03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਦੂਜੀ ਵਾਰ ਟਿਕਟ ਮਿਲਣ ਉਪਰੰਤ ਵਿਧਾਇਕਾ ਸੰਤੋਸ਼ ਕਟਾਰੀਆ ਬਾਬਾ ਬਲਰਾਜ ਮੰਦਰ ਵਿਖੇ ਹੋਏ ਨਤਮਸਤਕ

ਬਲਾਚੌਰ, 2 ਨਵੰਬਰ (ਨਰੇਸ਼ ਧੌਲ)-ਆਮ ਆਦਮੀ ਪਾਰਟੀ ਹਾਈਕਮਾਨ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਮੌਜੂਦਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨੂੰ ਦੂਜੀ ਵਾਰ ਪਾਰਟੀ ਦੀ ਟਿਕਟ ਦਿੱਤੇ ਜਾਣ ਉਪਰੰਤ ਉਨ੍ਹਾਂ ਵਲੋਂ ਬਲਾਚੌਰ ਸ਼ਹਿਰ ਦੇ ਇਤਿਹਾਸਕ ਬਾਬਾ ਬਲਰਾਜ ਮੰਦਰ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੌਕੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਵੀ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਨਾਲ ਮੌਜੂਦ ਰਹੇ।

ਅਜੀਤ ਡੈਸਕ 03-11-2026
ਬਲਾਚੌਰ, 2 ਨਵੰਬਰ (ਨਰੇਸ਼ ਧੌਲ)-ਆਮ ਆਦਮੀ ਪਾਰਟੀ ਹਾਈਕਮਾਨ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਮੌਜੂਦਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨੂੰ ਦੂਜੀ ਵਾਰ ਪਾਰਟੀ ਦੀ ਟਿਕਟ ਦਿੱਤੇ ਜਾਣ ਉਪਰੰਤ ਉਨ੍ਹਾਂ ਵਲੋਂ ਬਲਾਚੌਰ ਸ਼ਹਿਰ ਦੇ ਇਤਿਹਾਸਕ ਬਾਬਾ ਬਲਰਾਜ ਮੰਦਰ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੌਕੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਵੀ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਨਾਲ ਮੌਜੂਦ ਰਹੇ। ਵਿਧਾਇਕ ਸੰਤੋਸ਼ ਕਟਾਰੀਆ ਨੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਪਾਰਟੀ ਵਰਕਰਾਂ ਅਤੇ ਆਪਣੇ ਸਾਥੀਆਂ ਸਮੇਤ ਦਰਬਾਰ ’ਚ ਮੱਥਾ ਟੇਕਿਆ। ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ’ਤੇ ਮੁੜ ਭਰੋਸਾ ਪ੍ਰਗਟ ਕਰਦਿਆਂ ਹੋਇਆਂ ਹਲਕਾ ਬਲਾਚੌਰ ਤੋਂ ਉਮੀਦਵਾਰ ਬਣਾਇਆ ਗਿਆ ਹੈ, ਜਿਸ ਲਈ ਉਹ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪਾਰਟੀ ਹਾਈਕਮਾਨ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀ ਸੇਵਾ ਅਤੇ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਣਗੇ। ਇਸ ਮੌਕੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਸਮੇਤ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਹੋਰ ਸਾਥੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਚੌਹਾਨ ਗੋਤਰ ਮੇਲਾ 8 ਨੂੰ ਅਗਲੀ ਖ਼ਬਰ ਨੈਸ਼ਨਲ ਹਾਈਵੇ ’ਤੇ ਰੈਲ ਮਾਜਰਾ ਨੇੜੇ ਕਾਰ ਦੀ ਬਾਰਾਂਸਿੰਙੇ ਨਾਲ ਹੋਈ ਟੱਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।