ਵਰਿਆਮ ਨੇ ਬੰਸੀ ਲਾਲ ਗੁੱਜਰ ਨਾਲ ਮੁਲਾਕਾਤ ਕਰਕੇ ਕੀਤਾ ਸਨਮਾਨਿਤ
ਜਾਡਲਾ, 3 ਨਵੰਬਰ (ਹਰਕੰਵਲ ਸਿੰਘ ਕੌਲਗੜ੍ਹ)-ਪੰਜਾਬ ਦੀ ਕਿਸਾਨੀ ਨੂੰ ਆਰਥਿਕ ਸੰਕਟ ’ਚੋਂ ਕੱਢਣ ਅਤੇ ਕਿਸਾਨਾਂ ਨੂੰ ਬਦਲਵੀਂ ਖੇਤੀ ਵੱਲ ਉਤਸ਼ਾਹਿਤ ਕਰਨ ਲਈ ਸਰਕਾਰ ਨੂੰ ਠੋਸ ਤੇ ਸਾਰਥਕ ਉਪਰਾਲੇ ਕਰਨੇ ਚਾਹੀਦੇ ਹਨ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਵਰਿਆਮ ਨੇ ਚੰਡੀਗੜ੍ਹ ਵਿਖੇ ਕਿਸਾਨ ਮੋਰਚਾ ਦੇ ਕੌਮੀ ਪ੍ਰਧਾਨ ਬੰਸੀ ਲਾਲ ਗੁੱਜਰ ਨਾਲ ਮੁਲਾਕਾਤ ਦੌਰਾਨ ਕੀਤਾ।
ਅਜੀਤ ਡੈਸਕ
04-11-2026