27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਬੂਟੇ ਲਗਾਉਣਾ ਸਮੇਂ ਦੀ ਲੋੜ-ਰੇਸ਼ਮ ਸਿੰਘ

ਨਵਾਂਸ਼ਹਿਰ, 26 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਵਿਚ ਗਰਮੀ ਦਾ ਕਹਿਰ ਹਰੇਕ ਸਾਲ ਵਧਦਾ ਹੀ ਜਾ ਰਿਹਾ ਹੈ। ਰੁੱਖਾਂ ਦੀ ਕਮੀ ਇਸ ਦਾ ਮੁੱਖ ਕਾਰਨ ਹੈ।

ਅਜੀਤ ਡੈਸਕ 27-10-2026
ਨਵਾਂਸ਼ਹਿਰ, 26 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਵਿਚ ਗਰਮੀ ਦਾ ਕਹਿਰ ਹਰੇਕ ਸਾਲ ਵਧਦਾ ਹੀ ਜਾ ਰਿਹਾ ਹੈ। ਰੁੱਖਾਂ ਦੀ ਕਮੀ ਇਸ ਦਾ ਮੁੱਖ ਕਾਰਨ ਹੈ। ਸਰਕਾਰੀ ਜੰਗਲਾਤ ਵਿਭਾਗ ਹੇਠ ਰਕਬਾ ਘੱਟਦਾ ਜਾ ਰਿਹਾ ਹੈ। ਮਹਿੰਗਾਈ ਵਧਣ ਨਾਲ ਘਰ ਛੋਟੇ ਤੇ ਵਿਹੜੇ ਖਤਮ ਹੋ ਰਹੇ ਹਨ। ਅਖੌਤੀ ਵਿਕਾਸ ਕੁਦਰਤੀ ਸੰਤੁਲਨ ਨੂੰ ਵਿਗਾੜ ਰਿਹਾ ਹੈ। ਅੱਜ ਸਮੇਂ ਦੀ ਲੋੜ ਹੈ ਕਿ ਹਰ ਇਕ ਢੁੱਕਵੀਂ ਥਾਂ ’ਤੇ ਬੂਟੇ ਲਗਾ ਕੇ ਉਨ੍ਹਾਂ ਦੀ ਦੇਖਭਾਲ ਕੀਤੀ ਜਾਵੇ। ਇਹ ਪ੍ਰਗਟਾਵਾ ਵਾਤਾਵਰਨ ਸੰਭਾਲ ਸੁਸਾਇਟੀ ਦੇ ਸਰਗਰਮ ਮੈਂਬਰ ਰੇਸ਼ਮ ਸਿੰਘ ਵਿਕਾਸ ਨਗਰ ਨੇ ਕਰਦਿਆਂ ਆਪਣੇ 66ਵੇਂ ਜਨਮ ਦਿਨ ਮੌਕੇ ਬੂਟੇ ਲਗਾ ਕੇ ਕੀਤਾ। ਉਨ੍ਹਾਂ ਕਿਹਾ ਕਿ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਸਮੇਂ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨੇ ਸੁਸਾਇਟੀ ਮੈਂਬਰਾਂ ਦੇ ਸਹਿਯੋਗ ਨਾਲ ਬੇਗਮਪੁਰ ਨੇੜੇ ਨਹਿਰ ਕੰਢੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ, ਕੈਸ਼ੀਅਰ ਕੁਲਦੀਪ ਕੁਮਾਰ, ਅਰੁਣ ਕੁਮਾਰ ਬਾਲੀ, ਸਰਪੰਚ ਕੁਲਵਿੰਦਰ ਕੁਮਾਰ, ਗੁਰਮੇਲ ਲਾਲ, ਬਲਿਹਾਰ ਸਿੰਘ, ਰਾਮ ਪਾਲ, ਮਹਿੰਦਰ ਲਾਲ, ਊਸ਼ਾ ਰਾਣੀ, ਭੋਲੀ ਤੇ ਸਤਨਾਮ ਸਿੰਘ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਦੀ ਸੁੱਖ ਸ਼ਾਂਤੀ ਲਈ ਜੰਡੀ ਨਿਵਾਸੀਆਂ ਵਲੋਂ ਪੁਆਈ ਬਾਜ਼ੀ ਅਗਲੀ ਖ਼ਬਰ ਚੌਧਰੀ ਰਵਿੰਦਰ ਸਿੰਘ ਬਾਗੋਵਾਲ ਬਣੇ ਰੁਸਤਮ-ਏ-ਹਿੰਦ ਕੁਸ਼ਤੀ ਸੰਸਥਾ ਪੰਜਾਬ ਦੇ ਸੂਬਾ ਚੇਅਰਮੈਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।