25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਨੇ ਪਿੰਡ ਪੱਧਰ ਤੱਕ ਕਿਸਾਨਾਂ ਨੂੰ ਕੀਤਾ ਜਾਗਰੂਕ

ਨਵਾਂਸ਼ਹਿਰ, 24 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਸਰਕਾਰ ਤੇ ਡਾਕਟਰ ਲੇਖ ਰਾਜ ਮਾਹੀ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਦੇ ਦੇਸ਼ਾ ਨਿਰਦੇਸ਼ਾਂ ਅਨੁਸਾਰ ਖੇਤ ਬਚਾਓ ਅਭਿਆਨ ਸਕੀਮ ਤਹਿਤ ਕਿਸਾਨਾਂ ਨੂੰ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਲਈ ਤੇ ਜਾਗਰੂਕ ਕਰਨ ਲਈ ਪਿੰਡ ਪੱਧਰ ਤੱਕ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਡਾਕਟਰ ਰਾਜ ਕੁਮਾਰ ਬਲਾਕ ਖੇਤੀਬਾੜੀ ਅਫਸਰ ਨਵਾਂਸ਼ਹਿਰ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਕਟਾਈ ਤੋਂ ਬਾਅਦ ਕਣਕ ਦੀ ਫਸਲ ਜਾਂ ਹੋਰ ਹਾੜੀ ਦੀਆਂ ਫਸਲਾਂ ਦੀ ਬਿਜਾਈ ਲਈ ਪੀ.

ਅਜੀਤ ਡੈਸਕ 25-10-2026
ਨਵਾਂਸ਼ਹਿਰ, 24 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਸਰਕਾਰ ਤੇ ਡਾਕਟਰ ਲੇਖ ਰਾਜ ਮਾਹੀ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਦੇ ਦੇਸ਼ਾ ਨਿਰਦੇਸ਼ਾਂ ਅਨੁਸਾਰ ਖੇਤ ਬਚਾਓ ਅਭਿਆਨ ਸਕੀਮ ਤਹਿਤ ਕਿਸਾਨਾਂ ਨੂੰ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਲਈ ਤੇ ਜਾਗਰੂਕ ਕਰਨ ਲਈ ਪਿੰਡ ਪੱਧਰ ਤੱਕ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਡਾਕਟਰ ਰਾਜ ਕੁਮਾਰ ਬਲਾਕ ਖੇਤੀਬਾੜੀ ਅਫਸਰ ਨਵਾਂਸ਼ਹਿਰ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਕਟਾਈ ਤੋਂ ਬਾਅਦ ਕਣਕ ਦੀ ਫਸਲ ਜਾਂ ਹੋਰ ਹਾੜੀ ਦੀਆਂ ਫਸਲਾਂ ਦੀ ਬਿਜਾਈ ਲਈ ਪੀ. ਏ. ਯੂ. ਲੁਧਿਆਣਾ ਵਲੋਂ ਸਿਫਾਰਸ਼ ਕੀਤੀਆਂ ਸਹੀ ਮਿਕਦਾਰ ਵਿਚ ਖਾਦਾਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਵਾਹ ਕੇ ਕਣਕ ਦੀ ਬਿਜਾਈ ਕੀਤੀ ਜਾਵੇ। ਇਸ ਨਾਲ ਸਾਨੂੰ ਇਕ ਤਿਹਾਈ ਹਿੱਸਾ ਘੱਟ ਖਾਦ ਪਾਣ ਦੀ ਲੋੜ ਪੈਂਦੀ ਹੈ ਜੇਕਰ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਇਕ ਏਕੜ ਵਿਚ 15.5 ਕਿਲੋ ਨਾਈਟਰੋਜਨ ਤੱਤ 6.5 ਕਿਲੋ ਫਾਸਫੋਰਸ ਤੇ ਸਲਫਰ ਤੱਤ ਦਾ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਆਰਗੈਨਿਕ ਕਾਰਬਨ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਮਿੱਟੀ ਦੀ ਸਟਰਕਚਰ ਅਤੇ ਪਾਣੀ ਨੂੰ ਜ਼ਮੀਨ ਵਿਚ ਜਜਬ ਕਰਨ ਦੀ ਸਮਰੱਥਾ ਕਰਨ ਵਿਚ ਮਦਦ ਕਰਦੇ ਹਨ ਦਾ ਵੀ ਨੁਕਸਾਨ ਹੁੰਦਾ ਹੈ। ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਬਲਾਕ ਨਵਾਂਸ਼ਹਿਰ ’ਚ 560 ਦੇ ਕਰੀਬ ਸੁਪਰ ਸੀਡਰ ਹਨ, ਜਿਨ੍ਹਾਂ ਦੀ ਵਰਤੋਂ ਕਰਕੇ ਅਸੀਂ ਪਰਾਲੀ ਸਾਂਭ ਸੰਭਾਲ ਕਰ ਸਕਦੇ ਹਾਂ ਇਸ ਤੋਂ ਇਲਾਵਾ ਬਲਾਕ ਨਵਾਂਸ਼ਹਿਰ ਵਿਚ ਤਕਰੀਬਨ 60 ਬੇਲਰ ਵੀ ਕਿਸਾਨਾਂ ਕੋਲ ਉਪਲਬਧ ਹਨ। ਇਸ ਮੌਕੇ ਡਾ. ਕੁਲਦੀਪ ਸਿੰਘ ਏ. ਡੀ. ਓ., ਡਾ. ਗੁਰਪ੍ਰੀਤ ਸਿੰਘ ਏ. ਡੀ. ਓ., ਸਰਬਜੀਤ ਸਿੰਘ ਖੇਤੀਬਾੜੀ ਸਬ ਇੰਸਪੈਕਟਰ, ਹਰਮੇਸ਼ ਕੁਮਾਰ ਏ. ਟੀ. ਐਮ., ਸ੍ਰੀਮਤੀ ਜਸਵਿੰਦਰ ਕੌਰ ਏ. ਟੀ. ਐਮ. ਤੋਂ ਇਲਾਵਾ ਕਿਸਾਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਵਾਂਸ਼ਹਿਰ ’ਚ ਰੋਡਵੇਜ਼ ਪਨਬੱਸ ਮੁਲਾਜ਼ਮਾਂ ਦੀ ਹੜਤਾਲ ਚੌਥੇ ਦਿਨ ਵੀ ਰਹੀ ਜਾਰੀ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਸਿੰਘਾਂ ਸੂਰਾਪੁਰ ਥੇਹ ਹੇੜੀਆਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।