ਭਗਵੰਤ ਮਾਨ ਸਰਕਾਰ ਸੱਚ ਸੁਣਨ ਤੋਂ ਭੱਜੀ-ਜਾਡਲੀ
ਮਜਾਰੀ/ਸਾਹਿਬਾ, 24 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਸੀਨੀਅਰ ਕਾਂਗਰਸੀ ਆਗੂ ਤੇ ਕੋਆਪਰੇਟਿਵ ਬੈਂਕ ਨਵਾਂਸ਼ਹਿਰ ਦੇ ਚੇਅਰਮੈਨ ਹਰਜੀਤ ਸਿੰਘ ਜਾਡਲੀ ਨੇ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੀ ਵਿਧਾਨ ਸਭਾ ਵਿਚ ਸਰਕਾਰ ਸੱਚ ਸੁਣਨ ਤੋਂ ਭੱਜ ਰਹੀ ਹੈ ਅਤੇ ਵਿਰੋਧੀ ਧਿਰ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਨਾ ਦੇਣਾ ਲੋਕਤੰਤਰ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਵਿਚ ਵਿਰੋਧੀ ਧਿਰ ਦੀ ਆਵਾਜ਼ ਨੂੰ ਮਹੱਤਵ ਦੇਣਾ ਅਤੇ ਉਸ ਵਲੋਂ ਉਠਾਏ ਗਏ ਸਵਾਲਾਂ ਦੇ ਜਵਾਬ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ।
ਅਜੀਤ ਡੈਸਕ
25-10-2026