01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਚੌਧਰੀ ਰੋਸ਼ਨ ਲਾਲ ਭਾਟੀਆ ਨੇ ਬੱਚਿਆਂ ਨੂੰ ਵੰਡਿਆ ਵਾਲੀਬਾਲ ਦਾ ਸਾਮਾਨ

ਕਾਠਗੜ੍ਹ, 31 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਥਾਨਵਾਲਾ ਵਿਖੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਇਕ ਸ਼ਲਾਘਾਯੋਗ ਉਪਰਾਲਾ ਕੀਤਾ। ਚੌਧਰੀ ਰੋਸ਼ਨ ਲਾਲ ਭਾਟੀਆ ਵਲੋਂ ਪਿੰਡ ਦੇ ਬੱਚਿਆਂ ਨੂੰ ਖੇਡਾਂ ਦਾ ਸਮਾਨ (ਵਾਲੀਬਾਲ) ਦੇ ਕੇ ਹੌਂਸਲਾ ਅਫ਼ਜਾਈ ਕੀਤੀ ਗਈ।

ਅਜੀਤ ਡੈਸਕ 01-11-2026
ਕਾਠਗੜ੍ਹ, 31 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਥਾਨਵਾਲਾ ਵਿਖੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਇਕ ਸ਼ਲਾਘਾਯੋਗ ਉਪਰਾਲਾ ਕੀਤਾ। ਚੌਧਰੀ ਰੋਸ਼ਨ ਲਾਲ ਭਾਟੀਆ ਵਲੋਂ ਪਿੰਡ ਦੇ ਬੱਚਿਆਂ ਨੂੰ ਖੇਡਾਂ ਦਾ ਸਮਾਨ (ਵਾਲੀਬਾਲ) ਦੇ ਕੇ ਹੌਂਸਲਾ ਅਫ਼ਜਾਈ ਕੀਤੀ ਗਈ। ਜਿਵੇਂ ਹੀ ਬੱਚਿਆਂ ਨੂੰ ਖੇਡ ਦਾ ਸਾਮਾਨ ਮਿਲਿਆ , ਉਨ੍ਹਾਂ ਦੇ ਚਿਹਰਿਆਂ ’ਤੇ ਖੁਸ਼ੀ ਸਾਫ਼ ਨਜ਼ਰ ਆਉਣ ਲੱਗੀ ਤੇ ਸਾਰਾ ਮਾਹੌਲ ਖੁਸ਼ਗਵਾਰ ਹੋ ਗਿਆ। ਭਾਟੀਆ ਹਮੇਸ਼ਾ ਹੀ ਪਿੰਡ ਦੇ ਵਿਕਾਸ ਤੇ ਬੱਚਿਆਂ ਦੇ ਭਵਿੱਖ ਲਈ ਸੋਚਦੇ ਨੇ। ਉਨ੍ਹਾਂ ਦਾ ਇਹ ਪਿਆਰ ਭਰਿਆ ਕਦਮ ਬੱਚਿਆਂ ਨੂੰ ਨਸ਼ਿਆਂ ਤੇ ਮੋਬਾਈਲ ਦੀ ਦੁਨੀਆਂ ਤੋਂ ਕੱਢ ਕੇ ਖੇਡ ਮੈਦਾਨ ਵੱਲ ਲਿਆਏਗਾ। ਅੱਜ ਦੇ ਸਮੇਂ ਵਿਚ ਜਦੋਂ ਬੱਚੇ ਜ਼ਿਆਦਾਤਰ ਸਮਾਂ ਮੋਬਾਈਲ ’ਤੇ ਬਿਤਾ ਰਹੇ ਹਨ, ਅਜਿਹੇ ਉਪਰਾਲੇ ਉਨ੍ਹਾਂ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਖੇਡਾਂ ਨਾਲ ਸਰੀਰ ਤੰਦਰੁਸਤ ਤੇ ਮਨ ਖੁਸ਼ ਰਹਿੰਦਾ ਹੈ। ਬੱਚਿਆਂ ਨੇ ਖੇਡ ਦਾ ਸਾਮਾਨ ਮਿਲਣ ’ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਹੁਣ ਉਹ ਰੋਜ਼ਾਨਾ ਖੇਡ ਮੈਦਾਨ ਵਿਚ ਜਾ ਕੇ ਅਭਿਆਸ ਕਰਨਗੇ। ਪਿੰਡ ਦੇ ਨੌਜਵਾਨਾਂ ਨੇ ਵੀ ਇਸ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੇਕਰ ਬੱਚੇ ਖੇਡਾਂ ਵੱਲ ਆਉਣਗੇ ਤਾਂ ਉਹ ਗਲਤ ਸੰਗਤ ਤੇ ਨਸ਼ਿਆਂ ਤੋਂ ਦੂਰ ਰਹਿਣਗੇ। ਸਮੁੱਚੇ ਪਿੰਡ ਵਾਸੀਆਂ ਤੇ ਨੌਜਵਾਨਾਂ ਵਲੋਂ ਚੌਧਰੀ ਸਾਹਿਬ ਦਾ ਧੰਨਵਾਦ ਕੀਤਾ। ਪਿੰਡ ਵਾਸੀਆਂ ਨੇ ਕਿਹਾ ਕਿ ਭਾਟੀਆ ਵਲੋਂ ਪਿੰਡ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮ ਹਮੇਸ਼ਾ ਯਾਦ ਰੱਖੇ ਜਾਣਗੇ।
ਪਿਛਲੀ ਖ਼ਬਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਲੋਂ ਸੀ. ਐੱਚ. ਓਜ਼ ਨਾਲ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਬਲਾਚੌਰ ਵਿਖੇ ‘ਖੇਤ ਬਚਾਓ ਅਭਿਆਨ’ ਤਹਿਤ ਕਿਸਾਨ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।