25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬਲਾਕ ਪੱਧਰੀ ਖੇਡਾਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਮੋਹਰੀ ਰਿਹਾ

ਬਲਾਚੌਰ, 24 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਬੱਚਿਆਂ ਦੇ ਸਰਬਪੱਖੀ ਵਿਕਾਸ ਵਿਚ ਮੁੱਖ ਭੂਮਿਕਾ ਅਦਾ ਕਰਨ ਵਾਲੇ ਨਗਰ ਕੌਂਸਲ ਬਲਾਚੌਰ ਦੀ ਹਦੂਦ ਵਿਚ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਦੀ ਬਲਾਕ ਪੱਧਰੀ ਖੇਡਾਂ ਵਿਚ ਇਕ ਵਾਰ ਫਿਰ ਝੰਡੀ ਰਹੀ। ਲੜਕਿਆਂ ਤੇ ਲੜਕੀਆਂ ਦੀਆਂ ਖੋ-ਖੋ ਟੀਮਾਂ ਨੇ ਬਲਾਕ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਅਜੀਤ ਡੈਸਕ 25-10-2026
ਬਲਾਚੌਰ, 24 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਬੱਚਿਆਂ ਦੇ ਸਰਬਪੱਖੀ ਵਿਕਾਸ ਵਿਚ ਮੁੱਖ ਭੂਮਿਕਾ ਅਦਾ ਕਰਨ ਵਾਲੇ ਨਗਰ ਕੌਂਸਲ ਬਲਾਚੌਰ ਦੀ ਹਦੂਦ ਵਿਚ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਦੀ ਬਲਾਕ ਪੱਧਰੀ ਖੇਡਾਂ ਵਿਚ ਇਕ ਵਾਰ ਫਿਰ ਝੰਡੀ ਰਹੀ। ਲੜਕਿਆਂ ਤੇ ਲੜਕੀਆਂ ਦੀਆਂ ਖੋ-ਖੋ ਟੀਮਾਂ ਨੇ ਬਲਾਕ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਕੁਸ਼ਤੀ ਦੇ 28 ਕਿਲੋ ਗ੍ਰਾਮ ਵਰਗ ਵਿਚ ਆਕਾਸ਼ ਨੇ ਪਹਿਲਾ, 23 ਕਿਲੋ ਗ੍ਰਾਮ ਵਰਗ ਵਿਚ ਸੂਰਜ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਦੀ 100 ਮੀਟਰ ਦੌੜ ਵਿਚ ਸ਼ਿਵਾਨੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਲੰਬੀ ਛਾਲ ਦੇ ਮੁਕਾਬਲੇ ਵਿਚ ਆਕਾਸ਼ ਤੇ ਸ਼ਿਵਾਨੀ ਨੇ ਆਪੋ ਆਪਣੇ ਵਰਗ ਵਿਚ ਤੀਜਾ ਸਥਾਨ ਹਾਸਿਲ ਕੀਤਾ। ਪ੍ਰੀਤ ਕੌਰ ਨੇ 600 ਮੀਟਰ ਦੌੜ ਵਿਚ ਦੂਜਾ ਸਥਾਨ ਹਾਸਲ ਕੀਤਾ। ਲੜਕਿਆਂ ਦੀ ਰਿਲੇਅ ਦੌੜ ਵਿਚ ਦੂਜੇ ਸਥਾਨ ਦੀ ਪ੍ਰਾਪਤੀ ਲਈ ਅਹਿਮ ਭੂਮਿਕਾ ਨਿਭਾਈ ਗਈ। ਖੇਡਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਲਈ ਸੈਂਟਰ ਹੈੱਡ ਟੀਚਰ ਤਿਰਲੋਚਨ ਸਿੰਘ, ਅਧਿਆਪਕ ਨਗੇਸ਼ ਕੁਮਾਰ, ਬਲਰਾਜ ਕੌਰ, ਰੇਖਾ ਚੌਧਰੀ, ਸੁਖਜਿੰਦਰ ਕੌਰ, ਸਤਬੀਰ ਕੌਰ, ਨੀਰਜ ਕਟਾਰੀਆ, ਮਮਤਾ ਰਾਣੀ, ਰੇਖਾ ਸ਼ਰਮਾ, ਜੋਤੀ ਤੇ ਅਲਕਾ ਸੈਣੀ ਵਲੋਂ ਹੋਣਹਾਰ ਵਿਦਿਆਰਥੀਆਂ/ਖਿਡਾਰੀਆਂ ਤੇ ਖਿਡਾਰਨਾਂ ਨੂੰ ਵਧਾਈ ਦਿੱਤੀ ਅਤੇ ਸਕੂਲ ਪ੍ਰਬੰਧਕੀ ਕਮੇਟੀ ਦੇ ਸਮੂਹ ਮੈਂਬਰਾਂ ਵਲੋਂ ਸਕੂਲ ਦੇ ਮਿਹਨਤੀ ਸਟਾਫ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਪੀ. ਐਮ. ਸ੍ਰੀ ਸਕੂਲ ਮੁਕੰਦਪੁਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਕਾਂਗਰਸ ਪਾਰਟੀ ਵਿਕਾਸ ਦੇ ਅਧਾਰ ’ਤੇ ਚੋਣਾਂ ਜਿੱਤੇਗੀ-ਕਲਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।