28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਰਾਲੀ ਨਾਲ ਭਰੀਆਂ ਟਰਾਲੀਆਂ ਕਾਰਨ ਆਵਾਜਾਈ ਪ੍ਰਭਾਵਿਤ

ਮਜਾਰੀ/ਸਾਹਿਬਾ, 27 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਦੀ ਢੋਆ-ਢੁਆਈ ਲਈ ਸੜਕਾਂ ’ਤੇ ਆ ਰਹੀਆਂ ਪਰਾਲੀ ਨਾਲ ਭਰੀਆਂ ਟਰਾਲੀਆਂ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਲੱਗੀ ਹੈ। ਕਈ ਥਾਵਾਂ ’ਤੇ ਸੜਕਾਂ ਤੋਂ ਲੰਘਣ ਵਾਲੇ ਵਾਹਨ ਚਾਲਕਾਂ, ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 28-10-2026
ਮਜਾਰੀ/ਸਾਹਿਬਾ, 27 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਦੀ ਢੋਆ-ਢੁਆਈ ਲਈ ਸੜਕਾਂ ’ਤੇ ਆ ਰਹੀਆਂ ਪਰਾਲੀ ਨਾਲ ਭਰੀਆਂ ਟਰਾਲੀਆਂ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਲੱਗੀ ਹੈ। ਕਈ ਥਾਵਾਂ ’ਤੇ ਸੜਕਾਂ ਤੋਂ ਲੰਘਣ ਵਾਲੇ ਵਾਹਨ ਚਾਲਕਾਂ, ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰਾਲੀ ਨਾਲ ਲੱਦੀਆਂ ਟਰਾਲੀਆਂ ਦੇ ਆਕਾਰ ਅਤੇ ਸੜਕ ’ਤੇ ਵੱਧ ਜਗ੍ਹਾ ਘੇਰਨ ਕਾਰਨ ਪਿੱਛੋਂ ਆਉਣ ਵਾਲੇ ਵਾਹਨਾਂ ਨੂੰ ਲੰਘਣ ਲਈ ਢੁੱਕਵੀਂ ਥਾਂ ਨਹੀਂ ਮਿਲਦੀ, ਜਿਸ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਜਾਂਦੀਆਂ ਹਨ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਪਰਾਲੀ ਨਾਲ ਭਰੀਆਂ ਟਰਾਲੀਆਂ ਤੋਂ ਪਰਾਲੀ ਡਿੱਗਣ ਕਾਰਨ ਸੜਕਾਂ ਅਤੇ ਦੁਕਾਨਾਂ ਅੱਗੇ ਗੰਦ ਪੈਂਦਾ ਹੈ। ਟਰੈਕਟਰ-ਟਰਾਲੀਆਂ ਸੜਕ ’ਤੇ ਹੌਲੀ ਰਫ਼ਤਾਰ ਨਾਲ ਲੰਘਦੀਆਂ ਹਨ ਜਾਂ ਰਸਤੇ ਵਿੱਚ ਖੜ੍ਹੀਆਂ ਰਹਿੰਦੀਆਂ ਹਨ ਤਾਂ ਆਵਾਜਾਈ ਦੀ ਰਫ਼ਤਾਰ ਮੱਠੀ ਪੈ ਜਾਂਦੀ ਹੈ। ਇਸ ਦਾ ਸਿੱਧਾ ਅਸਰ ਦੁਕਾਨਾਂ ’ਤੇ ਆਉਣ ਵਾਲੇ ਗਾਹਕਾਂ ’ਤੇ ਵੀ ਪੈਂਦਾ ਹੈ। ਕਈ ਵਾਰ ਲੋਕ ਟਰੈਫਿਕ ਵਿੱਚ ਫਸਣ ਕਾਰਨ ਆਪਣੀ ਮੰਜ਼ਿਲ ’ਤੇ ਸਮੇਂ ਸਿਰ ਨਹੀਂ ਪਹੁੰਚ ਸਕਦੇ। ਲੋਕਾਂ ਅਨੁਸਾਰ ਪਰਾਲੀ ਦੀ ਢੋਆ-ਢੁਆਈ ਖੇਤੀਬਾੜੀ ਦੇ ਕੰਮਾਂ ਦਾ ਅਹਿਮ ਹਿੱਸਾ ਹੈ, ਪਰ ਇਸ ਦੌਰਾਨ ਸੜਕਾਂ ’ਤੇ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨੀ ਵੀ ਬਹੁਤ ਜ਼ਰੂਰੀ ਹੈ। ਜੇਕਰ ਟਰਾਲੀਆਂ ਵਿੱਚ ਲੋੜ ਤੋਂ ਵੱਧ ਪਰਾਲੀ ਭਰੀ ਜਾਵੇ ਜਾਂ ਪਰਾਲੀ ਸਹੀ ਢੰਗ ਨਾਲ ਬੰਨ੍ਹੀ ਨਾ ਹੋਵੇ ਤਾਂ ਇਹ ਹੋਰ ਵਾਹਨ ਚਾਲਕਾਂ ਲਈ ਵੀ ਖ਼ਤਰਾ ਬਣ ਸਕਦੀ ਹੈ। ਲੋਕਾਂ ਨੇ ਪ੍ਰਸ਼ਾਸਨ ਅਤੇ ਟਰੈਫਿਕ ਪੁਲਿਸ ਤੋਂ ਮੰਗ ਕੀਤੀ ਹੈ ਕਿ ਪਰਾਲੀ ਨਾਲ ਭਰੀਆਂ ਟਰਾਲੀਆਂ ਦੀ ਆਵਾਜਾਈ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ। ਟਰਾਲੀ ਚਾਲਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਸੜਕ ’ਤੇ ਹੋਰ ਵਾਹਨਾਂ ਦੇ ਲੰਘਣ ਲਈ ਢੁੱਕਵੀਂ ਜਗ੍ਹਾ ਛੱਡਣ, ਪਰਾਲੀ ਨੂੰ ਸੁਰੱਖਿਅਤ ਢੰਗ ਨਾਲ ਬੰਨ੍ਹਣ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਤਾਂ ਜੋ ਦੁਕਾਨਦਾਰਾਂ, ਪਿੰਡ ਵਾਸੀਆਂ ਅਤੇ ਰਾਹਗੀਰਾਂ ਨੂੰ ਆ ਰਹੀ ਇਸ ਸਮੱਸਿਆ ਤੋਂ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਔੜ ਵਿਖੇ ਲੱਧੜ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 15 ਨੂੰ - ਤਿਆਰੀਆਂ ਜ਼ੋਰਾਂ ’ਤੇ ਅਗਲੀ ਖ਼ਬਰ ਰਾਜ ਮਾਰਗ ’ਤੇ ਸੁੱਕੇ ਖੜ੍ਹੇ ਦਰੱਖਤ ਬਣ ਸਕਦੇ ਹਨ ਹਾਦਸੇ ਦਾ ਕਾਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।