31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਰਦੀਆਂ ਦੀ ਆਮਦ ਤੋਂ ਪਹਿਲਾਂ ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਦਾ ਰੱਖੋ ਖ਼ਾਸ ਖ਼ਿਆਲ-ਸਿਵਲ ਸਰਜਨ

ਨਵਾਂਸ਼ਹਿਰ, 30 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਰਦੀਆਂ ਦੀ ਆਮਦ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਲਈ ਸਲਾਹ ਦਿੱਤੀ ਹੈ। ਸਿਵਲ ਸਰਜਨ ਡਾ.

ਅਜੀਤ ਡੈਸਕ 31-10-2026
ਨਵਾਂਸ਼ਹਿਰ, 30 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਰਦੀਆਂ ਦੀ ਆਮਦ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਲਈ ਸਲਾਹ ਦਿੱਤੀ ਹੈ। ਸਿਵਲ ਸਰਜਨ ਡਾ. ਅਮਨ ਸੂਦ ਨੇ ਦੱਸਿਆ ਕਿ ਮੌਸਮ ਵਿਚ ਤਬਦੀਲੀ ਦੌਰਾਨ ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣਾ ਜ਼ਰੂਰੀ ਹੈ। ਤਾਪਮਾਨ ਵਿਚ ਉਤਰਾਅ-ਚੜ੍ਹਾਅ ਕਾਰਨ ਸਿਹਤ ਸੰਬੰਧੀ ਪ੍ਰੇਸ਼ਾਨੀਆਂ ਹੋ ਸਕਦੀਆਂ ਹਨ, ਇਸ ਲਈ ਸਮੇਂ ਸਿਰ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਨ੍ਹਾਂ ਛੋਟੇ ਬੱਚਿਆਂ ਨੂੰ ਮੌਸਮ ਅਨੁਸਾਰ ਢੁਕਵੇਂ ਕੱਪੜੇ ਪਹਿਨਾਏ ਜਾਣ ਅਤੇ ਪੌਸ਼ਟਿਕ ਤੇ ਸੰਤੁਲਿਤ ਖੁਰਾਕ ਦੇਣ ਨਿੱਜੀ ਸਫ਼ਾਈ ਦਾ ਧਿਆਨ ਰੱਖਣ, ਬੱਚਿਆਂ ਵਿਚ ਬੁਖ਼ਾਰ, ਖੰਘ, ਸਾਹ ਲੈਣ ਵਿਚ ਤਕਲੀਫ਼ ਜਾਂ ਹੋਰ ਅਸਧਾਰਨ ਲੱਛਣ ਦਿਖਾਈ ਦੇਣ ’ਤੇ ਡਾਕਟਰੀ ਸਲਾਹ ਲੈਣ ਵਿਚ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਬਜ਼ੁਰਗਾਂ ਨੂੰ ਵੀ ਸਲਾਹ ਦਿੱਤੀ ਕਿ ਉਹ ਠੰਢ ਤੋਂ ਬਚਾਅ ਲਈ ਲੋੜੀਂਦੇ ਕੱਪੜੇ ਪਹਿਨਣ, ਸਰੀਰ ਨੂੰ ਗਰਮ ਰੱਖਣ ਤੇ ਆਪਣੀ ਰੋਜ਼ਾਨਾ ਦੀ ਖੁਰਾਕ ’ਤੇ ਸਿਹਤ ਦਾ ਧਿਆਨ ਰੱਖਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੁਖ਼ਾਰ, ਖੰਘ ਜਾਂ ਸਾਹ ਸੰਬੰਧੀ ਤਕਲੀਫ਼ ਹੋਣ ’ਤੇ ਆਪਣੀ ਮਰਜ਼ੀ ਨਾਲ ਐਂਟੀਬਾਇਓਟਿਕ ਜਾਂ ਹੋਰ ਦਵਾਈਆਂ ਨਾ ਲੈਣ, ਸਗੋਂ ਯੋਗ ਡਾਕਟਰ ਦੀ ਸਲਾਹ ਅਨੁਸਾਰ ਇਲਾਜ ਕਰਵਾਉਣ।
ਪਿਛਲੀ ਖ਼ਬਰ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਕੈਂਪ ਦੀ ਜਾਣਕਾਰੀ ਦਿੰਦੇ ਹੋਏ ਨਾਲ ਡਾ. ਨਿਤਿਨ ਬਲਦੀਪ ਸਿੰਘ। ਹਸਪਤਾਲ ਢਾਹਾਂ ਕਲੇਰਾਂ... ਅਗਲੀ ਖ਼ਬਰ ਖਾਣ - ਪੀਣ ਦੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਏ ਸਿਹਤ ਵਿਭਾਗ - ਜਥੇਦਾਰ ਦੋਭਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।