅਕ ਸੰਸਥਾਵਾਂ ਸਫਲਤਾਪੂਰਵਕ ਆਪਣੀਆਂ ਸੇਵਾਵਾਂ ਨਿਭਾ ਰਹੀਆਂ ਹਨ। ਪ੍ਰਿੰਸੀਪਲ ਗਿੱਲ ਨੇ ਦੱਸਿਆ ਕਿ ਇਸ ਦੋ ਰੋਜ਼ਾ ਖੇਡ ਮੇਲੇ ਦੌਰਾਨ ਲੜਕਿਆਂ ਤੇ ਲੜਕੀਆਂ ਦੇ ਜੂਨੀਅਰ ਅਤੇ ਸੀਨੀਅਰ ਵਰਗਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸ ਮੌਕੇ ਮੁੱਖ ਮਹਿਮਾਨ ਵਿਨੋਦ ਕੁਮਾਰ ਭਾਰਦਵਾਜ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ। ਹਰੇਕ ਵਿਦਿਆਰਥੀ ਨੂੰ ਖੇਡ ਗਤੀਵਿਧੀਆਂ ਵਿਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਪ੍ਰਿੰਸੀਪਲ ਰਜਿੰਦਰ ਸਿੰਘ ਗਿੱਲ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਹ ਖੁਦ ਇਕ ਅੰਤਰਰਾਸ਼ਟਰੀ ਪੱਧਰ ਦੇ ਬੈਡਮਿੰਟਨ ਖਿਡਾਰੀ ਹਨ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸ਼ਲਾਘਾਯੋਗ ਕੰਮ ਕਰ ਰਹੇ ਹਨ।
ਪਿਛਲੀ ਖ਼ਬਰ ਬਲਾਚੌਰ ਵਿਖੇ ਵੋਟਰ ਸੂਚੀਆਂ ਸੰਬੰਧੀ ਵਿਸ਼ੇਸ਼ ਕੈਂਪ ਕੱਲ੍ਹ-ਬੀ. ਐੱਲ. ਓ. ਗੁਰਮੀਤ ਸਿੰਘ ਅਗਲੀ ਖ਼ਬਰ ਹਲਕਾ ਬੰਗਾ ਤੋਂ ਕਾਂਗਰਸੀ ਆਗੂ ਹੁਸਨ ਲਾਲ ਨੇ ਸੰਤਾਂ ਦੀ ਕੁਟੀਆ ਪਠਲਾਵਾ ਵਿਖੇ ਕੀਤਾ ਸਿਜਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।