ਕੌਮੀ ਏਕਤਾ ਦਿਵਸ ਮੌਕੇ ਏਕਤਾ ਤੇ ਅਖੰਡਤਾ ਕਾਇਮ ਰੱਖਣ ਦਾ ਲਿਆ ਸੰਕਲਪ
ਹੁਸ਼ਿਆਰਪੁਰ, 1 ਨਵੰਬਰ (ਬਲਜਿੰਦਰਪਾਲ ਸਿੰਘ)- ਭਾਰਤ ਦੀ ਏਕਤਾ ਅਤੇ ਅਖੰਡਤਾ ਦੇ ਸ਼ਿਲਪਕਾਰ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੌਮੀ ਏਕਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਵਿਚ ਕੌਮੀ ਏਕਤਾ, ਅਖੰਡਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਗਿਆ।
ਹੁਸ਼ਿਆਰਪੁਰ, 1 ਨਵੰਬਰ (ਬਲਜਿੰਦਰਪਾਲ ਸਿੰਘ)- ਭਾਰਤ ਦੀ ਏਕਤਾ ਅਤੇ ਅਖੰਡਤਾ ਦੇ ਸ਼ਿਲਪਕਾਰ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੌਮੀ ਏਕਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਵਿਚ ਕੌਮੀ ਏਕਤਾ, ਅਖੰਡਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਗਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮਾਂ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਅਤੇ ਰਾਸ਼ਟਰ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਇਸ ਮੌਕੇ ਸਰਦਾਰ ਵੱਲਭ ਭਾਈ ਪਟੇਲ ਦੇ ਰਾਸ਼ਟਰ ਨਿਰਮਾਣ ਵਿਚ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਨੇ ਦੇਸੀ ਰਿਆਸਤਾਂ ਦਾ ਏਕੀਕਰਨ ਕਰਕੇ ਆਜ਼ਾਦ ਭਾਰਤ ਨੂੰ ਇੱਕ ਮਜ਼ਬੂਤ ਰਾਸ਼ਟਰ ਬਣਾਉਣ ਵਿਚ ਇਤਿਹਾਸਕ ਭੂਮਿਕਾ ਨਿਭਾਈ ਸੀ। ਕੌਮੀ ਏਕਤਾ ਦਿਵਸ ਸਾਨੂੰ ਯਾਦ ਦਿਵਾਉਂਦਾ ਹੈ ਕਿ ਦੇਸ਼ ਦੀ ਮਜ਼ਬੂਤੀ ਆਪਸੀ ਸਦਭਾਵਨਾ, ਸਹਿਯੋਗ ਅਤੇ ਏਕਤਾ ਵਿਚ ਹੈ। ਸਮਾਗਮਾਂ ਰਾਹੀਂ ਇਹ ਸੰਦੇਸ਼ ਦਿੱਤਾ ਗਿਆ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂ ਸੱਤਾ ਦੀ ਰੱਖਿਆ ਕਰਨਾ ਹਰੇਕ ਨਾਗਰਿਕ ਦੀ ਸਮੂਹਿਕ ਜ਼ਿੰਮੇਵਾਰੀ ਹੈ।