ਔੜ ਵਿਖੇ ਲੱਧੜ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 15 ਨੂੰ - ਤਿਆਰੀਆਂ ਜ਼ੋਰਾਂ ’ਤੇ
ਔੜ/ਝਿੰਗੜਾਂ, 27 ਅਕਤੂਬਰ (ਕੁਲਦੀਪ ਸਿੰਘ ਝਿੰਗੜ) - ਔੜ ਤੋਂ ਮੱਲਾਬੇਦੀਆਂ ਰੋਡ ’ਤੇ ਸਥਿਤ ਲੱਧੜ ਗੋਤ ਜਠੇਰਿਆਂ ਦੇ ਧਾਰਮਿਕ ਅਸਥਾਨ ’ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਲੱਧੜ ਗੋਤ ਪਰਿਵਾਰਾਂ ਦੇ ਸਹਿਯੋਗ ਨਾਲ ਸਲਾਨਾ ਜੋੜ ਮੇਲਾ 15 ਨਵੰਬਰ ਨੂੰ ਭਾਰੀ ਉਤਸ਼ਾਹ ਨਾਲ ਕਮੇਟੀ ਦੇ ਪ੍ਰਧਾਨ ਰਾਮ ਲੁਭਾਇਆ ਲੱਧੜ ਨਵਾਂਸ਼ਹਿਰ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ।
ਔੜ/ਝਿੰਗੜਾਂ, 27 ਅਕਤੂਬਰ (ਕੁਲਦੀਪ ਸਿੰਘ ਝਿੰਗੜ) - ਔੜ ਤੋਂ ਮੱਲਾਬੇਦੀਆਂ ਰੋਡ ’ਤੇ ਸਥਿਤ ਲੱਧੜ ਗੋਤ ਜਠੇਰਿਆਂ ਦੇ ਧਾਰਮਿਕ ਅਸਥਾਨ ’ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਲੱਧੜ ਗੋਤ ਪਰਿਵਾਰਾਂ ਦੇ ਸਹਿਯੋਗ ਨਾਲ ਸਲਾਨਾ ਜੋੜ ਮੇਲਾ 15 ਨਵੰਬਰ ਨੂੰ ਭਾਰੀ ਉਤਸ਼ਾਹ ਨਾਲ ਕਮੇਟੀ ਦੇ ਪ੍ਰਧਾਨ ਰਾਮ ਲੁਭਾਇਆ ਲੱਧੜ ਨਵਾਂਸ਼ਹਿਰ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਮੇਲੇ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਧਾਰਮਿਕ ਅਸਥਾਨ ਦੀ ਸਾਫ਼-ਸਫ਼ਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਪ੍ਰਬੰਧਕਾਂ ਵਲੋਂ ਸੇਵਾਦਾਰਾਂ ਨੂੰ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਮ ਲੁਭਾਇਆ ਲੱਧੜ ਨਵਾਂਸ਼ਹਿਰ, ਅਜੀਤ ਸਿੰਘ ਬੀਕਾ, ਸਕੱਤਰ ਸੱਤਪਾਲ ਸਿੰਘ ਈ.ਟੀ.ਓ., ਡਾ. ਮਨਜੀਤ ਸਿੰਘ ਲੱਧੜ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਜਗਤਾਰ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸਵੇਰੇ 8 ਵਜੇ ਧਾਰਮਿਕ ਰਸਮਾਂ ਕਰਨ ਉਪਰੰਤ ਖੁੱਲ੍ਹੇ ਪੰਡਾਲ ਸਜਾਏ ਜਾਣਗੇ। ਜਿਸ ਵਿੱਚ ਨਾਮਵਰ ਕਲਾਕਾਰ ਸੁਲੇਖਾਂ ਬੰਗੜ ਬੰਗਾ ਵਾਲਿਆਂ ਤੋਂ ਇਲਾਵਾ ਹੋਰ ਕਈ ਕਲਾਕਾਰ ਵੀ ਆਪਣਾ ਪ੍ਰੋਗਰਾਮ ਪੇਸ਼ ਕਰਨਗੇ। ਪ੍ਰਧਾਨ ਰਾਮ ਲੁਭਾਇਆ ਲੱਧੜ ਨੇ ਦੱਸਿਆ ਕਿ ਇਸ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਐੱਸ.ਆਰ. ਲੱਧੜ ਸੇਵਾ ਮੁਕਤ ਆਈ.ਏ.ਐੱਸ. ਅਤੇ ਪੰਜਾਬ ਸਰਕਾਰ ਦੇ ਸਾਬਕਾ ਪ੍ਰਿੰਸੀਪਲ ਸਕੱਤਰ, ਅਤੇ ਮਲਕੀਤ ਸਿੰਘ ਦਾਖਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ਼ਿਰਕਤ ਕਰਨਗੇ। ਇਸ ਮੌਕੇ ਮੇਲੇ ਵਿੱਚ ਪਹੁੰਚਣ ਵਾਲੀਆਂ ਸੰਗਤਾਂ ਲਈ ਚਾਹ-ਪਕੌੜਿਆਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਗੁਰੂ ਘਰ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਪ੍ਰਬੰਧਕ ਕਮੇਟੀ ਨੇ ਇਲਾਕਾ ਨਿਵਾਸੀਆਂ ਅਤੇ ਲੱਧੜ ਗੋਤ ਪਰਿਵਾਰਾਂ ਨੂੰ ਵੱਧ ਤੋਂ ਵੱਧ ਮੇਲੇ ਵਿੱਚ ਪੁੱਜਣ ਦੀ ਬੇਨਤੀ ਕੀਤੀ। ਇਸ ਮੌਕੇ ਸੰਤੋਖ ਸਿੰਘ ਬੀਕਾ, ਦਾਰਾ ਸਿੰਘ, ਜਸਵੀਰ ਕੌਰ, ਜਗੀਰ ਕੌਰ, ਨਿਰੰਜਨ ਕੌਰ, ਬਲਜਿੰਦਰ ਕੌਰ, ਤਰਸੇਮ ਕੌਰ, ਬਲਵੀਰ ਕੌਰ, ਪਰਮਜੀਤ ਕੌਰ, ਮੀਨਾ ਰਾਣੀ, ਬਖ਼ਸ਼ੋ ਦੇਵੀ ਅਤੇ ਰਾਜ ਕੁਮਾਰ ਸਮੇਤ ਹੋਰ ਸੇਵਾਦਾਰ ਅਤੇ ਪ੍ਰਬੰਧਕ ਵੀ ਹਾਜ਼ਰ ਸਨ।