ਅਖੌਤੀ ਸਿੱਖਿਆ ਕ੍ਰਾਂਤੀ ਦੀ ਹਵਾ ਕੱਢ ਰਹੀਆਂ ਹਨ ਹਜ਼ਾਰਾਂ ਖਾਲੀ ਅਸਾਮੀਆਂ-ਡੀ. ਟੀ. ਐਫ਼.
ਬਲਾਚੌਰ, 26 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਇਕ ਵਾਰ ਫੇਰ ਪੰਜਾਬ ਸਰਕਾਰ ਅਖੌਤੀ ਸਿੱਖਿਆ ਕ੍ਰਾਂਤੀ ਦਾ ਢੋਲ ਵਜਾਉਣ ਦੀ ਤਿਆਰੀ ਕਰ ਰਹੀ ਹੈ। 27 ਅਕਤੂਬਰ ਤੋਂ 3 ਨਵੰਬਰ ਤੱਕ ਸਕੂਲਾਂ ਵਿਚ ਆਪਣੇ ਰਾਜਨੀਤਕ ਮਨਸੂਬੇ ਪੂਰੇ ਕਰਨ ਲਈ ਸਿੱਖਿਆ ਕ੍ਰਾਂਤੀ ਦਾ ਡਰਾਮਾ ਕਰ ਰਹੀ ਹੈ, ਪਰ ਸਰਕਾਰ ਦੀ ਇਸ ਅਖੌਤੀ ਸਿਖਿਆ ਕ੍ਰਾਂਤੀ ਦੀ ਫੂਕ ਸਕੂਲਾਂ ’ਚ ਖਾਲੀ ਪਈਆਂ ਹਜ਼ਾਰਾਂ ਪੋਸਟਾਂ ਕੱਢ ਰਹੀਆਂ ਹਨ।
ਬਲਾਚੌਰ, 26 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਇਕ ਵਾਰ ਫੇਰ ਪੰਜਾਬ ਸਰਕਾਰ ਅਖੌਤੀ ਸਿੱਖਿਆ ਕ੍ਰਾਂਤੀ ਦਾ ਢੋਲ ਵਜਾਉਣ ਦੀ ਤਿਆਰੀ ਕਰ ਰਹੀ ਹੈ। 27 ਅਕਤੂਬਰ ਤੋਂ 3 ਨਵੰਬਰ ਤੱਕ ਸਕੂਲਾਂ ਵਿਚ ਆਪਣੇ ਰਾਜਨੀਤਕ ਮਨਸੂਬੇ ਪੂਰੇ ਕਰਨ ਲਈ ਸਿੱਖਿਆ ਕ੍ਰਾਂਤੀ ਦਾ ਡਰਾਮਾ ਕਰ ਰਹੀ ਹੈ, ਪਰ ਸਰਕਾਰ ਦੀ ਇਸ ਅਖੌਤੀ ਸਿਖਿਆ ਕ੍ਰਾਂਤੀ ਦੀ ਫੂਕ ਸਕੂਲਾਂ ’ਚ ਖਾਲੀ ਪਈਆਂ ਹਜ਼ਾਰਾਂ ਪੋਸਟਾਂ ਕੱਢ ਰਹੀਆਂ ਹਨ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬੇ ਦੇ ਸੈਕੰਡਰੀ ਸਕੂਲਾਂ ਵਿਚ ਪ੍ਰਿੰਸੀਪਲਾਂ ਦੀਆਂ 1927 ਵਿੱਚੋਂ 1153 ਪੋਸਟਾਂ ਖਾਲੀ ਪਈਆਂ ਹਨ, ਜੋ ਕਿ 60 ਫ਼ੀਸਦੀ ਬਣਦੀ ਹੈ। ਮਾਨਸਾ ਤੇ ਨਵਾਂਸ਼ਹਿਰ ਵਿਚ 80 ਫ਼ੀਸਦੀ ਸਕੂਲ ਬਿਨਾਂ ਪ੍ਰਿੰਸੀਪਲਾਂ ਤੋਂ ਚੱਲ ਰਹੇ ਹਨ। ਮੋਗਾ, ਬਰਨਾਲਾ ਤੇ ਤਰਨਤਾਰਨ ਵਿਚ 75 ਫ਼ਸੀਦੀ ਤੋਂ ਵੱਧ ਸਕੂਲਾਂ ਵਿਚ ਪ੍ਰਿੰਸੀਪਲ ਨਹੀਂ ਹਨ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈੱਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਆਗੂਆਂ ਨੇ ਕਿਹਾ ਕਿ ਜਥੇਬੰਦੀਆਂ ਅਨੇਕਾਂ ਵਾਰ ਡੀ. ਐੱਸ. ਈ. ਦਫਤਰ ਜਾ ਕੇ ਮੰਗ ਕਰ ਕੇ ਆਈਆਂ ਹਨ ਕਿ ਸਕੂਲਾਂ ਵਿਚ ਵਿਗੜੇ ਪ੍ਰਬੰਧਕੀ ਮਹੌਲ ਨੂੰ ਠੀਕ ਕਰਨ ਲਈ ਪ੍ਰਿੰਸੀਪਲਾਂ ਦੀਆਂ ਪ੍ਰੋਮੋਸ਼ਨਾਂ ਤੁਰੰਤ ਕੀਤੀਆਂ ਜਾਣ, ਪਰ ਸਰਕਾਰ ਦੇ ਕੰਨ ‘ਤੇ ਜੂੰ ਨਹੀਂ ਸਰਕ ਰਹੀ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਿੰਸੀਪਲਾਂ ਸਮੇਤ ਸਾਰੇ ਕਾਂਡਰਾਂ ਦੀਆਂ ਪ੍ਰੋਮੋਸ਼ਨਾਂ ਅਤੇ ਭਰਤੀਆਂ ਤੁਰੰਤ ਕੀਤੀਆਂ ਜਾਣ।