25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬਲਾਚੌਰ ਵਿਖੇ ਜਲਦ ਬਣੇਗਾ 400 ਮੀਟਰ ਦਾ ਅਥਲੈਟਿਕ ਟਰੈਕ-ਪ੍ਰਧਾਨ ਰਾਣਾ

ਬਲਾਚੌਰ, 24 ਅਕਤੂਬਰ (ਨਰੇਸ਼ ਧੌਲ)-ਬਲਾਚੌਰ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਦੇ ਨੌਜਵਾਨਾਂ ਤੇ ਖੇਡ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਬਲਾਚੌਰ ਦੇ ਬੀ.

ਅਜੀਤ ਡੈਸਕ 25-10-2026
ਬਲਾਚੌਰ, 24 ਅਕਤੂਬਰ (ਨਰੇਸ਼ ਧੌਲ)-ਬਲਾਚੌਰ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਦੇ ਨੌਜਵਾਨਾਂ ਤੇ ਖੇਡ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਬਲਾਚੌਰ ਦੇ ਬੀ. ਏ. ਬੀ. ਸੀਨੀਅਰ ਸੈਕੰਡਰੀ ਸਕੂਲ ਵਿਚ ਜਲਦ ਹੀ 400 ਮੀਟਰ ਦਾ ਅਥਲੈਟਿਕ ਟਰੈਕ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਟਰੈਕ ਦੇ ਬਣਨ ਨਾਲ ਬਲਾਚੌਰ ਤੇ ਆਸ-ਪਾਸ ਦੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਦੌੜ ਅਤੇ ਹੋਰ ਅਥਲੈਟਿਕ ਗਤੀਵਿਧੀਆਂ ਦੀ ਤਿਆਰੀ ਕਰਨ ਲਈ ਵਧੀਆ ਸਹੂਲਤ ਮਿਲੇਗੀ। ਖ਼ਾਸ ਕਰਕੇ ਫੌਜ, ਪੰਜਾਬ ਪੁਲਿਸ ਤੇ ਹੋਰ ਸੁਰੱਖਿਆ ਬਲਾਂ ਵਿਚ ਭਰਤੀ ਹੋਣ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਇਹ ਟਰੈਕ ਕਾਫ਼ੀ ਲਾਹੇਵੰਦ ਸਾਬਤ ਹੋਵੇਗਾ। ਨਗਰ ਕੌਂਸਲ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ ਨੇ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ ਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। 400 ਮੀਟਰ ਦਾ ਟਰੈਕ ਬਣਨ ਨਾਲ ਸਥਾਨਕ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਜ਼ਿਲ੍ਹਾ, ਸੂਬਾ ਤੇ ਕੌਮੀ ਪੱਧਰ ਦੇ ਖੇਡ ਮੁਕਾਬਲਿਆਂ ਲਈ ਤਿਆਰੀ ਕਰਨ ਵਿਚ ਮਦਦ ਮਿਲੇਗੀ।
ਪਿਛਲੀ ਖ਼ਬਰ ਕੇ. ਸੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਪ੍ਰਭਾਵਸ਼ਾਲੀ ਅਧਿਆਪਨ ’ਤੇ ਐਫ. ਡੀ. ਪੀ. ਕਰਵਾਈ ਅਗਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਿੰਡ ਰੱਤੇਵਾਲ ਵਿਖੇ ਰੱਖਿਆ ਖੇਡ ਸਟੇਡੀਅਮ ਦਾ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।